BREAKING NEWS

ਨੈਸ਼ਨਲ

1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਸਵਾਗਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 30, 2024 10:18 PM

ਨਵੀਂ ਦਿੱਲੀ- ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਮੁੱਖੀ ਬੀਬੀ ਰਣਜੀਤ ਕੌਰ, ਪੰਥਕ ਸੇਵਾਦਾਰ ਪਰਮਜੀਤ ਸਿੰਘ ਵੀਰਜੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਜਿਕਰਯੋਗ ਹੈ ਕਿ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀਆਂ ਸਮੇਂ ਦੀਆਂ ਸਰਕਾਰਾਂ ਨੇ ਵਾਰ-ਵਾਰ ਟਾਈਟਲਰ ਨੂੰ ਕਲੀਨ ਚਿੱਟ ਦਿੱਤੀ ਹਾਲਾਂਕਿ ਉਸਦੇ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸ਼ਾਮਲ ਹੋਣ ਦੇ ਪੁਖ਼ਤਾ ਸਬੂਤ ਸਨ। ਅੱਜ ਅਦਾਲਤ ਦਾ ਫੈਸਲਾ ਇਕ ਕੇਸ ਵਿਚ ਸਾਹਮਣੇ ਆਇਆ ਹੈ ਤੇ ਭਵਿੱਖ ਵਿਚ 1984 ਦੇ ਹੋਰ ਕੇਸਾਂ ਵਿਚ ਵੀ ਟਾਈਟਲਰ ਦੀ ਸ਼ਮੂਲੀਅਤ ਸਾਹਮਣੇ ਆ ਸਕਦੀ ਹੈ ।
ਸ਼੍ਰੋਮਣੀ ਕਮੇਟੀ ਦੇ ਮੁੱਖੀ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ।

Have something to say? Post your comment

 

ਨੈਸ਼ਨਲ

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ

ਅਰਵਿੰਦ ਕੇਜਰੀਵਾਲ ਅੱਜ ਕਰਨਗੇ ਆਪਣਾ ਨਾਮਜ਼ਦਗੀ ਪੱਤਰ ਦਾਖਲ

ਸਦਰ ਬਜ਼ਾਰ ਦੇ ਵਪਾਰੀਆਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

'ਫ਼ਖ਼ਰ ਏ ਕੌਮ' ਦਾ ਸਨਮਾਨ ਸ਼ਹੀਦ "ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ" ਨੂੰ ਦੇਣ ਦੀ ਕੀਤੀ ਮੰਗ: ਯੂਕੇ ਸਿੱਖ ਜੱਥੇਬੰਦੀਆਂ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀ ਤਿਆਰੀਆਂ ਲਈ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹੋਈ ਬੈਠਕ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ