ਸੰਸਾਰ

ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ‘ਸ਼ਾਇਰਾਨਾ ਸ਼ਾਮ’ 14 ਸਤੰਬਰ ਨੂੰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 03, 2024 10:32 AM
 
 
ਸਰੀ-ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜਿਆ ਆਪਣਾ ਸਾਲਾਨਾ ਪ੍ਰੋਗਰਾਮ ‘ਸ਼ਾਇਰਾਨਾ ਸ਼ਾਮ-2024’ 14 ਸਤੰਬਰ 2024 ਨੂੰ ਸਰੀ ਆਰਟਸੈਂਟਰ (13750 88 ਐਵੀਨਿਊ) ਸਰੀ ਵਿਖੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕਕਰਵਾਇਆ ਜਾ ਰਿਹਾ ਹੈ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਕਿ ਇਸਸ਼ਾਇਰਾਨਾ ਸ਼ਾਮ ਵਿੱਚ ਅਮਰਿਕਾ ਤੋਂ ਪ੍ਰਸਿੱਧ ਪੰਜਾਬੀ ਸ਼ਾਇਰ ਕੁਲਵਿੰਦਰ, ਭਾਰਤ ਤੋਂ
ਰਾਜਦੀਪ ਤੂਰ ਅਤੇ ਕਨੇਡਾ ਦੇ ਸ਼ਾਇਰ ਜਸਵਿੰਦਰ, ਦਵਿੰਦਰ ਗੌਤਮ, ਰਾਜਵੰਤ ਰਾਜ, ਕ੍ਰਿਸ਼ਨ ਭਨੋਟ, ਗੁਰਮੀਤ ਸਿੱਧੂ, ਪ੍ਰੀਤ ਮਨਪ੍ਰੀਤ, ਦਸ਼ਮੇਸ਼ ਗਿੱਲ ਫਿਰੋਜ਼, ਹਰਦਮਮਾਨ, ਸੁਖਜੀਤ ਕੌਰ, ਮਨਜੀਤ ਕੰਗ, ਨਰਿੰਦਰ ਭਾਗੀ, ਬਲਦੇਵ ਸੀਹਰਾ ਅਤੇ ਨਈਮ ਲਖਨ ਆਪਣਾ ਕਲਾਮ ਪੇਸ਼ ਕਰਨਗੇ।
 
ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਨ ਅਤੇ ਹੋਰ ਤਿਆਰੀਆਂ ਕਰਨ ਲਈਬੀਤੇ ਦਿਨ ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਪ੍ਰਧਾਨ ਜਸਵਿੰਦਰ ਦੀਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਸ ਪ੍ਰੋਗਰਾਮ ਦੀ ਜਾਣਕਾਰੀ ਵੱਧ ਤੋਂ ਵੱਧ ਪੰਜਾਬੀ
ਪ੍ਰੇਮੀਆਂ ਤੱਕ ਪਹੁੰਚਾਉਣ ਲਈ ਮੰਚ ਦੇ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ।ਮੀਟਿੰਗ ਵਿਚ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਕਿਹਾ ਕਿ ਮੰਚ ਲਈ ਇਹ ਖੁਸ਼ੀ ਦੀਗੱਲ ਹੈ ਕਿ ਪਿਛਲੇ ਛੇ ਸਾਲ ਤੋਂ ਇਹ ਪ੍ਰੋਗਰਾਮ ਜਿਸ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ
ਉਸ ਵਿੱਚ ਸਾਲ ਦਰ ਸਾਲ ਵਧੇਰੇ ਸਫਲਤਾ ਮਿਲ ਰਹੀ ਹੈ ਅਤੇ ਇਸ ਵਾਰ ਵੀ ਬਹੁਤ ਉਮੀਦ ਹੈਕਿ ਪੰਜਾਬੀ ਸਾਹਿਤ, ਪੰਜਾਬੀ ਬੋਲੀ ਅਤੇ ਪੰਜਾਬੀ ਸ਼ਾਇਰੀ ਨੂੰ ਪਿਆਰ ਕਰਨ ਵਾਲੇ ਲੋਕਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਖੂਬਸੂਰਤ ਸ਼ਾਇਰੀ ਦਾ ਆਨੰਦ
ਮਾਣਨਗੇ।
 
ਰਾਜਵੰਤ ਰਾਜ ਅਤੇ ਸੁਖਜੀਤ ਕੌਰ ਨੇ ਇਸ ਪ੍ਰੋਗਰਾਮ ਵਿੱਚ ਨਵੀਂ ਪੀੜ੍ਹੀ ਦੇ ਨੌਜਵਾਨਾਂਦੀ ਸ਼ਮੂਲੀਅਤ ਵਧਾਉਣ ‘ਤੇ ਜ਼ੋਰ ਦਿੱਤਾ ਅਤੇ ਨਾਲ ਹੀ ਕਿਹਾ ਕਿ ਇਸ ਵਾਰ ਬਹੁਤ ਸਾਰੇਨੌਜਵਾਨ ਵੱਲੋਂ ਇਸ ਪ੍ਰੋਗਰਾਮ ਲਈ ਚੰਗਾ ਹੁੰਗਾਰਾ ਭਰਿਆ ਜਾ ਰਿਹਾ ਹੈ। ਮੰਚ ਦੇਪ੍ਰਧਾਨ ਸ਼ਹਿਰ ਜਸਵਿੰਦਰ ਨੇ ਕਿਹਾ ਕਿ ਸਾਡੇ ਲਈ ਇਹ ਤਸੱਲੀ ਵਾਲੀ ਗੱਲ ਹੈ ਕਿ ਅਸੀਂ ਪੰਜਾਬੀ ਸ਼ਾਇਰੀ ਲਈ ਇੱਕ ਵੱਖਰਾ ਸਰੋਤਾ-ਵਰਗ ਪਛਾਣਨ ਅਤੇ ਸਥਾਪਿਤ ਕਰਨ ਵਿੱਚ ਸਫਲ ਹੋਏ ਹਾਂ।

Have something to say? Post your comment

 

ਸੰਸਾਰ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ

ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੋਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਵੈਨਕੂਵਰ ਵਿਚਾਰ ਮੰਚ ਵੱਲੋਂ ਬੇਬਾਕ ਸਾਹਿਤਕਾਰ ਹਰਜੀਤ ਦੌਧਰੀਆ ਨਾਲ ਵਿਸ਼ੇਸ਼ ਮਿਲਣੀ