ਸੰਸਾਰ

ਰਾਮਗੜ੍ਹੀਆ ਸਭਾ ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | August 29, 2024 12:16 PM
 
 
ਸਰੀ-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇੰਗਲੈਂਡ ਸਥਿਤਰਾਮਗੜ੍ਹੀਆ ਸਭਾ (ਸਿੱਖ ਟੈਂਪਲ) ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾਸਾਹਿਬ ਬਰੁੱਕਸਾਈਡ ਸਰੀ ਵਿਚ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਸੁਸਾਇਟੀ ਦੇਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਦੱਸਿਆ ਹੈ ਕਿ ਰਾਮਗੜ੍ਹੀਆ ਕੌਂਸਲਯੂ.ਕੇ. ਅਤੇ ਰਾਮਗੜ੍ਹੀਆ ਸਭਾਵਾਂ ਨੇ ਮਿਲ ਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ
ਤੀਜੀ ਜਨਮ ਸ਼ਤਾਬਦੀ ਦੇ ਸੰਬੰਧ ਵਿਚ ਉਨ੍ਹਾਂ ਦਾ ਵੱਡ-ਆਕਾਰੀ ਬੁੱਤ ਡਰਬੀ  ਗੁਰਦੁਆਰਾਸਾਹਿਬ ਦੇ ਗੇਟ ਕੋਲ ਲਾਉਣ ਦਾ ਫੈਸਲਾ 2021 ਵਿਚ ਕੀਤਾ ਸੀ। ਢਾਈ ਸਾਲ ਦੀ ਮਿਹਨਤ ਅਤੇ145, 000 ਪੌਂਡ ਦੀ ਲਾਗਤ ਨਾਲ ਤਿਆਰ ਹੋਇਆ ਇਹ ਬੁੱਤ ਘੋੜ ਅਸਵਾਰੀ ਸਮੇਤ 3 ਮੀਟਰ ਉੱਚਾ
ਹੈ। ਇਸ ਬੁੱਤ ਨੂੰ ਇੰਗਲੈਂਡ ਦੀ ਸਮੁੱਚੀ ਸੰਗਤ ਵੱਲੋਂ 6 ਮਈ 2024 ਨੂੰ ਬੜੀ ਸਜ ਧਜਨਾਲ ਸੁਸ਼ੋਭਿਤ ਕੀਤਾ ਗਿਆ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਡਰਬੀ ਦਾ ਨਵਾਂ ਗੇਟ ਵੀਉਸਾਰਿਆ ਗਿਆ।
 
ਇਸ ਸਾਲ ਜੂਨ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 301ਵਾਂ ਜਨਮ ਦਿਨ ਸਰੀਵਿਚ ਮਨਾਇਆ ਗਿਆ ਸੀ ਤਾਂ ਉਸ ਸਮੇਂ ਤਰਲੋਚਨ ਸਿੰਘ ਸੌਂਧ ਇੰਗਲੈਂਡ ਤੋਂ ਆਏ ਡੈਲੀਗੇਟਾਂਨਾਲ ਇਥੇ ਨਹੀਂ ਪਹੁੰਚ ਸਕੇ ਸਨ ਅਤੇ ਹੁਣ ਉਹ ਕੈਨੇਡਾ ਪਹੁੰਚੇ ਤਾਂ ਪ੍ਰਬੰਧਕਾਂ ਨੇ
ਰਾਮਗੜ੍ਹੀਆ ਸਭਾ ਡਰਬੀ ਵੱਲੋਂ ਰਾਮਗੜ੍ਹੀਆ ਵਿਰਾਸਤ ਵਿਚ ਪਾਏ ਯੋਗਦਾਨ ਲਈ ਤਰਲੋਚਨ ਸਿੰਘ ਸੌਂਧ ਨੂੰ ਸਿਰੋਪਾ ਭੇਟ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ