ਪੰਜਾਬ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਕੌਮੀ ਮਾਰਗ ਬਿਊਰੋ | July 27, 2024 08:26 PM

ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ