ਨੈਸ਼ਨਲ

ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਮੁਕਤਸਰ ਜੇਲ੍ਹ ਪ੍ਰਸ਼ਾਸ਼ਨ ਵਲੋਂ ਕੇਸਾਂ ਦੀਆਂ ਤਰੀਕਾ ਤੇ ਨਹੀਂ ਕੀਤਾ ਜਾ ਰਿਹਾ ਪੇਸ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 18, 2024 09:54 PM

ਨਵੀਂ ਦਿੱਲੀ - ਮੁਕਤਸਰ ਸਾਹਿਬ ਦੀ ਜੇਲ੍ਹ ਅੰਦਰ ਬੰਦ ਭਾਈ ਕੁਲਵਿੰਦਰਜੀਤ ਸਿੰਘ ਖਾਨਪੁਰੀ ਅਤੇ ਹੋਰ ਬੰਦੀ ਸਿੰਘਾਂ ਨੂੰ ਜੇਲ੍ਹ ਪ੍ਰਸ਼ਾਸ਼ਨ ਵਲੋਂ ਵੱਖ ਵੱਖ ਅਦਾਲਤ ਅੰਦਰ ਉਨ੍ਹਾਂ ਤੇ ਚਲ ਰਹੇ ਕੇਸਾਂ ਦੀਆਂ ਤਰੀਕਾ ਤੇ ਪੇਸ਼ ਨਹੀਂ ਕੀਤਾ ਜਾ ਰਿਹਾ ਹੈ । ਪਰਿਵਾਰਿਕ ਮੁਲਾਕਾਤ ਦੌਰਾਨ ਭਾਈ ਖਾਨਪੁਰੀ ਨੇ ਦਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਉਨ੍ਹਾਂ ਨੂੰ ਰੋਜ਼ਾਨਾ ਗੁਰੂਘਰ ਅੰਦਰ ਨਹੀਂ ਜਾਣ ਦੇਂਦੇ ਹਨ ਤੇ ਨਾ ਹੀ ਗੁਰਬਾਣੀ ਸੂਣਨ ਪੜਨ ਲਈ ਕੌਈ ਸਾਧਨ ਨਹੀਂ ਦੇ ਰਹੇ ਹਨ ਜੋ ਕਿ ਕੈਦੀ ਦੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ । ਉਨ੍ਹਾਂ ਦੇ ਪਰਿਵਾਰਿਕ ਮੈਂਬਰ ਨੇ ਦਸਿਆ ਕਿ ਭਾਈ ਖਾਨਪੁਰੀ ਦੀ ਅਜ ਮੋਹਾਲੀ ਅਤੇ ਪਟਿਆਲਾ ਅਦਾਲਤ ਪੇਸ਼ੀ ਸੀ ਪਰ ਜੇਲ੍ਹ ਪ੍ਰਸ਼ਾਸ਼ਨ ਵਲੋਂ "ਨਾ ਤਾਂ ਨਿੱਜੀ ਤੌਰ ਤੇ" ਅਤੇ, "ਨਾ ਹੀ ਵੀਡੀਓ ਕਾਨਫਰੰਸ ਰਾਹੀਂ" ਅਦਾਲਤ ਅੰਦਰ ਪੇਸ਼ ਕੀਤਾ ਗਿਆ ਸੀ, ਜਦੋ ਇਸ ਬਾਰੇ ਭਾਈ ਖਾਨਪੁਰੀ ਨੇ ਜੇਲ੍ਹ ਪ੍ਰਸ਼ਾਸ਼ਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵਲੋਂ ਭੱਦਾ ਜੁਆਬ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ ਜਦੋ ਬੰਦੀ ਸਿੰਘਾਂ ਨੂੰ ਅਦਾਲਤ ਅੰਦਰ ਪੇਸ਼ ਹੀ ਨਹੀਂ ਕੀਤਾ ਜਾਏਗਾ ਤਾਂ ਉਨ੍ਹਾਂ ਤੇ ਪਾਏ ਗਏ ਕੇਸ ਕਿਦਾਂ ਖ਼ਤਮ ਹੋਣਗੇ ਤੇ ਸਾਲੋ ਸਾਲ ਕੇਸ ਲਮਕਦੇ ਰਹਿਣਗੇ ਇਸ ਤਰ੍ਹਾਂ ਬੰਦੀ ਸਿੰਘਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਦਕਿ ਵਧੇਰੇ ਕੇਸ ਫਰਜ਼ੀ ਹੁੰਦੇ ਹਨ । ਭਾਈ ਖਾਨਪੁਰੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ ਆ ਰਹੀਆਂ ਪ੍ਰੇਸ਼ਾਨੀ ਦਾ ਹੱਲ ਕਰਣ ਲਈ ਉੱਚ ਪੱਧਰੀ ਕਮੇਟੀ ਬਣਾ ਕੇ ਜੇਲ੍ਹ ਪ੍ਰਸ਼ਾਸ਼ਨ ਕੋਲੋਂ ਪ੍ਰੇਸ਼ਾਨੀਆਂ ਦਾ ਹੱਲ ਕਰਵਾਇਆ ਜਾਏ । ਪਰਿਵਾਰਿਕ ਮੈਂਬਰਾਂ ਨੇ ਮਨੁੱਖੀ ਅਧਿਕਾਰ ਦੇ ਰਾਖੇ ਸੰਸਥਾਵਾਂ ਅਤੇ ਅਦਾਲਤ ਅੰਦਰ ਬੰਦੀ ਸਿੰਘਾਂ ਦੇ ਮਾਮਲੇ ਦੇਖ ਰਹੇ ਜੱਜ ਸਾਹਿਬਾਨਾਂ ਨੂੰ ਇਸ ਬਾਰੇ ਨਿੱਜੀ ਤੌਰ ਤੇ ਦਖਲ ਦੇਣ ਦੀ ਮੰਗ ਕੀਤੀ ਹੈ

Have something to say? Post your comment

 

ਨੈਸ਼ਨਲ

ਬੱਚਿਆਂ ਨੂੰ ਸਿੱਖੀ ਸਵਰੂਪ ਵਲ ਪ੍ਰੇਰਿਤ ਕਰਣ ਲਈ ਗੁਰਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਕਰਵਾਏ ਗਏ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

ਜਗਦੀਸ਼ ਟਾਈਟਲਰ, ਅਭਿਸ਼ੇਕ ਵਰਮਾ ਨੂੰ ਦਿੱਲੀ ਦੀ ਅਦਾਲਤ ਨੇ ਫਰਜ਼ੀ ਵੀਜ਼ਾ ਮਾਮਲੇ 'ਚ ਕੀਤਾ ਬਰੀ

ਨਵੰਬਰ 84 ਸਿੱਖ ਕਤਲੇਆਮ ਮਾਮਲੇ 'ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

ਸਿੱਖਾਂ ਦੀਆਂ ‘ਟਾਰਗੇਟ ਕੀਲਿੰਗ’ ਵਿਰੁੱਧ ਵਿਦੇਸ਼ੀ ਸਿੱਖ ਆਪੋ-ਆਪਣੀਆਂ ਮੁਲਕਾਂ ਦੀਆਂ ਅਦਾਲਤਾਂ ਵਿਚ ਕੇਸ ਪਾ ਦੇਣ -ਮਾਨ

1984 ਦੀ ਸਿੱਖ ਨਸਲਕੁਸ਼ੀ ਨੂੰ ਯਾਦ ਕਰਨ ਲਈ ਸਲੋਅ (ਯੂਕੇ) ਵਿਖ਼ੇ ਵਡੀ ਗਿਣਤੀ 'ਚ ਸਿੱਖਾਂ ਨੇ ਮੋਮਬੱਤੀਆਂ ਜੱਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸਿੱਖ ਕੌਮ ਨੂੰ ਨਗਰ ਕੀਰਤਨਾਂ ਅੰਦਰ ਖਾਣ ਪੀਣ ਲਈ ਲੰਗਰ ਦੇ ਘੱਟ ਸਟਾਲ ਘਟਾ ਕੇ ਸਿੱਖਿਆ ਦੇ ਲੰਗਰ ਵੱਧ ਲਗਾਉਣ ਦੀ ਲੋੜ: ਜਸਪ੍ਰੀਤ ਸਿੰਘ ਕਰਮਸਰ

1984 ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ ਕੀਤੀ

ਭਾਜਪਾ ਨੇਤਾ ਜੈ ਭਗਵਾਨ ਗੋਇਲ ਵਲੋਂ ਖੰਡੇ ਦੀ ਬੇਅਦਬੀ, ਪੁਲਿਸ ਮੁੱਖੀ ਨੂੰ ਕਾਨੂੰਨੀ ਕਾਰਵਾਈ ਕਰਣ ਲਈ ਭੇਜਿਆ ਪੱਤਰ: ਪੀਤਮਪੁਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਸ਼ੁਰੂ

ਕੈਨੇਡਾ ਵਿਖ਼ੇ ਸਿੱਖ ਵਿਰੋਧੀ ਤੱਤਾਂ ਵਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕਰਣ ਦੀ ਸਾਜ਼ਿਸ਼ਾ ਉਪਰੰਤ ਗੁਰੂਘਰਾਂ ਦੀ ਰਾਖੀ ਲਈ ਸ਼ੁਰੂ ਹੋਈ ਹਥਿਆਰਬੰਦ ਗਸ਼ਤ