ਪੰਜਾਬ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | September 07, 2024 07:15 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ  ਵਰਗ ਦਾ ਸਮਰਥਨ ਕੀਤਾ ਜਾਵੇਗਾ।

Have something to say? Post your comment

 

ਪੰਜਾਬ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਖਾੜਾ ਵਿਖੇ ਕੈੰਸਰ ਗੈਸ ਫ਼ੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਲਈ ਲੋਕ ਹਰ ਤਰਾਂ ਨਾਲ ਤਿਆਰ ਬਰ ਤਿਆਰ

ਖੇਤੀ ਨੀਤੀ ਦਾ ਖਰੜਾ ਜਾਰੀ ਕਰਾਉਣਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਚੰਡੀਗੜ੍ਹ ਮੋਰਚੇ ਦੀ ਮੁਢਲੀ ਜਿੱਤ ਕਰਾਰ

ਐੱਸਕੇਐੱਮ ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਸੱਦਾ 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ