ਪੰਜਾਬ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | September 16, 2024 08:44 PM
ਪਟਿਆਲਾ- ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਹਟਾਉਣ ਨੂੰ ਕਿਸਾਨੀ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ਹੈ। ਜੱਥੇਬੰਦੀ ਨੇ ਇਸ ਸ਼ਰਤ ਵਿਰੁੱਧ ਧਰਨੇ ਲਾਉਣ ਦਾ ਐਲਾਨ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ। ਇਸ ਸ਼ਰਤ ਦੇ ਹਟਣ ਮਗਰੋਂ ਬਾਸਮਤੀ 1509 ਦਾ ਰੇਟ 3000 ਰੁਪਏ ਪ੍ਰਤੀ ਕੁਇੰਟਲ ਤੋਂ ਟੱਪ ਜਾਣ ਤੇ ਟਿੱਪਣੀ ਕਰਦਿਆਂ ਜੱਥੇਬੰਦੀ ਨੇ ਕਿਹਾ ਕਿ ਰੇਟ ਦਾ ਉਛਾਲ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਵਲੋਂ ਥੋਪੀ ਗਈ ਨਜਾਇਜ਼ ਸ਼ਰਤ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਭਾਅ ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਸੀ ਇਸ ਲਈ ਕਿਸਾਨਾਂ ਵਲੋਂ ਬਾਸਮਤੀ ਦਾ ਐਮ ਐਸ ਪੀ ਨਿਰਧਾਰਤ ਕਰਕੇ ਖ੍ਰੀਦ ਦੀ ਗਾਰੰਟੀ ਦੀ ਮੰਗ ਬਿਲਕੁਲ ਜਾਇਜ਼ ਅਤੇ ਹੱਕੀ ਮੰਗ ਹੈ ਜਿਸ ਕਾਰਨ 25 ਸਤੰਬਰ ਦਾ ਧਰਨਾ ਪ੍ਰਦਰਸ਼ਨ ਬਰਕਰਾਰ ਰੱਖਿਆ ਗਿਆ ਹੈ।                                 
        
ਇਸ ਸਬੰਧੀ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਦੌਰਾਨ ਹੁਣ ਬਾਸਮਤੀ ਦਾ ਐੱਮ ਐੱਸ ਪੀ ਲੈਣ ਅਤੇ ਇਸ ਦੇ ਨਿਰਯਾਤ ਲਈ ਸੜਕੀ ਰਸਤੇ ਅਟਾਰੀ ਤੇ ਹੁਸੈਨੀਵਾਲਾ ਰਾਹੀਂ ਵਪਾਰ ਸ਼ੁਰੂ ਕਰਵਾਉਣ, ਡੀਏਪੀ ਦੀ ਸਪਲਾਈ ਯਕੀਨੀ ਬਣਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਵਾਉਣ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਚਲਾਏ ਜਾਣ ਆਦਿ ਮੰਗਾਂ ਉਠਾਈਆਂ ਜਾਣਗੀਆਂ। 
    ‌‌ 
 
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਬਿਜਾਈ ਲਈ ਡੀਏਪੀ ਦੇ ਸਟਾਕ ਦਾ ਅਗਾਊਂ ਪ੍ਰਬੰਧ ਕਰਨ ਵਿੱਚ ਫੇਲ ਸਾਬਤ ਹੋ ਗਈ ਹੈ ਜਿਸ ਕਾਰਨ ਪ੍ਰਾਈਵੇਟ ਡਿਸਟ੍ਰੀਬਿਊਟਰ ਨੈਨੋ ਪੈਕਿੰਗ ਕਿਸਾਨਾਂ ਨੂੰ ਧੱਕੇ ਨਾਲ ਮੜ ਕੇ ਉਨ੍ਹਾਂ ਦੀ ਲੁੱਟ ਕਰ ਰਹੇ ਹਨ।
    ‌
 
ਕਿਸਾਨ ਆਗੂਆਂ ਨੇ ਕਿਹਾ ਕਿ ਗੰਨੇ ਦਾ ਰੇਟ ਨੂੰ 450 ਰੁਪਏ ਕਰਨ ਅਤੇ ਖੰਡ ਮਿੱਲਾਂ ਨੂੰ ਨਵੰਬਰ ਦੇ ਪਹਿਲੇ ਹਫਤੇ ਚਲਾਉਣ ਦੀ ਮੰਗ ਵੀ 25 ਸਤੰਬਰ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ।
    
ਸ਼ੈਲਰਾਂ ਅਤੇ ਗੋਦਾਮਾਂ ਵਿਚੋਂ ਝੋਨੇ ਦੀ ਲਿਫਟਿੰਗ ਦੇ ਮਾਮਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਲਿਫਟਿੰਗ ਦਾ ਮਾਮਲਾ ਹੱਲ ਨਾ ਹੋਇਆ ਤਾਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਕਿਸਾਨੀ ਰੋਹ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

 

ਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ