ਪੰਜਾਬ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਨੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ਅਰਦਾਸ ਦਿਵਸ ਮਨਾਇਆ

ਕੌਮੀ ਮਾਰਗ ਬਿਊਰੋ | September 17, 2024 09:07 PM

ਅੰਮ੍ਰਿਤਸਰ-¸ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਤੋਂ ਪਹਿਲਾ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਸ ਧਾਰਮਿਕ ਸਮਾਗਮ ’ਚ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਵਿਦਿਆਰਥੀਆਂ ਨੂੰ ਉਤਰ ਭਾਰਤ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਸੰਸਥਾ ’ਚ ਦਾਖਲਾ ਲੈਣ ਲਈ ਵਧਾਈ ਦਿੰਦਿਆਂ ਸਖ਼ਤ ਮਿਹਨਤ, ਤਨਦੇਹੀ ਨਾਲ ਪੜ੍ਹਾਈ ਕਰਨ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪੇ੍ਰਰਦਿਆਂ ਸੱਚੇ-ਸੁੱਚੇ ਆਚਰਨ ਵਾਲੇ ਅਧਿਆਪਕ ਬਣਨ ਲਈ ਨਿਰੰਤਰ ਯਤਨਸ਼ੀਲ ਰਹਿਣ ਅਤੇ ਉਚਤਮ ਗੁਣਾਂ ਦੇ ਧਾਰਨੀ ਬਣਨ ਦੀ ਅਰਦਾਸ ਪ੍ਰਮਾਤਮਾ ਅੱਗੇ ਹਮੇਸ਼ਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਖਾਲਸਾ ਕਾਲਜ ਗਵਰਨਿੰਗ ਕੌਸਲ ਦੇ ਵਿਸ਼ੇਸ਼ ਉਪਰਾਲੇ ਤਹਿਤ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ’ਚ ਬੀ. ਐਸ. ਸੀ. ਬੀ. ਐੱਡ ਸਮੈਸਟਰ-6ਵਾਂ ਦੇ ਜਰਨੈਲ ਸਿੰਘ, ਬੀ.ਐੱਡ. ਸਮੈਸਟਰ-ਦੂਜਾ ਸਵੀਟ ਅਰੋੜਾ ਅਤੇ ਬੀ. ਐੱਡ. ਸਮੈਸਟਰ-ਦੂਜਾ ਸੁਖਮਨਜੀਤ ਕੌਰ ਵੱਲੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂੰਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ