ਖੇਡ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਕੌਮੀ ਮਾਰਗ ਬਿਊਰੋ | August 24, 2024 08:04 PM

ਚੰਡੀਗੜ੍ਹ-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹਾ ਹਾਲ ਹੀ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ ਜਰਮਨਪ੍ਰੀਤ ਸਿੰਘ ਦੇ ਸ਼ਾਨਦਾਰ ਯੋਗਦਾਨ ਨੂੰ ਸਨਮਾਨ ਵਜੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਜਧਾਨ ਦੇ ਵਸਨੀਕ ਹੋਣ ਦੇ ਨਾਤੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਕੈਬਿਨਟ ਮੰਤਰੀ ਈ.ਟੀ.ਓ. ਨੇ ਅੱਗੇ ਕਿਹਾ, “ਜੰਡਿਆਲਾ ਗੁਰੂ ਹਲਕੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਵਿਚੋਂ ਜਰਮਨਪ੍ਰੀਤ ਸਿੰਘ ਦਾ ਪਿੰਡ ਰਜਧਾਨ ਅਤੇ ਗੁਰਜੰਟ ਸਿੰਘ ਦਾ ਪਿੰਡ ਖਲਹਿਰਾ ਇਸੇ ਹਲਕੇ ਵਿਚ ਪੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦਾ ਪਿੰਡ ਤਿੰਮੋਵਾਲ ਵੀ ਜੰਡਿਆਲਾ ਗੁਰੂ ਹਲਕੇ ਦੇ ਨਜ਼ਦੀਕ ਹੀ ਹੈ। ਇਸ ਨਾਲ ਨਾ ਸਿਰਫ ਇਸ ਇਲਾਕੇ ਦੇ ਖਿਡਾਰੀਆਂ ਦਾ ਮਨੋਬਲ ਵਧਿਆ ਹੈ, ਸਗੋਂ ਇਲਾਕੇ ਦੇ ਹੋਰ ਨੌਜਵਾਨਾਂ ਵੀ ਖੇਡਾਂ ਵੱਲ ਪ੍ਰੇਰਿਤ ਹੋਏ ਹਨ।

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਰਜਧਾਨ ਵਿਖੇ ਜਰਮਨਪ੍ਰੀਤ ਸਿੰਘ ਦੇ ਘਰ ਜਾ ਕੇ ਹਾਕੀ ਸਟਾਰ ਖਿਡਾਰੀ ਅਤੇ ਉਸਦੇ ਪਰਿਵਾਰ ਸਮੇਤ ਉਸਦੀ ਮਾਤਾ ਕੁਲਵਿੰਦਰ ਕੌਰ ਅਤੇ ਪਿਤਾ ਬਲਬੀਰ ਸਿੰਘ ਨੂੰ ਵਧਾਈ ਦਿੱਤੀ।

Have something to say? Post your comment

 

ਖੇਡ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

68ਵੀਆਂ ਪੰਜਾਬ ਸਕੂਲ ਖੇਡਾਂ ਤਾਈਕਵਾਂਡੋ ਅੰਡਰ-17 ਦੇ ਵੱਖ ਵੱਖ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ

68ਵੀਆਂ ਪੰਜਾਬ ਸਕੂਲ ਖੇਡਾਂ -ਜਲੰਧਰ ਨੇ ਕੀਤਾ ਓਵਰ ਆਲ ਟਰਾਫੀ ਤੇ ਕਬਜ਼ਾ

ਰਗਬੀ ਲੀਗ ਅੰਮ੍ਰਿਤਸਰ ਵਿੱਚ ਕਰਵਾਈ ਜਾਵੇਗੀ

ਵਿਨੇਸ਼ ਫੋਗਟ ਦਾ ਸਵਾ ਤੋਲੇ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨ ਹੋਵੇਗਾ - ਪ੍ਰਿੰ. ਸਰਵਣ ਸਿੰਘ

ਪੈਰਿਸ ਓਲੰਪਿਕ- ਸਪੇਨ ਨੂੰ 2-1 ਨਾਲ ਹਰਾ ਕੇ ਜਿੱਤ ਲਿਆ ਕਾਂਸੀ ਦਾ ਤਗ਼ਮਾ ਭਾਰਤ ਨੇ