ਸੰਸਾਰ

ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ 'ਤੇ ਦਿੱਤੀਆਂ ਵਧਾਈਆਂ

ਕੌਮੀ ਮਾਰਗ ਬਿਊਰੋ | July 27, 2024 08:56 PM

ਚੰਡੀਗੜ੍ਹ – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ ਕੋਰਟ ਪੈਰਿਸ਼ ਕੌਂਸਲ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ਵਾਲੇ ਲੇਬਰ ਪਾਰਟੀ ਦੇ ਪੰਜ ਉਮੀਦਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

ਇੱਕ ਬਿਆਨ ਵਿੱਚ, ਢੇਸੀ ਨੇ ਲੇਬਰ ਪਾਰਟੀ ਦੀ ਇਸ ਹਲਕੇ ਤੋਂ ਹੋਈ ਤਾਜ਼ਾ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਹ ਜਿੱਤ ਪ੍ਰਾਪਤ ਕਰਨ ਵਾਲੇ ਸਾਡੇ ਸਮਰਪਿਤ ਲੇਬਰ ਕੌਂਸਲਰਾਂ ਵਿੱਚ ਮੁਹੰਮਦ ਨਾਸਿਰ ਜਾਵੇਦ, ਕਵਲਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ ਅਤੇ ਸ਼ਕੀਲਾ ਯਾਸਮੀਨ ਹਨ ਜਿੰਨ੍ਹਾਂ ਦੀ ਇਸ ਹਲਕੇ ਦੇ ਭਾਈਚਾਰੇ ਦੀ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੇਖਦਿਆਂ ਵੇਕਸਹੈਮ ਕੋਰਟ ਦੇ ਵੋਟਰਾਂ ਨੇ ਚੁਣਿਆ ਹੈ।"
ਜ਼ਿਕਰਯੋਗ ਹੈ ਕਿ ਇਸ ਮਹੀਨੇ ਹੋਈਆਂ ਰਾਸ਼ਟਰੀ ਚੋਣਾਂ ਦੌਰਾਨ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਢੇਸੀ ਦੀ ਜਿੱਤ ਤੋਂ ਬਾਅਦ, ਇਹ ਚੋਣ ਨਤੀਜੇ ਲੇਬਰ ਪਾਰਟੀ ਲਈ ਇੱਕ ਸ਼ਾਨਦਾਰ ਨਿਰਣਾਇਕ ਜਿੱਤ ਨੂੰ ਦਰਸਾਉਂਦੇ ਹਨ ਕਿਉਂਕਿ ਸਾਰੇ ਪੰਜ ਚੁਣੇ ਹੋਏ ਕੌਂਸਲਰ ਲੇਬਰ ਦੀ ਨੁਮਾਇੰਦਗੀ ਕਰਦੇ ਹਨ। ਢੇਸੀ ਨੇ ਇੰਨਾਂ ਕੌਂਸਲਰਾਂ ਵੱਲੋਂ ਪੈਰਿਸ਼ ਕੌਂਸਲ ਹਲਕੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਉਨ੍ਹਾਂ ਦੀ ਯੋਗਤਾ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ, "ਇਹ ਜਿੱਤ ਭਾਈਚਾਰੇ ਵੱਲੋਂ ਪਾਰਟੀ ਉਮੀਦਵਾਰਾਂ 'ਤੇ ਕੀਤੇ ਗਏ ਭਰੋਸੇ ਦਾ ਪ੍ਰਮਾਣ ਹੈ। ਇਸ ਹਲਕੇ ਨੂੰ ਸੁਧਾਰਨ ਲਈ ਕਾਫੀ ਕੰਮ ਕਰਨਾ ਬਾਕੀ ਹੈ, ਅਤੇ ਮੈਂ ਇਨ੍ਹਾਂ ਕੌਂਸਲਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਪ੍ਰਤੀ ਪੂਰਨ ਆਸ਼ਾਵਾਦੀ ਹਾਂ।"

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ