ਪੰਜਾਬ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਕੌਮੀ ਮਾਰਗ ਬਿਊਰੋ | September 07, 2024 09:00 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਸਰਦਾਰ ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਕੋਈ ਸਰੋਕਾਰ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਕੁਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 1986 ਵਿਚ ਨਕੋਦਰ ਵਿਚ ਪੁਲਿਸ ਫਾਇਰਿੰਗ ਵੇਲੇ ਉਹ ਜਲੰਧਰ ਵਿਚ ਏ ਡੀ ਸੀ ਵਜੋਂ ਤਾਇਨਾਤ ਸਨ ਪਰ ਉਹਨਾਂ ਦਾ ਗੋਲੀਬਾਰੀ ਨਾਲ ਕੋਈ ਸਰੋਕਾਰ ਨਹੀਂ ਹੈ। ਉਹਨਾਂ ਕਿਹਾ ਕਿ ਘਟਨਾ ਦੇ ਬਾਅਦ ਮ੍ਰਿਤਕਾਂ ਦਾ ਪੋਸਟ ਮਾਰਟਮ ਵੀ ਕਰਵਾਇਆ ਗਿਆ ਸੀ।
ਉਹਨਾਂ ਕਿਹਾ ਕਿ ਹੁਣ 38 ਸਾਲਾਂ ਬਾਅਦ ਇਹ ਮੁੱਦਾ ਸਿਰਫ ਉਹਨਾਂ ਨੂੰ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਉਛਾਲਿਆ ਜਾ ਰਿਹਾ ਹੈ ਕਿਉਂਕਿ ਉਹਨਾਂ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਵੀ ਉਹ ਚੋਣਾਂ ਲੜਦੇ ਹਨ ਜਾਂ ਉਹਨਾਂ ਦੀ ਨਿਯੁਕਤੀ ਕਿਸੇ ਅਹਿਮ ਅਹੁਦੇ ’ਤੇ ਹੁੰਦੀ ਹੈ ਤਾਂ ਇਹ ਮੁੱਦਾ ਫਿਰ ਤੋਂ ਉਛਾਲਿਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਬਦਨਾਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕੁਝ ਤਾਕਤਾਂ ਸੌੜੇ ਹਿੱਤਾਂ ਵਾਸਤੇ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।
ਉਹਨਾਂ ਕਿਹਾ ਕਿ ਇਸ ਮਾਮਲੇ ਪਿੱਛੇ ਡੂੰਘੀ ਸਾਜ਼ਿਸ਼ ਹੈ ਜੋ ਸਮੇਂ ਦੇ ਨਾਲ ਹੀ ਬੇਨਕਾਬ ਹੋ ਜਾਵੇਗੀ। ਉਹਨਾਂ ਕਿਹਾ ਕਿ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਇਹ ਇਕ ਡੂੰਘੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

Have something to say? Post your comment

 

ਪੰਜਾਬ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਖਾੜਾ ਵਿਖੇ ਕੈੰਸਰ ਗੈਸ ਫ਼ੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਲਈ ਲੋਕ ਹਰ ਤਰਾਂ ਨਾਲ ਤਿਆਰ ਬਰ ਤਿਆਰ

ਖੇਤੀ ਨੀਤੀ ਦਾ ਖਰੜਾ ਜਾਰੀ ਕਰਾਉਣਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਚੰਡੀਗੜ੍ਹ ਮੋਰਚੇ ਦੀ ਮੁਢਲੀ ਜਿੱਤ ਕਰਾਰ

ਐੱਸਕੇਐੱਮ ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਸੱਦਾ 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ