BREAKING NEWS

ਨੈਸ਼ਨਲ

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਵਿਰੁੱਧ ਸੰਗੀਨ ਧਾਰਾਵਾਂ ਹੇਠ ਦੋਸ਼ ਆਇਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 30, 2024 08:04 PM

ਨਵੀਂ ਦਿੱਲੀ - ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਦਾ ਮਜ਼ਬੂਤ ਆਧਾਰ ਹੈ। ਟਾਈਟਲਰ ਮਾਮਲੇ ਵਿਚ ਦਾਖਿਲ ਕੀਤੀ ਗਈ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਸੀਬੀਆਈ ਨੇ 6 ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਟਾਈਟਲਰ ਦੀ ਘਟਨਾ ਵਾਲੀ ਥਾਂ 'ਤੇ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚੋਂ ਚਾਰ ਗਵਾਹਾਂ ਨੇ ਉਸ ਨੂੰ ਭੀੜ ਨੂੰ ਭੜਕਾਉਂਦੇ ਦੇਖਿਆ। ਚਾਰਜਸ਼ੀਟ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਟਾਈਟਲਰ ਨੇ ਆਪਣੇ ਹਲਕੇ ਵਿੱਚ ਘੱਟ ਸਿੱਖਾਂ ਦੀ ਹੱਤਿਆ 'ਤੇ ਨਿਰਾਸ਼ਾ ਪ੍ਰਗਟਾਈ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਅਤੇ ਗਵਾਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ ।ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਕਰੇਗੀ। ਇਸ ਦੌਰਾਨ ਟਾਈਟਲਰ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ। ਸ਼ੁੱਕਰਵਾਰ ਨੂੰ ਅਦਾਲਤ ਨੇ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕੀਤੇ ਹਨ। ਇਹ ਕੇਸ ਸਿੱਖ ਭਾਈਚਾਰੇ ਦੇ ਤਿੰਨ ਵਿਅਕਤੀਆਂ, ਬਾਦਲ ਸਿੰਘ, ਸਰਦਾਰ ਠਾਕੁਰ ਸਿੰਘ ਅਤੇ ਗੁਰਚਰਨ ਸਿੰਘ ਦੇ ਕਤਲ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਅਗਲੇ ਦਿਨ 1 ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ।
ਇਸ ਤੋਂ ਪਹਿਲਾਂ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕਰਨ ਦੇ ਮਾਮਲੇ 'ਤੇ ਫੈਸਲਾ ਰਾਖਵਾਂ ਰੱਖਿਆ ਗਿਆ ਸੀ।
ਅਦਾਲਤ ਅੰਦਰ ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਮਨੂੰ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। 2009 ਵਿੱਚ ਸਹਿ-ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਨੂੰ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ 'ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ? ਮਨੂੰ ਸ਼ਰਮਾ ਨੇ ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਬਰੀ ਕਰਨ ਦੀ ਮੰਗ ਵੀ ਕੀਤੀ ਸੀ।
ਇਸ ਦੇ ਨਾਲ ਹੀ ਜਗਦੀਸ਼ ਟਾਈਟਲਰ ਦੀ ਤਰਫੋਂ ਗੁਰਪਤਵੰਤ ਪੰਨੂ ਦਾ ਨਾਂ ਲੈਂਦਿਆਂ ਕਿਹਾ ਗਿਆ ਕਿ ਕਿਉਂਕਿ ਪੰਨੂ ਗਵਾਹਾਂ ਦਾ ਵਕੀਲ ਸੀ ਅਤੇ ਉਸ ਨੂੰ ਭਾਰਤ ਵੱਲੋਂ ਅਤਿ ਲੋੜੀਂਦਾ ਐਲਾਨਿਆ ਗਿਆ ਸੀ, ਇਸ ਲਈ ਜਗਦੀਸ਼ ਟਾਈਟਲਰ ਵਿਰੁੱਧ ਕੇਸ ਚਲਾਉਣ ਦੀ ਕੋਈ ਤੁਕ ਨਹੀਂ ਬਣਦੀ ਜਿਸ ਕਰਕੇ ਉਸ ਨੂੰ ਬਰੀ ਕਰ ਦੇਣਾ ਚਾਹੀਦਾ ਹੈ। ਇਸ ਮਾਮਲੇ 'ਚ ਸੀਬੀਆਈ ਨੇ 16 ਅਪ੍ਰੈਲ ਨੂੰ ਦੋਸ਼ ਤੈਅ ਕਰਨ 'ਤੇ ਬਹਿਸ ਪੂਰੀ ਕਰ ਲਈ ਸੀ। 4 ਅਗਸਤ 2023 ਨੂੰ ਰੌਜ਼ ਐਵੇਨਿਊ ਦੀ ਸੈਸ਼ਨ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ 26 ਜੁਲਾਈ 2023 ਨੂੰ ਜਗਦੀਸ਼ ਟਾਈਟਲਰ ਵਿਰੁੱਧ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 109 ਅਤੇ 302 ਤਹਿਤ ਕੇਸ ਦਰਜ ਕੀਤਾ ਹੈ। ਸੀਬੀਆਈ ਮੁਤਾਬਕ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਭੀੜ ਨੇ ਪੁਲਬੰਗਸ਼ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ।
ਅਦਾਲਤ ਦੇ ਫੈਸਲੇ ਨਾਲ ਕਤਲੇਆਮ ਦੇ ਪੀੜੀਤਾਂ ਨੇ ਕਿਹਾ ਕਿ ਭਾਵੇਂ ਦੇਰ ਨਾਲ ਸਹੀ ਪਰ ਅਦਾਲਤ ਵਲੋਂ ਇਨਸਾਫ਼ ਕੀਤਾ ਗਿਆ ਹੈ ਤੇ ਹੁਣ ਸਾਨੂੰ ਆਸ ਹੈ ਕਿ ਇਹ ਵੀ ਸੱਜਣ ਕੁਮਾਰ ਵਾਂਗ ਜਲਦ ਸਲਾਖਾਂ ਪਿੱਛੇ ਹੋਵੇਗਾ ।

Have something to say? Post your comment

 

ਨੈਸ਼ਨਲ

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ