ਪੰਜਾਬ

27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਰੰਗਮੰਚ ਦਿਹਾੜਾ ਬਰਨਾਲਾ 'ਚ: ਜਗਰਾਜ ਹਰਦਾਸਪੁਰਾ   

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | September 16, 2024 08:33 PM
 
 
ਬਰਨਾਲਾ-  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇਬੰਦੀ ਦੀ ਮਜਬੂਤੀ ਲਈ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਚੇਤਨਾ ਮੀਟਿੰਗਾਂ ਦੀ ਲੜੀ ਵਜੋਂ ਪਿੰਡ ਠੁੱਲੀਵਾਲ ਚੇਤਨਾ ਮੀਟਿੰਗ ਇਕਾਈ ਪ੍ਰਧਾਨ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਸੁਖਦੇਵ ਸਿੰਘ ਕੁਰੜ ਉਚੇਚੇ ਤੌਰ 'ਤੇ ਸ਼ਾਮਲ ਹੋਏ। 
 
ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ। ਹਾਜ਼ਰ ਪਿੰਡ ਨਿਵਾਸੀਆਂ ਨੂੰ ਸਹੀ ਦਿਸ਼ਾ ਵਿੱਚ ਭਾਕਿਯੂ ਏਕਤਾ ਡਕੌਂਦਾ ਦੇ ਝੰਡੇ ਹੇਠ ਜਥੇਬੰਦ ਹੋਣ ਲਈ ਸੰਗਰਾਮੀ ਮੁਬਾਰਕ ਆਖੀ। ਇਸ ਸਮੇਂ ਨੇ ਪੰਜਾਬ ਸਰਕਾਰ ਵੱਲੋਂ ਡੀਜਲ, ਪੈਟਰੋਲ ਅਤੇ ਬੱਸ ਕਿਰਾਇਆਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਅਤੇ ਬਿਜਲੀ ਰਿਆਇਤ ਵਿੱਚ ਛੋਟ ਵਾਪਸ ਲੈਣ ਦੀ ਨਿਖੇਧੀ ਕੀਤੀ।‌ ਆਗੂਆਂ ਨੇ ਕੁਲਰੀਆਂ ਜਿਲ੍ਹਾ ਮਾਨਸਾ ਦੇ ਅਬਾਦਕਾਰ ਜ਼ਮੀਨ ਮਾਲਕਾਂ ਦੇ ਸੰਘਰਸ਼ ਵਿੱਚ 5 ਅਕਤੂਬਰ ਨੂੰ ਬਰਨਾਲਾ ਜਿਲ੍ਹੇ ਦੇ ਜਾ ਰਹੇ ਕਾਫ਼ਲੇ ਵਿੱਚ ਕਿਸਾਨ ਮਰਦ-ਔਰਤਾਂ ਨੂੰ ਸਮੇਤ ਵਧ ਚੜ੍ਹਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸੇ ਹੀ ਤਰ੍ਹਾਂ 27 ਸਤੰਬਰ ਭਾਅ ਜੀ ਗੁਰਸ਼ਰਨ ਸਿੰਘ ਦਾ ਸ਼ਕਤੀ ਕਲਾ ਮੰਦਿਰ ਬਰਨਾਲਾ ਵਿਖੇ ਮਨਾਏ ਜਾ ਰਹੇ ਇਨਕਲਾਬੀ ਰੰਗਮੰਚ ਦਿਹਾੜਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਲਾ ਕੀਤਾ ਗਿਆ।
 
 
ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਮੂਲੀਅਤ ਕਰਨੀ ਜਥੇਬੰਦੀ ਲਈ ਸ਼ੁਭ ਸੰਕੇਤ ਹੈ। ਕਿਉਂਕਿ ਜਿਸ ਤਰ੍ਹਾਂ ਸਰਕਾਰਾਂ ਲਗਾਤਾਰ ਲੋਕ ਮਾਰੂ ਨੀਤੀਆਂ ਲਿਆ ਰਹੀਆਂ ਹਨ। ਉਨ੍ਹਾਂ ਦੇ ਹਾਣ ਦੇ ਹੋਣ ਲਈ ਕਿਸਾਨਾਂ ਮਰਦ-ਔਰਤਾਂ ਦਾ ਜਥੇਬੰਦੀ ਵਿੱਚ ਸ਼ਾਮਲ ਹੋਣਾ ਬਹੁਤ ਹੀ ਜਰੂਰੀ ਹੈ। 
 
ਮੀਟਿੰਗ ਵਿੱਚ ਪ੍ਧਾਨ ਰਾਮ ਸਿੰਘ ਤੋਂ ਇਲਾਵਾ ਜਗਤਾਰ ਸਿੰਘ, ਸਤਵੰਤ ਸਿੰਘ, ਪ੍ਰਿਥਵੀ ਸਿੰਘ, ਦਲਜੀਤ ਸਿੰਘ, ਚਰਨਜੀਤ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਜਗਸੀਰ ਕੌਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਭੋਲਾ ਸਿੰਘ, ਜਗਦੇਵ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਗੁਰਜੀਤ ਸਿੰਘ, ਗੋਰਾ ਸਿੰਘ, ਹਰਮਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਇਸ ਸਮੇਂ ਅਮਰਜੀਤ ਸਿੰਘ ਠੁੱਲੀਵਾਲ ਨਾਲੋਂ ਹਰ ਕਿਸਮ ਦਾ ਜਥੇਬੰਦਕ ਨਾਤਾ ਖ਼ਤਮ ਕਰਨ ਅਤੇ ਉਸ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸਿਪ ਤੋਂ ਖਾਰਜ਼ ਕਰਨ ਦਾ ਐਲਾਨ ਕੀਤਾ। ਪਿੰਡ ਇਕਾਈ ਆਗੂਆਂ ਨੇ ਜਥੇਬੰਦੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣ ਦਾ ਵਿਸ਼ਵਾਸ਼ ਦਿਵਾਇਆ।

Have something to say? Post your comment

 

ਪੰਜਾਬ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਖਾੜਾ ਵਿਖੇ ਕੈੰਸਰ ਗੈਸ ਫ਼ੈਕਟਰੀ ਪੱਕੇ ਤੌਰ ਤੇ ਬੰਦ ਕਰਾਉਣ ਲਈ ਲੋਕ ਹਰ ਤਰਾਂ ਨਾਲ ਤਿਆਰ ਬਰ ਤਿਆਰ

ਖੇਤੀ ਨੀਤੀ ਦਾ ਖਰੜਾ ਜਾਰੀ ਕਰਾਉਣਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਚੰਡੀਗੜ੍ਹ ਮੋਰਚੇ ਦੀ ਮੁਢਲੀ ਜਿੱਤ ਕਰਾਰ

ਐੱਸਕੇਐੱਮ ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਸੱਦਾ 

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਛੀਨਾ ਨੇ ‘ਅਪਲਾਈਡ ਮਨੋਵਿਗਿਆਨ’ ਪੁਸਤਕ ਕੀਤੀ ਲੋਕ ਅਰਪਿਤ