BREAKING NEWS

ਨੈਸ਼ਨਲ

ਕੈਨੇਡੀਅਨ ਸਿੱਖ ਇੰਦਰਜੀਤ ਗੋਸਲ ਨੂੰ ਪੁਲਿਸ ਵਲੋਂ ਮਿਲਿਆ ਜਾਨ ਨੂੰ ਖ਼ਤਰੇ ਦੀ ਚੇਤਾਵਨੀ ਦਾ ਨੌਟਿਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 29, 2024 08:48 PM

ਨਵੀਂ ਦਿੱਲੀ - ਕੈਨੇਡੀਅਨ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ ਸਾਲ ਕਤਲ ਕੀਤੇ ਗਏ ਹਰਦੀਪ ਸਿੰਘ ਨਿਝਰ ਦੇ ਇੱਕ ਸਹਿਯੋਗੀ ਇੰਦਰਜੀਤ ਗੋਸਲ ਨੂੰ ਉਸ ਦੀ ਜਾਨ ਨੂੰ ਵੱਧ ਰਹੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ । ਓਨਟਾਰੀਓ ਸੂਬੇ ਦੀ ਪੁਲਿਸ, ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨਾਲ ਕੰਮ ਕਰ ਰਹੀ ਹੈ, ਨੇ ਇਸ ਹਫ਼ਤੇ ਇੰਦਰਜੀਤ ਸਿੰਘ ਗੋਸਲ ਨੂੰ ਇੱਕ "ਚੇਤਾਵਨੀ ਕਰਨ ਦੀ ਡਿਊਟੀ" ਦਾ ਇਕ ਨੋਟਿਸ ਜਾਰੀ ਕੀਤਾ ਸੀ।

ਗੋਸਲ ਨੇ ਹਰਦੀਪ ਸਿੰਘ ਨਿੱਝਰ ਦੇ ਸਹਿਯੋਗੀ ਵਜੋਂ ਕੰਮ ਕੀਤਾ ਸੀ, ਜਿਸ ਨੂੰ ਜੂਨ 2023 ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਪੁਲਿਸ ਨੇ ਇਸ ਕਤਲ ਲਈ ਚਾਰ ਵਿਅਕਤੀਆਂ ਨੂੰ ਚਾਰਜ ਕੀਤਾ ਹੈ। ਯੂਐਸ ਐਫਬੀਆਈ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ 11 ਅਗਸਤ ਦੀ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ ਜਿਸ ਵਿੱਚ ਨਿਝਰ ਦੇ ਨਜ਼ਦੀਕੀ ਸਬੰਧਾਂ ਵਾਲੇ ਕੈਲੀਫੋਰਨੀਆ ਦੇ ਇੱਕ ਕਾਰਕੁਨ ਸੁਰਿੰਦਰਪਾਲ ਸਿੰਘ ਰਾਜੂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਗੋਸਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ, ਕਿ "ਮੈਨੂੰ ਕੈਨੇਡੀਅਨ ਅਧਿਕਾਰੀਆਂ ਨੇ ਮੇਰੀ ਜਾਨ ਨੂੰ ਖਤਰੇ ਬਾਰੇ ਸੂਚਿਤ ਕੀਤਾ ਹੈ।" ਨਾ ਤਾਂ ਆਰਸੀਐਮਪੀ ਜਾਂ ਓਨਟਾਰੀਓ ਪੁਲਿਸ ਟਿੱਪਣੀ ਲਈ ਉਪਲਬਧ ਸੀ ਅਤੇ ਕੈਨੇਡੀਅਨ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਦੇ ਦਫਤਰ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਜਿਕਰਯੋਗ ਹੈ ਕਿ ਜੂਨ 2023 ਵਿੱਚ, ਐਫਬੀਆਈ ਨੇ ਪੰਨੂ ਦੇ ਖਿਲਾਫ ਇੱਕ ਕਥਿਤ ਕਤਲ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ । ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਹੱਤਿਆ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ।

Have something to say? Post your comment

 

ਨੈਸ਼ਨਲ

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ