ਪੰਜਾਬ

ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਜਰੂਰੀ- ਵਿਧਾਇਕ ਵਿਜੈ ਸਿੰਗਲਾ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | July 27, 2024 09:00 PM

ਮਾਨਸਾ- ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੁੜਨ ਦਾ ਸੁਨੇਹਾ ਦਿੰਦੇ ਹੋਏ ਹਲਕੇ ਦੇ ਪਿੰਡ ਬੁਰਜ ਹਰੀ ਵਿੱਚ ਸ਼ਹੀਦ ਨੌਜਵਾਨ ਫੌਜੀ ਗੁਰਜਿੰਦਰ ਸਿੰਘ ਦੀ ਯਾਦ ਵਿੱਚ 55 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ, ਜਿਸ ਵਿੱਚ ਫੁੱਟਬਾਲ, ਵਾਲੀਵਾਲ, 400 ਮੀਟਰ ਦਾ ਟ੍ਰੈਕ, ਕਬੱਡੀ ਅਤੇ ਓਪਨ ਜਿੰਮ ਲਾ ਕੇ ਬੁਰਜ ਹਰੀ ਦੇ ਨੌਜਵਾਨਾਂ ਨੂੰ ਇੱਕ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ।

ਵਿਧਾਇਕ ਨੇ ਦੱਸਿਆ ਕਿ ਸਾਡੀ ਕੋਸ਼ਿਸ ਹੈ ਕਿ ਹਰ ਪਿੰਡ ਇੱਕ ਖੂਬਸੂਰਤ ਸਟੇਡੀਅਮ ਬਣਾਇਆ ਜਾਵੇਗਾ ਤਾਂ ਜੋ ਸਾਡੇ ਨੋਜਵਾਨ ਪਿੰਡਾਂ ਵਿੱਚੋਂ ਉੱਠ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਚੀ ਰੱਖਣ। ਉਨ੍ਹਾਂ ਦੱਸਿਆ ਕਿ ਹਲਕੇ ਦੇ 7-8 ਪਿੰਡਾ ਵਿੱਚ ਖੇਡ ਸਟੇਡੀਅਮ ਦੇ ਕੰਮ ਚੱਲ ਰਹੇ ਹਨ ਜੋ ਬਹੁਤ ਜਲਦ ਹੀ ਪੂਰੇ ਹੋ ਜਾਣਗੇ। ਇਹ ਮੁਕੰਮਲ ਹੁੰਦਿਆਂ ਹੀ ਅਗਲੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਦਾ ਸਭ ਤੋਂ ਵਧੀਆ ਅਤੇ ਆਸਾਨ ਤਰੀਕਾ ਹੈ ਨੌਜਵਾਨਾਂ ਨੂੰ ਖੇਡ ਗਰਾਊਂਡ 'ਚ ਲੈ ਕੇ ਆਉਣਾ ਅਤੇ ਇਹ ਟੀਚਾ ਅਸੀਂ ਪੂਰਾ ਕਰਨ ਦੀ ਕੋਸ਼ਿਸ ਕਰਾਂਗੇ।

ਇਸ ਮੌਕੇ ਉਨ੍ਹਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ, ਇੰਸਪੈਕਟਰ ਬੇਅੰਤ ਕੌਰ ਅਤੇ ਆਮ ਆਦਮੀ ਪਾਰਟੀ ਦੀ ਟੀਮ ਸਮੇਤ ਸਮੂਹ ਨਗਰ ਨਿਵਾਸੀ ਹਾਜਰ ਸਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ