BREAKING NEWS

ਨੈਸ਼ਨਲ

ਬੈਲਜੀਅਮ ‘ਚ ਦਲ ਖਾਲਸਾ ਦੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 26, 2024 08:53 PM

ਨਵੀਂ ਦਿੱਲੀ -ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ  ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ।
ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੀਬੀ ਜਸਮੀਤ ਕੌਰ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਪੰਜਾਬ ਦੀ ਧਰਤੀ ਤੋਂ ਆਏ ਗਿਆਨੀ ਗੁਰਪ੍ਰਤਾਪ ਸਿੰਘ ਪੱਦਮ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ। ਦਲ ਖਾਲਸਾ ਦੇ ਆਗੂ ਭਾਈ ਜਗਮੋਹਨ ਸਿੰਘ ਮੰਡ ਨੇ ਸਟੇਜ ਦੀ ਸੇਵਾ ਨਿਭਾਉਂਦਿਆਂ ਹੋਇਆਂ ਭਾਈ ਗਜਿੰਦਰ ਸਿੰਘ ਦੀਆਂ ਸਿੱਖ ਕੌਮ ਦੀ ਅਜ਼ਾਦੀ ਪ੍ਰਤੀ ਨਿਭਾਈਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ ਨੇ ਭਾਈ ਸਾਹਿਬ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਦਿਆਂ ਹੋਇਆਂ ਕਿਹਾ ਕਿ ਭਾਈ ਸਾਹਿਬ ਦੀਆਂ ਕੌਮੀ ਅਜ਼ਾਦੀ ਪ੍ਰਤੀ ਦ੍ਰਿੜਤਾ ਤੇ ਉਹਨਾਂ ਦੀ ਜੀਵਨ ਸਾਥੀ ਸਤਿਕਾਰਯੋਗ ਭੈਣ ਜੀ ਮਨਜੀਤ ਕੌਰ ਤੇ ਨੰਨੀ ਬੱਚੀ ਬਿਕਰਮਜੀਤ ਕੌਰ ਨੂੰ ਆਈਆਂ ਮੁਸ਼ਕਲਾਂ ਨੂੰ ਕਦੀ ਵੀ ਆਪਣੇ ਸੰਘਰਸ਼ ਦੀ ਕਮਜ਼ੋਰੀ ਨਹੀ ਬਣਨ ਦਿੱਤਾ । ਇਸ ਮੌਕੇ ਭਾਈ ਹਰਮੇਲ ਸਿੰਘ ਇੰਗਲੈਡ ਨੇ ਕਿਹਾ ਕਿ ਭਾਈ ਸਾਹਿਬ ਵਾਂਗ ਸਾਡੀ ਵੀ ਅਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਂਦਿਆਂ ਨਿਭ ਜਾਵੇ ਭਾਈ ਸਾਹਿਬ ਦੇ ਨਾਲ ਜੇਲ ਵਿੱਚ ਰਹੇ ਭਾਈ ਗੁਰਦੀਪ ਸਿੰਘ ਪ੍ਰਦੇਸੀ ਜਰਮਨੀ ਨੇ ਭਾਈ ਸਾਹਿਬ ਨਾਲ ਜੇਲ੍ਹ ਵਿੱਚ ਜੁੜੀਆਂ ਆਪਣੀਆਂ ਯਾਦਾਂ ਦੀ ਬਹੁਤ ਹੀ ਭਾਵਪੂਰਕ ਸਾਂਝਾਂ ਦੀਆਂ ਵੀਚਾਰਾ ਦੀ ਸਾਂਝ ਪਾਈ। ਦਲ ਖਾਲਸਾ ਦੇ ਆਗੂ ਭਾਈ ਪ੍ਰਿਤਪਾਲ ਸਿੰਘ ਸਵਿਟਜਲੈਡ, ਭਾਈ ਰਜਿੰਦਰ ਸਿੰਘ ਬੈਲਜੀਅਮ ਭਾਈ ਸੁਰਿੰਦਰ ਸਿੰਘ ਸੇਖੋ ਦਲ ਖਾਲਸਾ ਨੇ ਸ਼ਰਧਾ ਦੇ ਫੁੱਲ ਅਰਪਣ ਕੀਤੇ । ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਜਰਮਨ, ਬੈਲਜੀਅਮ, ਇੰਗਲੈਂਡ, ਸਵਿਟਜਲੈਡ ਦੇ ਆਗੂਆਂ ਭਾਈ ਸੁਰਿੰਦਰ ਸਿੰਘ ਸੇਖੋ, ਭਾਈ ਜਗਮੋਹਨ ਸਿੰਘ ਮੰਡ, ਰਸ਼ਪਾਲ ਸਿੰਘ ਭਾਈ ਹਰਵਿੰਦਰ ਸਿੰਘ ਭਤੇੜੀ, ਭਾਈ ਅੰਗਰੇਜ ਸਿੰਘ , ਭਾਈ ਨਰਿੰਦਰ ਸਿੰਘ, ਗੁਰਦੀਪ ਸਿੰਘ ਪ੍ਰਦੇਸੀ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਪ੍ਰਿਤਪਾਲ ਸਿੰਘ ਸਵਿਟਜਲੈਡ, ਭਾਈ ਹਰਮੇਲ ਸਿੰਘ ਨੇ ਭਾਈ ਗਜਿੰਦਰ ਸਿੰਘ ਜੀ ਦੀਆਂ ਨਿਭਾਈਆਂ ਸੇਵਾਵਾਂ ਦਾ ਸਤਿਕਾਰ ਕਰਦਿਆਂ ਹੋਇਆਂ ਬੇਟੀ ਬਿਕਰਮਜੀਤ ਕੌਰ ਨੂੰ ਗੋਲਡ ਮੈਡਲ ਨਾਲ ਤੇ ਜਵਾਈ ਭਾਈ ਗੁਰਪ੍ਰੀਤ ਸਿੰਘ ਦਾ ਸਿਰੋਪਾਉ ਤੇ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨ ਕੀਤਾ ਗਿਆ ।

Have something to say? Post your comment

 

ਨੈਸ਼ਨਲ

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ