ਪੰਜਾਬ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਕੌਮੀ ਮਾਰਗ ਬਿਊਰੋ | September 15, 2024 07:52 PM

ਚੰਡੀਗੜ੍ਹ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ।

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ 'ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤੇ ਕਦਰਾਂ-ਕੀਮਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਮੈਂਬਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦਾ ਹਰ ਵਰਕਰ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।

Have something to say? Post your comment

 

ਪੰਜਾਬ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਖਾੜਾ ਵਿਖੇ ਕੈੰਸਰ ਗੈਸ ਫ਼ੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਲਈ ਲੋਕ ਹਰ ਤਰਾਂ ਨਾਲ ਤਿਆਰ ਬਰ ਤਿਆਰ

ਖੇਤੀ ਨੀਤੀ ਦਾ ਖਰੜਾ ਜਾਰੀ ਕਰਾਉਣਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਚੰਡੀਗੜ੍ਹ ਮੋਰਚੇ ਦੀ ਮੁਢਲੀ ਜਿੱਤ ਕਰਾਰ

ਐੱਸਕੇਐੱਮ ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਸੱਦਾ 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ