ਖੇਡ

ਵਿਨੇਸ਼ ਫੋਗਟ ਦਾ ਸਵਾ ਤੋਲੇ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨ ਹੋਵੇਗਾ - ਪ੍ਰਿੰ. ਸਰਵਣ ਸਿੰਘ

ਕੌਮੀ ਮਾਰਗ ਬਿਊਰੋ | August 13, 2024 08:42 PM

ਚੰਡੀਗੜ੍ਹ- ਭਾਰਤੀ ਕੁਸ਼ਤੀ ਦਾ ਮਾਣ, ਖ਼ਾਸ ਕਰਕੇ ਔਰਤਾਂ ਦੀ ਆਣ ਅਣਖ ਦੀ ਸ਼ਾਨ ਬੀਬੀ ਵਿਨੇਸ਼ ਫੋਗਟ ਦਾ ਸਨਮਾਨ ਭਾਰਤ ਦੇ ਕਰੋੜਾਂ ਲੋਕਾਂ ਵੱਲੋਂ ਹਰ ਹਾਲਤ ਵਿੱਚ ਕੀਤਾ ਜਾਵੇਗਾ। ਸਾਧਾਰਨ ਘਰ ਦੀ ਜਾਈ ਸਾਡੀ ਧੀ ਨੇ ਕੁਸ਼ਤੀਆਂ ਤੇ ਔਰਤਾਂ ਦੀ ਪੱਤ ਦੀ ਰਾਖੀ ਲਈ ਜੋ ਸੰਘਰਸ਼ ਲੜਿਆ ਹੈ, ਉਹ ਕਰੋੜਾਂ ਲੋਕਾਂ ਲਈ ਪ੍ਰੇਰਨਾ ਸ੍ਰੋਤ ਬਣਿਆ ਹੈ।

ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਖੇਗ ਲੇਖਕ ਲੋਕ ਕਲਮਾਂ ਨਾਲ ਉਸ ਸੰਘਰਸ਼ ਦਾ ਭਾਗ ਬਣ ਰਹੇ ਹਨ। ਉਸ ਲਈ ਪਹਿਲਾ ਰੋਹ ਭਰਿਆ ਹੋਕਰਾ ਪੰਜਾਬੀ ਦੇ 'ਵਰਿਆਮ ਲੇਖਕ' ਵਰਿਆਮ ਸਿੰਘ ਸੰਧੂ ਨੇ ਮਾਰਿਆ ਸੀ।
ਸਾਡੇ ਦੇਸ਼ ਦੀ ਇਸ ਧੀ ਨੇ ਬੜਾ ਜਫ਼ਰ ਜਾਲ ਕੇ ਰਾਸ਼ਟਰੀ, ਅੰਤਰਰਾਸ਼ਟਰੀ, ਏਸ਼ਿਆਈ ਖੇਡਾਂ ਤੇ ਕਾਮਨਵੈਲਥ ਖੇਡਾਂ ਵਿੱਚੋਂ ਤਾਂ ਬੜੇ ਮੈਡਲ ਜਿੱਤੇ ਸਨ। ਅੰਤਾਂ ਦੀ ਮਿਹਨਤ ਕਰ ਕੇ, ਸਿਦਕ ਪਾਲ ਕੇ, ਜਰਵਾਣੇ ਖੇਡ ਸਿਆਸਤਦਾਨਾਂ ਵਿਰੁੱਧ ਲੜ ਕੇ, ਦੁੱਖੜੇ ਝੱਲ ਕੇ, ਉਹ ਪੈਰਿਸ ਦੀਆਂ ਓਲੰਪਿਕ ਖੇਡਾਂ ਵਿੱਚ ਵੀ ਪਹੁੰਚ ਗਈ ਸੀ। ਪ੍ਰੀ ਕੁਆਟਰ, ਕੁਆਟਰ ਫਾਈਨਲ ਤੇ ਸੈਮੀ ਫਾਈਨਲ ਮੁਕਾਬਲੇ ਜਿੱਤ ਕੇ ਸੋਨੇ/ਚਾਂਦੀ ਦਾ ਮੈਡਲ ਗਲ ਪੁਆਉਣ ਲਈ ਵੀ ਕੁਆਲੀਫਾਈ ਕਰ ਗਈ ਸੀ ਪਰ ਅਜੇ ਤਕ ਉਸ ਨੂੰ ਕੋਈ ਓਲੰਪਿਕ ਮੈਡਲ ਨਹੀਂ ਮਿਲਿਆ। 50 ਕਿਲੋ ਤੋਂ ਘੱਟ ਸਰੀਰਕ ਵਜ਼ਨ ਨਾਲ ਸੈਮੀ ਫਾਈਨਲ ਕੁਸ਼ਤੀ ਜਿੱਤ ਕੇ ਉਹ ਘੱਟੋ-ਘੱਟ ਚਾਂਦੀ ਦਾ ਓਲੰਪਿਕ ਮੈਡਲ ਤਾਂ ਜਿੱਤ ਹੀ ਗਈ ਸੀ। ਪਰ ਕੇਸ ਅਜੇ ਕੋਰਟ ਵਿੱਚ ਹੈ ਜਿਸ ਦਾ ਫੈਸਲਾ 13 ਅਗੱਸਤ ਨੂੰ ਸੁਣਾਇਆ ਜਾਣਾ ਹੈ।
ਓਲੰਪਿਕ ਖੇਡਾਂ ਦਾ ਮੇਲਾ ਮੁੱਕ ਚੁੱਕੈ। ਮੈਡਲ ਵੰਡੇ ਜਾ ਚੁੱਕੇ ਨੇ। ਹੁਣ ‘ਮਹਾਨ’ ਦੇਸ਼ ਦੀ ਮਹਾਨ ਧੀ ਵਿਨੇਸ਼ ਫੋਗਟ ਨੂੰ, ਜੋ ਦੇਸ਼ ਦੀ ਇੱਜ਼ਤ, ਅਣਖ ਅਤੇ ਸ਼ਾਨ ਲਈ ਜੂਝੀ ਹੈ, ਉਸ ਨੂੰ ਦੇਸ਼ ਦੇ ਕਰੋੜਾਂ ਲੋਕ ‘ਮਹਾਨ ਲੋਕ ਸਨਮਾਨ’ ਨਾਲ ਸਨਮਾਨਿਤ ਕਰਨਗੇ।

ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਖੇਡ ਲੇਖਣ ਤੇ ਖੇਡ ਪ੍ਰਮੋਸ਼ਨ ਨਮਿੱਤ ਉਮਰ ਭਰ ਦੀਆਂ ਸੇਵਾਵਾਂ ਲਈ ਖੇਡ ਪ੍ਰੇਮੀਆਂ ਨੇ 2023 ਦੇ ‘ਪੁਰੇਵਾਲ ਖੇਡ ਮੇਲੇ’ ਵਿੱਚ ਮਿਲੇ ‘ਖੇਡ ਰਤਨ’ ਪੁਰਸਕਾਰ ਵਿੱਚ ਸਵਾ ਦੋ ਤੋਲੇ ਸ਼ੁਧ ਸੋਨੇ ਦਾ ਮੈਡਲ ਹੁਣ ਦੇਸ਼ ਦੀ ਜੁਝਾਰੂ ਧੀ ਵਿਨੇਸ਼ ਫੋਗਾਟ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋੜਾਂ ਲੋਕਾਂ ਦੀ ਮਨੋਕਾਮਨਾ ਹੈ ਕਿ ‘ਚੈਂਪੀਅਨਾਂ ਦੀ ਚੈਂਪੀਅਨ’ ਵਿਨੇਸ਼ ਹਾਲੇ ਕੁਸ਼ਤੀਆਂ ਲੜਨੀਆਂ ਨਾ ਛੱਡੇ ਅਤੇ ਅਗਲੀਆਂ ਓਲੰਪਿਕ ਖੇਡਾਂ ਤੱਕ ਮੈਡਲ ਜਿੱਤਣ ਲਈ ਜੂਝਦੀ ਰਹੇ।

Have something to say? Post your comment

 

ਖੇਡ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ