ਨੈਸ਼ਨਲ

ਫ਼ਿਰੋਜ਼ਪੁਰ ਵਿੱਚ ਕੀਤੇ ਗਏ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਦਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਮਾਣ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 12, 2024 08:48 PM

ਨਵੀਂ ਦਿੱਲੀ -ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ 'ਤੇ ਡੂੰਘੀ ਤਸੱਲੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ ਹੈ। ਵਰਨਣਯੋਗ ਹੈ ਕਿ ਡਾ: ਸਾਹਨੀ ਨੇ ਇਸ ਪ੍ਰਾਜੈਕਟ ਲਈ 50 ਲੱਖ ਰੁਪਏ ਦਾਨ ਕੀਤੇ ਸਨ |
ਡਾ: ਸਾਹਨੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਬਹਾਦਰੀ, ਜੋਸ਼ ਅਤੇ ਕੁਰਬਾਨੀ ਦਾ ਸਦੀਵੀ ਪ੍ਰਤੀਕ ਹੈ, ਜੋ ਦੇਸ਼ ਭਗਤੀ ਅਤੇ ਦਲੇਰੀ ਦੀ ਭਾਵਨਾ ਪੈਦਾ ਕਰਦੀ ਹੈ। ਉਹਨਾ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦੀਆਂ ਪਾਠ ਪੁਸਤਕਾਂ ਵਿਚ ਸਾਰਾਗੜ੍ਹੀ ਦੀ ਲੜਾਈ ਬਾਰੇ ਇਕ ਅਧਿਆਏ ਸ਼ਾਮਿਲ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਇਸ ਅਨੋਖੀ ਅਤੇ ਮਿਸਾਲੀ ਲੜਾਈ ਬਾਰੇ ਸਿੱਖਿਆ ਦਿੱਤੀ ਜਾ ਸਕੇ |
ਡਾ: ਸਾਹਨੀ ਨੇ ਕਿਹਾ ਕਿ ਇਹ ਮਹੱਤਵਪੂਰਨ ਯਾਦਗਾਰ ਸਾਨੂੰ ਹਮੇਸ਼ਾ ਦਿਲੀ ਸਮਰਪਣ ਨਾਲ ਲੜਨ ਵਾਲੇ ਸਿੱਖ ਸੈਨਕਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਦੀ ਯਾਦ ਦਿਵਾਉਂਦੀ ਰਹੇਗੀ। ਸਾਡੇ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਏ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਵਾਲੇ ਇਸ ਪ੍ਰਾਜੈਕਟ ਦਾ ਹਿੱਸਾ ਬਣਨਾ ਗੌਰਵ ਵਾਲੀ ਗੱਲ ਹੈ।
ਡਾ: ਸਾਹਨੀ ਨੇ ਕਿਹਾ ਕਿ ਸਾਰਾਗੜ੍ਹੀ ਮੈਮੋਰੀਅਲ 36 ਸਿੱਖ ਰੈਜੀਮੈਂਟ ਦੇ 21 ਸਿੱਖ ਸੈਨਿਕਾਂ ਦੀ ਬਹਾਦਰੀ ਨੂੰ ਸਮਰਪਿਤ ਹੈ ਜਿਨ੍ਹਾਂ ਨੇ 12 ਸਤੰਬਰ 1897 ਨੂੰ ਵਜ਼ੀਰਸਤਾਨ (ਹੁਣ ਪਾਕਿਸਤਾਨ ਵਿਚ ਖੈਬਰ-ਪਖਤੂਨਖਵਾ) ਵਿਚ 10000 ਅਫਗਾਨਾਂ ਦੇ ਹਮਲੇ ਤੋਂ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕੀਤੀ ਸੀ।

Have something to say? Post your comment

 

ਨੈਸ਼ਨਲ

ਆਗਰਾ ਕੋਰਟ 'ਚ ਕੰਗਨਾ ਰਣੌਤ ਖਿਲਾਫ ਦੇਸ਼ ਧ੍ਰੋਹ ਤੇ ਅਪਮਾਨ ਮਾਮਲੇ ਦੀ ਅਗਲੀ ਸੁਣਵਾਈ 25 ਸੰਤਬਰ ਨੂੰ

ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਮੁਕਤਸਰ ਜੇਲ੍ਹ ਪ੍ਰਸ਼ਾਸ਼ਨ ਵਲੋਂ ਕੇਸਾਂ ਦੀਆਂ ਤਰੀਕਾ ਤੇ ਨਹੀਂ ਕੀਤਾ ਜਾ ਰਿਹਾ ਪੇਸ਼

ਸੰਤ ਭਿੰਡਰਾਂਵਾਲਿਆਂ ਨੂੰ “ਅਤਿਵਾਦੀ” ਦੱਸ ਕੇ, ਦੇਸ਼ ਅੰਦਰ ਭੜਕਾਹਟ ਪੈਦਾ ਕਰ ਰਹੀ ਹੈ ਕੰਗਨਾ ਰਨੌਤ: ਰਮਨਦੀਪ ਸਿੰਘ ਸੋਨੂੰ

ਈ ਬੇਅ ਕੰਪਨੀ ਵਲੋਂ ਕੈਪ ਉਪਰ ਖੰਡਾ ਛਪਵਾ ਕੇ ਵੇਚਣ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਠੇਸ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ

ਕੇਜਰੀਵਾਲ ਨੇ ਛਡਿਆ ਦਿੱਲੀ ਦੇ ਮੁੱਖਮੰਤਰੀ ਦਾ ਓਹਦਾ, ਆਤੀਸ਼ੀ ਬਣੀ ਦਿੱਲੀ ਦੀ ਤੀਜੀ ਮਹਿਲਾ ਮੁੱਖਮੰਤਰੀ

ਭਗਵਾਨ ਸਿੰਘ ਦੀ ਜਿੱਤ ਦਾ ਇਕ ਹੋਰ ਖਿਤਾਬ, ਸੀਜੀਪੀਸੀ ਦੱਖਣੀ ਬਿਹਾਰ ਦੀ ਸੀਟ ਬਚਾਉਣ 'ਚ ਕਾਮਯਾਬ

ਹਿਮਾਚਲ ਵਿਚ ਬਹੁਗਿਣਤੀ ਵੱਲੋਂ ‘ਮਸਜਿਦ’ ਦੇ ਮੁੱਦੇ ਉਤੇ ਭੜਕਾਊ ਕਾਰਵਾਈ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਿਪਟਣਾ ਜਰੂਰੀ : ਮਾਨ

ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਕੀਤੀ ਸ਼ਲਾਘਾ

ਜਥੇਦਾਰ ਕੁਲਦੀਪ ਸਿੰਘ ਭੋਗਲ ਨੂੰ ਤਖਤ ਪਟਨਾ ਸਾਹਿਬ ਵਿੱਚ ਸਨਮਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿੰਨ ਮਹੀਨਿਆਂ ਵਿੱਚ ਕੀਤੀ ਜਾਵੇਗੀ ਤਿਆਰ