ਪੰਜਾਬ

ਗੁਰਦਵਾਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਵੋਟ ਬਣਾਉਣ ਲਈ ਦਿੱਤਾ ਆਖਰੀ ਮੌਕਾ

ਚਰਨਜੀਤ ਸਿੰਘ | September 16, 2024 08:26 PM

ਅੰਮ੍ਰਿਤਸਰ - ਗੁਰਦਵਾਰਾ ਚੋਣ ਨੂੰ ਲੈ ਕੇ ਵੋਟਰਾਂ ਵਿਚ ਦਿਲਚਸਪੀ ਨਾਹ ਦੇ ਬਰਾਬਰ ਦੇਖਦੇ ਹੋਏ ਗੁਰਦਵਾਰਾ ਚੋਣ ਕਮਿਸ਼ਨ ਨੇ ਵੋਟਰ ਬਣਨ ਲਈ ਸਮੇਂ ਵਿਚ 31 ਅਕਤੂਬਰ ਤਕ ਆਖਰੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਜਾਰੀ ਪੱਤਰ ਵਿਚ ਗੁਰਦਵਾਰਾ ਚੋਣ ਕਮਿਸ਼ਨ ਰੀਟਾਇਰਡ ਜਸਟਿਸ ਐਸ ਐਸ ਸਾਰੋਂ ਨੇ ਗੁਰਦਵਾਰਾ ਚੋਣਾਂ ਲਈ ਪੁਰਾ ਪ੍ਰੋਗਰਾਮ ਜਾਰੀ ਕੀਤਾ ਹੈ। ਪੱਤਰ ਮੁਤਾਬਿਕ ਗੁਰਦਵਾਰਾ ਚੋਣਾਂ ਲਈ ਵੋਟਰ ਬਣਨ ਲਈ ਆਖਰੀ ਤਰੀਕ 31 ਅਕਤੂਬਰ 2024 ਤਹਿ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਪਹਿਲੀ ਛਪਾਈ 4 ਨਵੰਬਰ ਤੋਂ 13 ਨਵੰਬਰ ਤਕ ਕੀਤੀ ਜਾਵੇਗੀ। 14 ਨਵੰਬਰ ਨੂੰ ਵੋਟਰ ਸੂਚੀਆਂ ਡਿਪਟੀ ਕਮਿਸ਼ਨਰ ਦਫਤਰ ਵਿਚ ਰੱਖੀਆਂ ਜਾਣਗੀਆਂ। ਇਹਨਾ ਸੂਚੀਆਂ ਤੇ 4 ਦਿਸੰਬਰ ਤਕ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ। ਵੋਟਰ ਸੂਚੀਆਂ ਦੀ ਆਖਰੀ ਸੁਧਾਈ 16 ਦਿਸੰਬਰ ਨੂੰ ਹੋਵੇਗੀ। 3 ਜਨਵਰੀ 2025 ਨੂੰ ਵੋਟਰ ਸੂਚੀਆਂ ਦੀ ਫਾਈਨਲ ਛਪਾਈ ਕੀਤੀ ਜਾਵੇਗੀ। ਸਾਰਾ ਪ੍ਰੋਗਰਾਮ ਡਿਪਟੀ ਕਮਿਸ਼ਨਰ ਦਫਤਰਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦਵਾਰਾ ਚੋਣ ਕਮਿਸ਼ਨ ਹੁਣ ਤਕ ਵੋਟਰ ਬਣਨ ਲਈ 4 ਵਾਰ 29 ਫਰਵਰੀ 2024, 30 ਅਪ੍ਰੈਲ 2024, 31 ਜੁਲਾਈ 2024 ਅਤੇ 16 ਸਤੰਬਰ 2024 ਤਕ ਮੌਕਾ ਦੇ ਚੁੱਕਾ ਹੈ ਪਰ ਸਿੱਖ ਵੋਟਰ ਇਹਨਾਂ ਚੋਣਾਂ ਵਿਚ ਦਿਲਚਸਪੀ ਨਹੀਂ ਦਿਖਾ ਰਹੇ।

Have something to say? Post your comment

 

ਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ