ਪੰਜਾਬ

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | September 18, 2024 08:40 PM
 
 
ਸੰਗਰੂਰ- ਸੰਗਰੂਰ ਗਦਰ ਭਵਨ  ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਲਈ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਸੰਗਰੂਰ ਦੀ ਜਿਲ੍ਹਾ ਕਮੇਟੀ ਦੀ ਚੋਣ ਵਿੱਚ ਦਲਜੀਤ ਸਫ਼ੀਪੁਰ ਕਨਵੀਨਰ, ਮਨਜੀਤ ਸਿੰਘ ਤੇ ਖੁਸ਼ਦੀਪ ਲਹਿਰਾ ਕੋ-ਕਨਵੀਨਰ, ਪ੍ਰਦੀਪ ਨੀਟੂ ਵਿੱਤ ਸਕੱਤਰ, ਦੀਪ ਬਨਾਰਸੀ ਪ੍ਰੈੱਸ ਸਕੱਤਰ, ਸੁਰਜੀਤ ਸਿੰਘ, ਗੁਰਛੈਬਰ ਸਿੰਘ, ਪ੍ਰਦੀਪ ਬਾਂਸਲ, ਵੀਰਪਾਲ ਸਿੰਘ ਝਨੇੜੀ ਤੇ ਗੁਰਸੇਵਕ ਸਿੰਘ ਬੱਲਰਾਂ ਨੂੰ ਜਿਲ੍ਹਾ ਕਮੇਟੀ ਮੈਂਬਰ  ਚੁਣਿਆ ਗਿਆ। 
 
ਇਸ ਮੌਕੇ ਕਨਵੀਨਰ ਦਲਜੀਤ ਸਫੀਪੁਰ ਨੇ ਕਿਹਾ ਕਿ ਸੰਗਰੂਰ ਜਿਲ੍ਹੇ ਅੰਦਰ ਚਾਰ ਥਾਵਾਂ ਤੇ ਮਿਤੀ 16 ਤੋਂ 21 ਸਤੰਬਰ ਤੱਕ ਵੱਡੇ  ਇਕੱਠ ਕਰਕੇ ਕੈਬਨਿਟ ਮੰਤਰੀਆਂ/ ਵਿਧਾਇਕਾਂ ਨੂੰ ਜਾਰੀ ਕੀਤੇ ਜਾਣਗੇ 'ਕਾਰਨ ਦੱਸੋ ਨੋਟਿਸ ਤੇ ਤਿੰਨ ਦਿਨਾਂ ਦਾ ਸੰਗਰੂਰ ਮੋਰਚਾ 1 ਤੋਂ 3 ਅਕਤੂਬਰ ਲਈ  ਜਿਲ੍ਹਾ ਪੱਧਰੀ ਵਿਉਂਤਬੰਦੀ ਉਲੀਕੀ ਗਈl 
 
ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਗਰੂਰ ਪੈਨਸ਼ਨ ਪ੍ਰਾਪਤੀ ਮੋਰਚੇ' ਚ ਕੀਤਾ ਜਾਵੇਗਾ ਐੱਨਪੀਐੱਸ ਮੁਲਾਜ਼ਮਾਂ ਦਾ ਲਾਮਿਸਾਲ ਇਕੱਠ ਕੀਤਾ ਜਾਵੇਗਾ। ਇਸ ਲਈ ਜਿਲ੍ਹੇ ਦੇ ਅੰਦਰ ਸਕੂਲਾਂ ਅਤੇ ਵੱਖ ਵੱਖ ਵਿਭਾਗਾਂ ਅੰਦਰ ਜਾਇਆ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਵਿੰਦਰ ਸਿੰਘ  ਦਿੜਬਾ, ਮਨੋਜ ਲਹਿਰਾ, ਦੀਨਾਨਾਥ, ਕਮਲਜੀਤ ਸਿੰਘ, ਵਿੱਕੀ ਬਘਰੌਲ, ਗੁਰਦੀਪ ਦਿੜਬਾ, ਅਮਨ ਵਸ਼ਿਸਟ, ਕੁਲਵੰਤ ਖਨੌਰੀ, ਸੁਖਜਿੰਦਰ ਸਿੰਘ, ਬਲਵਿੰਦਰ ਭੁੱਕਲ਼, ਤਰੁਣ ਲਹਿਰਾ, ਰਮਨ ਗੋਇਲ ਲਹਿਰਾ ਆਦਿ ਸਾਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ