ਸਰੀ-ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ’ ਸਰੀ ਵੱਲੋਂ ਬੀਤੇਐਤਵਾਰ ਸਰੀ ਵਿਚ ਵਿਸ਼ਵ ਪੰਜਾਬੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ‘ਪੰਜਾਬ ਦੀ ਦਸ਼ਾ ਤੇਦਿਸ਼ਾ’ ਉੱਪਰ ਭਾਰਤ, ਪਾਕਿਸਤਾਨ, ਇੰਗਲੈਂਡ ਅਤੇ ਕੈਨਡਾ ਦੇ ਵਿਦਵਾਨਾਂ ਨੇ ਮਹੱਤਵਪੂਰਨਨੁਕਤੇ ਸਾਂਝੇ ਕੀਤੇ ਅਤੇ 'ਪੰਜਾਬੀ ਦਰਸ਼ਨ' ਵਿਸ਼ੇ ਦੀ ਅਹਿਮੀਅਤ ਨੂੰ ਵਿਚਾਰਿਆ।ਭੁਪਿੰਦਰ ਸਿੰਘ ਮੱਲ੍ਹੀ ਅਤੇ ਸੁੱਚਾ ਸਿੰਘ ਦੀਪਕ ਦੀ ਅਗਵਾਈ ਵਿੱਚ ਇਹ ਵਿਸ਼ਵ ਪੰਜਾਬੀਸੈਮੀਨਾਰ, ਸਾਥੀ ਹਰਦਿਆਲ ਸਿੰਘ ਬੈਂਸ, ਡਾ. ਪ੍ਰੇਮ ਪ੍ਰਕਾਸ਼ ਸਿੰਘ, ਡਾ. ਕਰਨੈਲ ਸਿੰਘਥਿੰਦ, ਪ੍ਰੋਫੈਸਰ ਪ੍ਰੀਤਮ ਸਿੰਘ, ਕਵੀ ਹਰਭਜਨ ਸਿੰਘ ਬੈਂਸ, ਮੋਹਤਰਮਾ ਸਮੀਨਾ ਹੁਸੈਨਸਈਅਦ ਅਤੇ ਚਾਰਲਸ ਬੋਇਲਨ ਸਮੇਤ ਮਹਾਨ ਸ਼ਖਸੀਅਤਾਂ ਨੂੰ ਸਮਰਪਿਤ ਕੀਤਾ ਗਿਆ।
ਸੈਮੀਨਰ ਵਿਚ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਕੁਝ ਅਹਿਮ ਅਤੇ ਮਹੱਤਵਪੂਰਨ ਮਤੇਪੜ੍ਹੇ, ਜਿਨ੍ਹਾਂ ਨੂੰ ਸਰਬ ਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਇਨ੍ਹਾਂ ਮਤਿਆਂ ਰਾਹੀਂਭਾਰਤ ਅਤੇ ਪਾਕਿਸਤਾਨ ਦੇ ਪੰਜਾਬਾਂ ਵਿਚਕਾਰ ਕਿਸੇ ਵੀ ਤਰ੍ਹਾਂ ਦੀ ਜੰਗ ਖਿਲਾਫ ਸਖਤ
ਸ਼ਬਦਾਂ ਵਿੱਚ ਵਿਰੋਧ ਪ੍ਰਗਟਾਉਣ, ਪੰਜਾਬੀਆਂ ਨੂੰ ਭੂਗੋਲਿਕ ਟੁਕੜਿਆਂ 'ਚ ਵੰਡਣ ਦੀਥਾਂ 'ਇੱਕੋ ਪੰਜਾਬ' ਦੇ ਰੂਪ ਵਿੱਚ ਸਵਿਕਾਰ ਕਰਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤਸਮੂਹ ਪੰਜਾਬੀ ਸੰਸਥਾਵਾਂ ਵਿੱਚ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ, ਕੈਨੇਡਾ ਦੇਮੂਲ ਨਿਵਾਸੀਆਂ ‘ਤੇ ਗਸਟ ਆਫਸਨ ਲੇਕ ‘ਤੇ ਹੋਏ ਤਸ਼ੱਦਦ ਅਤੇ ਰੈਜੀਡੈਂਸ਼ੀਅਲ ਸਕੂਲਾਂਰਾਹੀਂ ਹੋਈ ਨਸਲਕੁਸ਼ੀ ਨੂੰ ਨਾ ਮਾਫ ਕਰਨਯੋਗ ਅਪਰਾਧ ਕਰਾਰ ਦੇਣ, ਪੰਜਾਬ ਦੀ ਧਰਤੀ ‘ਤੇਦਰਬਾਰ ਸਾਹਿਬ ‘ਤੇ ਭਾਰਤੀ ਹਮਲੇ ਸਮੇਤ ਪੰਜਾਬ ਅਤੇ ਪੰਜਾਬੀਆਂ ‘ਤੇ ਹੋਏ ਹਰ ਤਰ੍ਹਾਂਦੇ ਜਬਰ ਨੂੰ ਨਾ ਭੁੱਲਣਯੋਗ ਤੇ ਨਾ ਬਖਸ਼ਣਯੋਗ ਗੁਨਾਹ ਕਰਾਰ ਦੇਣ, ਪੰਜਾਬ ਦੀਆਂਸਮੱਸਿਆਵਾਂ ਲਈ ਲੋਕਾਂ ਨੂੰ ਕਸੂਰਵਾਰ ਠਹਿਰਾਉਣ ਦੀ ਥਾਂ, ਸਰਕਾਰੀ ਧੱਕੇਸ਼ਾਹੀ ਨੂੰ
ਜ਼ਿੰਮੇਵਾਰ ਠਹਿਰਾਉਣ, ਪੰਜਾਬੀ ਸੈਮੀਨਾਰ ਦੌਰਾਨ ਆਈਆਂ ਵੀਜ਼ੇ ਦੀਆਂ ਸਮੱਸਿਆਵਾਂ 'ਤੇਚਿੰਤਾ ਪ੍ਰਗਟਾਉਂਦਿਆਂ ਕੈਨੇਡਾ ਸਰਕਾਰ ਨੂੰ ਭਵਿੱਖ ਵਿੱਚ ਇਹਨਾਂ ਦੇ ਹੱਲ ਲੱਭਣ, ਪੰਜਾਬੀ ਸਾਹਿਤ 'ਤੇ ਕਾਬਜ਼ ਮਾਫੀਆ ਦੁਆਰਾ ਸਰਕਾਰੀ ਫੰਡਾਂ ਅਤੇ ਇਨਾਮਾਂ ਦੇਭ੍ਰਿਸ਼ਟਾਚਾਰੀ ਚਾਲਾਂ ਚੱਲਣ ਦਾ ਵਿਰੋਧ ਕਰਨ, ਪੰਜਾਬੀ ਬੋਲੀ ਲਈ ਹਾਅ ਦਾ ਨਾਅਰਾ ਮਾਰਨਵਾਲੀਆਂ ਕੁੱਲ ਪੰਜਾਬੀ ਸੰਸਥਾਵਾਂ ਅਤੇ ਨਿਧੜਕ ਵਿਦਵਾਨਾਂ ਦੇ ਵਡਮੁੱਲੇ ਯੋਗਦਾਨ ਦੀਸ਼ਲਾਘਾ ਕਰਨ ਅਤੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਚਿੰਤਨ ਅਤੇ ਨਾਬਰੀ ਦਾ ਚਰਿਤਰ ਕਾਇਮਰੱਖਦੇ ਹੋਏ, ਸਾਰੀਆਂ ਸਮੱਸਿਆਵਾਂ ਨੂੰ ਇੱਕ-ਮੁੱਠ ਹੋ ਕੇ ਹੱਲ ਕਰਨ ਦੀ 'ਪੰਜਾਬੀਦਰਸ਼ਨ' ਦੀ ਉੱਚੀ-ਸੁੱਚੀ ਵਿਚਾਰਧਾਰਾ ਨੂੰ ਪ੍ਰਵਾਨਗੀ ਦਿੱਤੀ ਗਈ।
ਸੈਮੀਨਾਰ ਵਿੱਚ ਭਾਰਤ ਤੋਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡਾ. ਪਿਆਰੇ ਲਾਲ ਗਰਗ ਨੇਪੰਜਾਬੀ ਦਰਸ਼ਨ’ ਵਿਸ਼ੇ ਉਪਰ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਪੰਜਾਬਯੂਨੀਵਰਸਿਟੀ ਲਾਹੌਰ ਦੇ ਪ੍ਰੋਫੈਸਰ ਡਾ. ਆਸਮਾ ਕਾਦਰੀ, ਨਾਮਵਰ ਇਤਿਹਾਸਕਾਰ ਡਾ.
ਗੁਰਦੇਵ ਸਿੰਘ ਸਿੱਧੂ, ਡਾ. ਬਾਵਾ ਸਿੰਘ, ਐਡਵੋਕੇਟ ਮਿੱਤਰ ਸੈਨ ਮੀਤ, ਡਾ. ਸੁੱਚਾਸਿੰਘ ਗਿੱਲ, ਡਾ. ਗੁਰਵਿੰਦਰ ਸਿੰਘ ਤੇ ਨੁਜ਼ਹਤ ਅੱਬਾਸ ਵੱਖ ਵੱਖ ਵਿਸ਼ਿਆਂ ‘ਤੇ ਆਪਣੇਵਿਚਾਰ ਰੱਖੇ। ਹਾਲ ਵਿਚ ਵੱਡੀ ਗਿਣਤੀ ਵਿਚ ਮੌਜੂਦ ਸਰੋਤਿਆਂ ਨੇ ਸਾਰੇ ਬੁਲਾਰਿਆਂ ਨੂੰ
ਬੜੀ ਦਿਲਚਸਪੀ ਅਤੇ ਠਰੰਮੇ ਨਾਲ ਸੁਣਿਆ।
ਪ੍ਰਬੰਧਕਾਂ ਵੱਲੋਂ ਸਾਰੇ ਵਿਦਵਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਅਤੇ ਪਲੀਸੰਸਥਾ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੂੰ ਪੰਜਾਬੀ ਬੋਲੀ ਪ੍ਰਤੀ ਸੇਵਾਵਾਂ ਲਈਸਨਮਾਨਿਤ ਕੀਤਾ ਗਿਆ। ਸੈਮੀਨਾਰ ਦਾ ਸੰਚਾਲਨ ਨਵਰੂਪ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ।ਅੰਤ ਵਿਚ ਭੁਪਿੰਦਰਸਿੰਘ ਮੱਲ੍ਹੀ ਨੇ ਸਾਰੇ ਵਿਦਵਾਨਾਂ ਅਤੇ ਸਰੋਤਿਆਂ ਦਾ ਧੰਨਵਾਦਕੀਤਾ। ਸੈਮੀਨਾਰ ਵਿਚ ਹੋਰਨਾਂ ਤੋਂ ਇਲਾਵਾ ਰਿੱਕੀ ਬਾਜਵਾ, ਡਾ: ਫਰੀਦ ਸਈਅਦ,
ਪ੍ਰਭਜੋਤ ਬੈਂਸ, ਰਣਜੀਤ ਸਿੰਘ ਕਲਸੀ, ਰਾਜ ਸਿੰਘ ਭੰਡਾਲ ਅਤੇ ਗੁਰਬਚਨ ਸਿੰਘਖੁੱਡੇਵਾਲਾ ਅਤੇ ਵਲੰਟੀਅਰ ਨੌਜਵਾਨ ਮੁੰਡਿਆਂ ਤੇ ਕੁੜੀਆਂ ਦਾ ਭਰਪੂਰ ਸਹਿਯੋਗ ਰਿਹਾ।ਪੰਜਾਬੀ ਕਾਰੋਬਾਰੀਆਂ, ਪੰਜਾਬੀ ਮੀਡੀਆ ਅਤੇ ਪੰਜਾਬੀ ਬੋਲੀ ਨੂੰ ਸਮਰਪਿਤ ਸੰਸਥਾਵਾਂ ਦੇ
ਨੁੰਮਾਇਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।