ਨੈਸ਼ਨਲ

ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 06, 2024 08:25 PM

ਨਵੀਂ ਦਿੱਲੀ- ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀ ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ ਬਲਾਕ ਵਿਚ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ । ਉਹਨਾਂ ਵਿਭਾਗ ਦੇ ਸਥਾਨਕ ਦਫਤਰ ਦੀ ਇੰਚਾਰਜ ਸ੍ਰੀਮਤੀ ਕਰੁਣਾ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਤੋਂ ਇਲਾਵਾ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਸ਼੍ਰੀਮਤੀ ਸ਼ਰੂਤੀ ਸਿੰਘ (ਆਈ.ਏ.ਐੱਸ.) ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ, ਸ਼੍ਰੀਮਤੀ ਅਸਿਤਾ ਸ਼ਰਮਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸਮੁੱਚੇ ਪੰਜਾਬ ਭਵਨ ਵਿਚ ਪੰਜਾਬੀ ਸਾਹਿਤ, ਸੱਭਿਆਚਾਰ ਦੇ ਮਾਧਿਅਮ ਨਾਲ ਦਿੱਖ ਵਧਾਉਣ ਬਾਰੇ ਵੱਖ-ਵੱਖ ਸੰਭਾਵਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਭਵਨ ਦੀ ਡਿਓਢੀ, ਵਰਾਂਡੇ ਅਤੇ ਕਮਰਿਆਂ ਵਿਚ ਪੰਜਾਬ ਦੇ ਮਹਾਨ ਸਾਹਿਤਕਾਰਾਂ ਦੇ ਪੋਸਟਰ ਅਤੇ ਰਚਨਾਵਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਤੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀ ਆਲੋਕ ਚਾਵਲਾ ਦੀ ਮੌਜੂਦ ਸਨ।

Have something to say? Post your comment

 

ਨੈਸ਼ਨਲ

ਆਗਰਾ ਕੋਰਟ 'ਚ ਕੰਗਨਾ ਰਣੌਤ ਖਿਲਾਫ ਦੇਸ਼ ਧ੍ਰੋਹ ਤੇ ਅਪਮਾਨ ਮਾਮਲੇ ਦੀ ਅਗਲੀ ਸੁਣਵਾਈ 25 ਸੰਤਬਰ ਨੂੰ

ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਮੁਕਤਸਰ ਜੇਲ੍ਹ ਪ੍ਰਸ਼ਾਸ਼ਨ ਵਲੋਂ ਕੇਸਾਂ ਦੀਆਂ ਤਰੀਕਾ ਤੇ ਨਹੀਂ ਕੀਤਾ ਜਾ ਰਿਹਾ ਪੇਸ਼

ਸੰਤ ਭਿੰਡਰਾਂਵਾਲਿਆਂ ਨੂੰ “ਅਤਿਵਾਦੀ” ਦੱਸ ਕੇ, ਦੇਸ਼ ਅੰਦਰ ਭੜਕਾਹਟ ਪੈਦਾ ਕਰ ਰਹੀ ਹੈ ਕੰਗਨਾ ਰਨੌਤ: ਰਮਨਦੀਪ ਸਿੰਘ ਸੋਨੂੰ

ਈ ਬੇਅ ਕੰਪਨੀ ਵਲੋਂ ਕੈਪ ਉਪਰ ਖੰਡਾ ਛਪਵਾ ਕੇ ਵੇਚਣ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਠੇਸ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ

ਕੇਜਰੀਵਾਲ ਨੇ ਛਡਿਆ ਦਿੱਲੀ ਦੇ ਮੁੱਖਮੰਤਰੀ ਦਾ ਓਹਦਾ, ਆਤੀਸ਼ੀ ਬਣੀ ਦਿੱਲੀ ਦੀ ਤੀਜੀ ਮਹਿਲਾ ਮੁੱਖਮੰਤਰੀ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ