ਸੰਸਾਰ

ਕੈਨੇਡਾ: ਖ਼ੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤਾ ਹੈ- ਰਾਮੂਵਾਲੀਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 27, 2024 07:19 PM

ਸਰੀ-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸਰੀ ਦੇ ਇੱਕ ਹਾਲ ਵਿੱਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜਾ ਦੁੱਖ ਹੈ ਕਿ ਸਿਆਸਤਦਾਨਾਂ ਦੀ ਬੇਕਿਰਕ ਖ਼ੁਦਗ਼ਰਜ਼ੀ ਕਰ ਕੇ ਪੰਜਾਬ ਸਮੱਸਿਆਵਾਂ ਦਾ ਸਮੁੰਦਰ ਬਣ ਚੁੱਕਾ ਹੈ। ਰਾਜਨੀਤਕ ਪਾਰਟੀਆਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀਆਂ ਸਕੀਮਾਂ ਦੀ ਥਾਂ ਸਿਰਫ ਚੋਣਾਂ ਲੜਨ ਤੇ ਜਿੱਤਣ ਦੀਆਂ ਸਕੀਮਾਂ ਹੀ ਬਣਾਉਂਦੀਆਂ ਹਨ। ਉਨ੍ਹਾਂ ਪੰਜਾਬ
ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਨਸ਼ਿਆਂ ਦੀ ਭਰਮਾਰ, ਬੇਰੁਜ਼ਗਾਰੀ, ਡੇਰਾਵਾਦ, ਟ੍ਰਵੈਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ, ਰਿਸ਼ਵਤਖੋਰੀ, ਕਿਸਾਨੀ ਦੇ ਮਸਲੇ, ਬੰਦ ਹੋ ਰਿਹਾ ਛੋਟਾ ਵਿਉਪਾਰ, ਪੰਜਾਬੀ ਬੋਲੀ ਉੱਤੇ ਹੋ ਰਹੇ ਹਮਲੇ, ਮਹਿੰਗੇ ਰੀਤੀ ਰਿਵਾਜਾਂ ਨੇ ਆਰਥਿਕ ਪੱਖੋਂ ਖੋਖਲੇ ਕੀਤੇ ਪੰਜਾਬੀ, ਆਈ.ਏ.ਐਸ ਤੇਆਈ.ਪੀ.ਐਸ ਸਮੇਤ ਹੋਰ ਉੱਚ ਅਹੁਦਿਆਂ ਵਿੱਚ ਘਟ ਰਹੀ ਪੰਜਾਬੀਆਂ ਦੀ ਗਿਣਤੀ, ਬੰਦੀਸਿੰਘਾਂ ਦੀ ਰਿਹਾਈ ਵਰਗੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਪੰਜਾਬ ਦੀਆਂਸਿਆਸੀ ਪਾਰਟੀਆਂ ਅਸਲ ਮੁੱਦੇ ਛੱਡ ਕੇ ਮੌਕਾਪ੍ਰਸਤੀ ਦੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂਪਰਵਾਸੀ ਪੰਜਾਬੀਆਂ ਨੂੰ ਕਿਹਾ ਕਿ ਜਦੋਂ ਕੋਈ ਲੀਡਰ ਵਿਦੇਸ਼ ਆਵੇ ਤਾਂ ਉਸ ਦਾ
ਗੁਲਦਸਤਿਆਂ ਨਾਲ ਸਵਾਗਤ ਕਰਨ ਦੀ ਥਾਂ ਆਪਣੀਆਂ ਸਮੱਸਿਆਵਾਂ ਦਾ ਪੇਪਰ ਦੇ ਕੇ ਸਵਾਲ ਕਰਨਦੀ ਆਦਤ ਪਾਓ।

ਇਸ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਉੱਪ ਚੇਅਰਮੈਨ ਰਹੇ ਪ੍ਰੋ. ਬਾਵਾ ਸਿੰਘ ਨੇ ਕਿਹਾਜਦੋਂ ਤੱਕ ਸ. ਰਾਮੂਵਾਲੀਆ ਵਰਗਾ ਤਜਰਬੇਕਾਰ ਤੇ ਪੜ੍ਹਿਆ ਲਿਖਿਆ ਲੀਡਰ ਪੰਜਾਬ ਦੀਵਾਗਡੋਰ ਨਹੀਂ ਫੜ੍ਹਦਾ ਉਦੋਂ ਤੱਕ ਸਮੱਸਿਆਵਾਂ ਨੇ ਪੰਜਾਬ ਦਾ ਖਹਿੜਾ ਨਹੀਂ ਛੱਡਣਾ। ਇਸਮੌਕੇ ਚਮਕੌਰ ਸਿੰਘ ਸੇਖੋਂ, ਨਵਦੀਪ ਸਿੰਘ ਗਿੱਲ ਮੰਡੀ ਕਲਾਂ, ਬੀਬੀ ਰੁਪਿੰਦਰ ਕੌਰਸਿੱਧੂ, ਮੋਹਨ ਗਿੱਲ, ਜਰਨੈਲ ਸਿੰਘ ਸੇਖਾ, ਪ੍ਰਿੰਸੀਪਲ ਮਲੂਕ ਚੰਦ ਕਲੇਰ, ਅੰਗਰੇਜ਼ਬਰਾੜ, ਦਰਸ਼ਨ ਸੰਘਾ, ਸੁਰਜੀਤ ਮਾਧੋਪੁਰੀ, ਸੁਖਵਿੰਦਰ ਸਿੰਘ ਚੋਹਲਾ ਆਦਿ ਬੁਲਾਰਿਆਂ ਨੇਰਾਮੂਵਾਲੀਆ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਇਸ ਇਕੱਠ ਵਿਚ ਸਰਪੰਚ ਭਾਗ ਸਿੰਘਦੁੱਨੇ ਕੇ, ਤੇਜਾ ਸਿੰਘ ਸਰਪੰਚ, ਕੌਰ ਸਿੰਘ, ਹਰਮਨ ਰਣਵਿਜੇ, ਕਰਨੈਲ ਸਿੰਘ ਸ਼ੇਰਪੁਰੀ,
ਗੀਤਕਾਰ ਜਸਵੀਰ ਗੁਣਾਚੌਰੀਆ, ਹਰਜੀਤ ਗੁੱਡੂ, ਇੰਦਰਜੀਤ ਧਾਲੀਵਾਲ, ਦਲਜੀਤ ਰਾਏ, ਸੁਖਚੈਨ ਬਰਗਾੜੀ, ਹਰਵਿੰਦਰ ਵਿਰਕ, ਹਰਦੀਪ ਗਿੱਲ ਤੇ ਲਾਡੀ ਢਿੱਲਵਾਂ ਸਮੇਤ ਸੈਂਕੜੇਲੋਕ ਹਾਜ਼ਰ ਸਨ ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਮੂਵਾਲੀਆ ਪਿਛਲੇ ਚਾਰ ਦਹਾਕਿਆਂ ਤੋਂ ਵਿਦੇਸ਼ੀਪੰਜਾਬੀਆਂ ਦੇ ਮਸਲੇ ਹੱਲ ਕਰਨ ਲਈ ਤਤਪਰ ਰਹੇ ਜਿਸ ਦੇ ਨਤੀਜੇ ਵਜੋਂ ਅਨੇਕਾਂ ਕਿਸਮ ਦੇਮਸਲੇ ਹੱਲ ਹੋਏ ਤੇ ਅੱਜ ਵੀ ਪੰਜਾਬੀ ਰਾਮੂਵਾਲੀਆ ਨੂੰ ਆਪਣੇ ਮਸਲਿਆਂ ਦਾ ਪਹਿਰੇਦਾਰ
ਮੰਨ ਰਹੇ ਹਨ। ਸਰੀ ਵਿੱਚ ਵੱਖ ਵੱਖ ਸਮਾਗਮਾਂ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਭਰਪੂਰਸਵਾਗਤ ਕੀਤਾ। ਬੇਸ਼ੱਕ ਵੱਖ ਵੱਖ ਪਾਰਟੀਆਂ ਦੇ ਪੰਜਾਬੀ ਸਿਆਸਤਦਾਨ ਇਸ ਵਰ੍ਹੇ ਕੈਨੇਡਾਆਏ ਪਰ ਲੋਕਾਂ ਦੇ ਵਿਰੋਧ ਦੇ ਡਰੋਂ ਉਹ ਪਬਲਿਕ ਮੀਟਿੰਗਾਂ ਕਰਨ ਤੋਂ ਦੂਰ ਹੀ ਰਹੇ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ