BREAKING NEWS

ਪੰਜਾਬ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | September 07, 2024 09:01 PM

ਮਾਨਸਾ- ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। ਦੇਸ਼ ਦੀ ਤਰੱਕੀ ਲਈ ਜਵਾਨੀ ਨੂੰ ਸਹੀ ਸੇਧ ਦੇਣਾ ਅਤੇ ਚੰਗੇ ਰਾਹ ’ਤੇ ਤੋਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਖਿਡਾਰੀ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਦੀਆਂ ਹਨ, ਉੱਥੇ ਹੀ ਉਸ ਨੂੰ ਇਕ ਚੰਗਾ ਨਾਗਰਿਕ ਵੀ ਬਣਾਉੰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਪ੍ਰਿੰਸੀਪਲ ਸ੍ਰੀ ਹਰਿੰਦਰ ਭੁੱਲਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨਲਾਈਟੈਂਡ ਗਰੁੱਪ ਆੱਫ ਕਾਲਜਜ਼ ਝੁਨੀਰ ਵਿਖੇ ਖੇਡਾਂ ਸਬੰਧੀ ਕੋਰਸ ਅਤੇ ਡਿਗਰੀ ਵੀ ਕਰਵਾਈ ਜਾਂਦੀ ਹੈ। ਖੇਡਾਂ ਵਿਚ ਰੁਚੀ ਰੱਖਣ ਵਾਲੇ ਨੌਜਵਾਨ ਇੱਥੇ ਦਾਖਲਾ ਲੈ ਸਕਦੇ ਹਨ।
ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 60 ਮੀਟਰ ਰੇਸ ਲੜਕੇ ਵਿੱਚ ਹਰਵਿੰਦਰ ਸਿੰਘ ਦਲੀਏਵਾਲੀ ਪਹਿਲੇ ਅਤੇ ਹਰਮਨਦੀਪ ਸਿੰਘ ਦੂਜੇ ਸਥਾਨ ’ਤੇ ਰਹੇ। 60 ਮੀਟਰ ਲੜਕੀਆਂ ਵਿੱਚ ਖੁਸ਼ਦੀਪ ਕੌਰ ਪਹਿਲੇ ਅਤੇ ਲਵਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। ਲੰਬੀ ਛਾਲ ਲੜਕੀਆਂ ਵਿੱਚ ਲਵਪ੍ਰੀਤ ਕੌਰ ਪਹਿਲੇ ਅਤੇ ਸਮਰੀਨ ਕੌਰ ਦੂਜੇ ਸਥਾਨ ’ਤੇ ਰਹੇ। 600 ਮੀਟਰ ਦੌੜ ਲੜਕੇ ਵਿੱਚ ਅੰਮ੍ਰਿਤਪਾਲ ਸਿੰਘ ਪਹਿਲੇ ਅਤੇ ਸਲਮਾਨ ਖਾਨ ਦੂਜੇ ਸਥਾਨ ’ਤੇ ਰਹੇ। ਅੰਡਰ-14 ਲੜਕੇ ਫੁੱਟਬਾਲ ਵਿਚ ਪਹਿਲਾ ਸਥਾਨ ਸਾਹਨੇਵਾਲੀ ਦੂਸਰਾ ਸਥਾਨ ਬਾਜੇਵਾਲਾ ਅਤੇ ਅੰਡਰ-14 ਲੜਕੀਆਂ ਫੁੱਟਬਾਲ ਵਿਚ ਪਹਿਲਾ ਸਥਾਨ ਸ.ਸ.ਸ ਬਾਜੇਵਾਲਾ ਨੇ ਹਾਸਲ ਕੀਤਾ।
ਇਸ ਮੌਕੇ ਗੁਰਦੀਪ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਰਾਜਦੀਪ ਸਿੰਘ, ਗੁਰਮੀਤ ਸਿੰਘ ਅਤੇ ਬੇਅੰਤ ਕੌਰ ਮੌਜੂਦ ਸਨ।

Have something to say? Post your comment

 

ਪੰਜਾਬ

ਮਾਘੀ ਤਿਉਹਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ ਸੁਣਿਆ ਕੀਰਤਨ

ਲੋਹੜੀ ਤੇ ਮਾਘੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ ਅਕਾਲੀ ਦਲ ਵਾਰਸ ਪੰਜਾਬ ਦੇ

ਸ਼ਹੀਦ ਭਾਈ ਫੌਜਾਂ ਸਿੰਘ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਦਾ ਅੰਤਿਮ ਸਸਕਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ