ਚੋਹਲਾ ਸਾਹਿਬ-ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਚੋਹਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮ ਲਈ ਬੇਹੱਦ ਅਹਿਮ ਹਨ, ਇਸ ਲਈ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਤਾਬਦੀ ਨਾਲ ਸਬੰਧਤ ਸਮਾਗਮਾਂ ਵਿਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਈਏ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਬਾਣੇ ਨਾਲ ਜੁੜਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਅਪੀਲ ਕੀਤੀ। ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਭੇਟ ਕੀਤੇ। ਚੋਹਲਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਇਸ ਮੌਕੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮ, ਸਕੱਤਰ ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਭੋਲਾ ਸਿੰਘ, ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਵੱਲੋਂ ਬਾਬਾ ਕੁਲਵਿੰਦਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਦਰਸ਼ਨ ਸਿੰਘ ਸ਼ਾਸਤਰੀ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੈਨੇਜਰ ਸ. ਧਰਮਿੰਦਰ ਸਿੰਘ, ਸ. ਕੁਲਦੀਪ ਸਿੰਘ ਔਲਖ, ਸ. ਜਗਜੀਤ ਸਿੰਘ ਜੱਗੀ, ਸ. ਕੁਲਦੀਪ ਸਿੰਘ ਲਹੌਰੀਆ, ਸ. ਪ੍ਰੇਮ ਸਿੰਘ, ਸ. ਪਰਮਜੀਤ ਸਿੰਘ ਢੋਟੀਆ, ਇੰਚਾਰਜ ਸ. ਕਰਤਾਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।