ਪੰਜਾਬ

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਦੇਵੇਗਾ ਵੱਡਾ ਹੁਲਾਰਾ 

ਕੌਮੀ ਮਾਰਗ ਬਿਊਰੋ | July 27, 2024 08:49 PM

ਸ੍ਰੀ ਮੁਕਤਸਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।
ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।
ਮਾਲਵਾ ਨਹਿਰ ਦਾ ਨਿਰਮਾਣ ਸੂਬੇ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਾਉਣੀ ਦੇ ਸੀਜ਼ਨ ਦੌਰਾਨ ਫਿਰੋਜ਼ਪੁਰ ਫੀਡਰ ਦੀ ਮੰਗ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਸਿੱਟੇ ਵਜੋਂ ਸਰਹਿੰਦ ਫੀਡਰ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਪੰਜਾਬ ਨੂੰ ਆਪਣੀਆਂ ਨਹਿਰਾਂ ਰੋਟੇਸ਼ਨ 'ਤੇ ਚਲਾਉਣੀਆਂ ਪੈਂਦੀਆਂ ਹਨ। ਸਰਹਿੰਦ ਫੀਡਰ ਦੀ ਆਰ.ਡੀ. 7100 ਤੋਂ 430080 ਦੇ ਦਰਮਿਆਨ 302 ਲਿਫਟ ਪੰਪ ਚੱਲ ਰਹੇ ਹਨ, ਜੋ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਵਾਲੇ ਖੇਤਰ ਨੂੰ ਸਿੰਚਾਈ ਕਰਦੇ ਹਨ ਜਦਕਿ ਆਰੰਭ ਵਿੱਚ ਰੋਪੜ ਹੈੱਡ ਵਰਕਸ ਤੋਂ ਸਰਹਿੰਦ ਨਹਿਰ ਪ੍ਰਣਾਲੀ (ਅਬੋਹਰ ਬ੍ਰਾਂਚ ਅੱਪਰ ਅਤੇ ਬਠਿੰਡਾ ਬ੍ਰਾਂਚ) ਦੁਆਰਾ ਸਿੰਚਾਈ ਜਾਂਦੀ ਸੀ।
ਹਾਲਾਂਕਿ, ਸਰਹਿੰਦ ਕੈਨਾਲ ਸਿਸਟਮ ਦੇ ਟੇਲ ਵਾਲੇ ਹਿੱਸੇ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੀ ਬਜਾਏ, ਉਸ ਸਮੇਂ ਦੀ ਸਰਕਾਰ ਨੇ ਇਸ ਖੇਤਰ ਨੂੰ ਸਰਹਿੰਦ ਫੀਡਰ ਤੋਂ ਲਿਫਟ ਪੰਪਾਂ ਰਾਹੀਂ ਪਾਣੀ ਸਪਲਾਈ ਕਰਨ ਦਾ ਫੈਸਲਾ ਲਿਆ। ਇਸੇ ਕਰਕੇ ਅਬੋਹਰ ਅਤੇ ਫਾਜ਼ਿਲਕਾ ਦੀ ਨਹਿਰੀ ਸਪਲਾਈ ਲਈ ਪਾਣੀ ਦੀ ਘਾਟ ਹੁੰਦੀ ਹੈ। ਖੇਤਰ ਵਿੱਚ ਸਿੰਚਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਦੀਰਘਕਾਲੀ ਹੱਲ ਵਾਸਤੇ ਮੌਜੂਦਾ ਸਰਕਾਰ ਨੇ ਜੌੜੀਆਂ ਨਹਿਰਾਂ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਦੇ ਬਰਾਬਰ ਇੱਕ ਹੋਰ ਨਹਿਰ ‘ਮਾਲਵਾ ਕੈਨਾਲ’ ਬਣਾਉਣ ਦਾ ਫੈਸਲਾ ਲਿਆ ਹੈ। ਇਸ ਨਾਲ ਸਰਹਿੰਦ ਫੀਡਰ ਤੋਂ ਅਬੋਹਰ ਖੇਤਰ ਲਈ ਵਧੇਰੇ ਪਾਣੀ ਮੁਹੱਈਆ ਹੋਵੇਗਾ। ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।

Have something to say? Post your comment

 

ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਪੁਲਸ ਐਨਕਾਊਂਟਰ ਦੀ ਅਸਲੀਅਤ ਜਾਣਨ ਗਈ ਤੱਥ ਖੋਜ ਕਮੇਟੀ ਦੇ 16 ਆਗੂਆਂ ਨੂੰ ਤੇਲੰਗਾਨਾ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦੇਸ਼ ਆਜ਼ਾਦ ਹੋਇਆ ਭਾਵੇਂ 77 ਸਾਲ ਬੀਤ ਗਏ ਹਨ ਇਸ ਦੇ ਬਾਵਜੂਦ ਸਿੱਖ ਗੁਲਾਮ ਹਨ- ਸਿਮਰਨਜੀਤ ਸਿੰਘ ਮਾਨ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ