ਪੰਜਾਬ

ਭਾਈ ਅਜਨਾਲਾ ਨੇ ਕੰਗਨਾ ਰਣੌਤ ਨੂੰ ਸੁਣਾਈਆ ਖਰੀਆ ਖਰੀਆ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | September 18, 2024 09:51 PM

ਅੰਮ੍ਰਿਤਸਰ -  ਵਿਵਾਦਤ ਅਦਾਕਾਰਾ ਤੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵਲੋਂ 20 ਵੀ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆ ਖਿਲਾਫ ਵਰਤੀ ਸ਼ਬਦਾਵਲੀ ਤੇ ਸਖਤ ਇਤਰਾਜ਼ ਕਰਦਿਆਂ ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਦੁਨੀਆ ਉਹਨਾਂ ਨੂੰ ਸੰਤ ਮੰਨਦੀ ਸੀ, ਮੰਨਦੀ ਹੈ ਤੇ ਮੰਨਦੀ ਰਹੇਗੀ, ਸਾਨੂੰ ਕੰਗਨਾ ਰਣੌਤ ਵਰਗੀ ਦੇ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ। ਅੱਜ ਜਾਰੀ ਇਕ ਵੀਡੀਓ ਸੰਦੇਸ਼ ਵਿਚ ਭਾਈ ਅਜਨਾਲਾ ਨੇ ਕਿਹਾ ਕਿ ਇਕ ਨਿਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕੰਗਨਾ ਰਣੌਤ ਨੇ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਬਾਰੇ ਭਦੀਆ ਟਿੱਪਣੀਆਂ ਕੀਤੀਆਂ ਹਨ ਜੋ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਕੰਗਨਾ ਰਣੌਤ ਨੂੰ ਨਾ ਤੇ ਇਤਿਹਾਸ ਦੀ ਜਾਣਕਾਰੀ ਹੈ, ਨਾ ਹੀ ਸਮਾਜ ਬਾਰੇ ਕੋਈ ਸਮਝ ਹੈ ਤੇ ਨਾ ਹੀ ਸ਼ਸ਼ਤਰਾਂ ਬਾਰੇ ਕੁਝ ਪਤਾ ਹੈ। ਓਹਨਾ ਕਿਹਾ ਕਿ ਕੰਗਨਾ ਰਣੌਤ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿੰਨੇ ਵੀ ਹਿੰਦੂ ਦੇਵੀ ਦੇਵਤੇ ਹੋਏ ਹਨ ਉਹ ਸਾਰੇ ਹੀ ਸ਼ਸ਼ਤਰਧਾਰੀ ਸਨ। ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਆਦੇਸ਼ ਮੁਤਾਬਿਕ ਹਰ ਸਿੱਖ ਸਸ਼ਤਰ ਰੱਖਦਾ ਹੈ। ਭਾਈ ਅਜਨਾਲਾ ਨੇ ਕਿਹਾ ਕਿ ਅਸੀਂ ਕਿਸੇ ਦੇਵੀ ਦੇਵਤੇ ਦੇ ਸਿੱਖ ਨਹੀਂ ਬਲਕਿ ਗੁਰੂ ਹਰਗੋਬਿੰਦ ਸਾਹਿਬ ਦੇ ਸਿੱਖ ਹਾਂ ਤੇ ਗੁਰੂ ਹੁਕਮ ਮੁਤਾਬਿਕ ਸਸ਼ਤਰ ਰੱਖਦੇ ਹਾਂ। ਗੁਰੂ ਸਾਹਿਬਾਨ ਨੇ ਜ਼ੁਲਮ ਦੇ ਖਿਲਾਫ ਜੰਗਾਂ ਲੜੀਆਂ ਤੇ ਜਿੱਤ ਹਾਸਿਲ ਕੀਤੀ। ਇਹ ਜੰਗਾਂ ਨਿਰਸਵਾਰਥ ਭਾਵਨਾ ਨਾਲ ਲੜੀਆਂ ਗਈਆਂ। ਭਾਈ ਅਜਨਾਲਾ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਸੰਤ ਵੀ ਹੈ, ਸਿਪਾਹੀ ਵੀ ਹੈ। ਅੱਜ ਤਕ ਦੁਨੀਆ ਭਰ ਦੇ ਕਿਸੇ ਵੀ ਥਾਣੇ ਵਿੱਚ ਉਹਨਾਂ ਦੇ ਖਿਲਾਫ ਕੋਈ ਐਫ ਆਈ ਆਰ ਦਰਜ ਨਹੀਂ ਹੈ। ਉਹਨਾਂ ਧਰਮ ਨੂੰ ਸਾਹਮਣੇ ਰੱਖ ਕੇ ਭਾਰਤ ਸਰਕਾਰ ਨਾਲ ਜੰਗ ਲੜੀ। ਦਮਦਮੀ ਟਕਸਾਲ ਦੇ 14 ਵੇ ਮੁਖੀ ਨੇ ਕਦੀ ਕਿਸੇ ਨਾਲ ਸਿਆਸੀ ਧੱਕੇਸ਼ਾਹੀ ਨਹੀਂ ਕੀਤੀ। ਇਹ ਹੀ ਕਾਰਨ ਹੈ ਕਿ ਅੱਜ ਦੁਨੀਆ ਭਰ ਦੇ ਸਿੱਖ ਹਿੰਦੂ ਤੇ ਮੁਸਲਮਾਨ ਉਹਨਾਂ ਨੂੰ ਸੰਤ ਮੰਨਦੇ ਹਨ। ਉਹਨਾਂ ਖਰੀਆ ਖਰੀਆ ਸੁਣਾਉਂਦੇ ਕਿਹਾ ਕਿ ਕੰਗਨਾ ਰਣੌਤ ਨੂੰ ਬੋਲਣ ਤੋਂ ਪਹਿਲਾਂ ਇਤਿਹਾਸ ਤੇ ਸਮਾਜ ਕੋਲੋ ਯੋਧਿਆਂ ਬਾਰੇ ਪੁੱਛ ਲੈਣਾ ਚਾਹੀਦਾ ਹੈ।

Have something to say? Post your comment

 

ਪੰਜਾਬ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ