ਸੰਸਾਰ

ਐਬਸਫੋਰਡ ਦੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਜਨੇਵਾ ਵਿਖੇ ਯੂ.ਐਨ.ਓ. ਦੀ ਵਿਸ਼ੇਸ਼ ਬੈਠਕ ਵਿਚ ਸ਼ਮੂਲੀਅਤ ਕੀਤੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 18, 2024 10:22 PM
 
 
ਸਰੀ-ਐਬਸਫੋਰਡ ਸ਼ਹਿਰ ਦੀ ਜੰਮਪਲ ਅਤੇ ਅੱਜ ਕੱਲ੍ਹ ਮੈਕਗਿਲਲਾਅ ਕਾਲਜ, ਯੂਨੀਵਰਸਿਟੀ ਮੌਂਟਰੀਆਲ ਵਿਖੇ ਵਕਾਲਤ ਕਰ ਰਹੀ ਗੁਰਸਿੱਖ ਪੰਜਾਬਣ ਸਾਹਿਬਕੌਰ ਧਾਲੀਵਾਲ ਨੇ, ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁੱਖ ਸਥਾਨ ਵਿਖੇ
ਵਰਲਡ ਟਰੇਡ ਔਰਗਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ ਹੈ। ਸਾਹਿਬ ਕੌਰਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ ਕੈਨੇਡੀਅਨ ਨੌਜਵਾਨਾਂ ਦੀ ਪ੍ਰਤਨਿਧਿਤਾ ਕਰਦਿਆਂ, ਯੂ.ਐਨ.ਓ. ਦੇ ਪਬਲਿਕ ਫੋਰਮ ਵਿੱਚ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ। ਸਵਿਟਜ਼ਰਲੈਂਡ
ਵਿਖੇ ਚਾਰ ਦਿਨ ਚੱਲੀ ਇਸ ਵਿਸ਼ਾਲ ਬੈਠਕ ਦੌਰਾਨ ਦੁਨੀਆਂ ਭਰ ਤੋਂ ਰਾਜਦੂਤਾਂ, ਡਿਪਲੋਮੈਟਾਂ, ਮਾਹਰਾਂ, ਅੰਤਰਰਾਸ਼ਟਰੀ ਵਪਾਰ ਵਿੱਚ ਪ੍ਰੈਕਟੀਸ਼ਨਰਾਂ ਅਤੇ ਪ੍ਰਸਿੱਧਅਕਾਦਮੀਆਂ ਨੇ ਸ਼ਮੂਲੀਅਤ ਕੀਤੀ।
 
ਸਾਹਿਬ ਕੌਰ ਅਨੁਸਾਰ ਵੱਡੀ ਫਿਕਰਮੰਦੀ ਵਾਲੀ ਗੱਲ ਇਹ ਹੈ ਕਿ ਸੰਸਾਰ ਦੇ 1.5 ਬਿਲੀਅਨਲੋਕਾਂ ਨੂੰ ਅਤਿਅੰਤ ਗਰੀਬੀ ਤੋਂ ਬਾਹਰ ਕੱਢਣ ਵਿੱਚ ਅੰਤਰਰਾਸ਼ਟਰੀ ਵਪਾਰ ਦੀ ਸਹਾਇਤਾਦੇ ਬਾਵਜੂਦ, ਵਪਾਰ ਦੇ ਲਾਭ ਨਹੀਂ ਹੋਏ ਅਤੇ ਅਜਿਹੀਆਂ ਕੌਮਾਂਤਰੀ ਬੈਠਕਾਂ ਰਾਹੀਂ ਹੀਲੋਕ ਪੱਖੀ ਰਣਨੀਤੀ ਦੁਆਰਾ ਆਰਥਿਕ, ਵਾਤਾਵਰਣ, ਰਾਜਨੀਤਿਕ ਅਤੇ ਵਿਆਪਕ ਵਿਸ਼ਵ ਸੰਕਟਾਂਨਾਲ ਨਜਿੱਠਣ ਦਾ ਮੌਕਾ ਹਾਸਲ ਹੋ ਸਕਦਾ ਹੈ।
 
ਪੰਜਾਬ ਤੋਂ ਜ਼ਿਲਾ ਲੁਧਿਆਣਾ ਦੇ ਪਿੰਡ ਲੱਖਾ ਨਾਲ ਸਬੰਧਿਤ ਸਿੱਖ ਵਿਦਵਾਨ ਭਾਈ ਹਰਪਾਲਸਿੰਘ ਲੱਖਾ ਦੀ ਪੋਤਰੀ ਅਤੇ ਮੀਡੀਆ ਸ਼ਖਸੀਅਤ ਡਾ. ਗੁਰਵਿੰਦਰ ਸਿੰਘ ਧਾਲੀਵਾਲ ਦੀਹੋਣਹਾਰ ਧੀ ਸਾਹਿਬ ਕੌਰ ਨੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਪੇਜ ਸੁਪਰਵਾਈਜ਼ਰ ਵੱਲੋਂਸੇਵਾਵਾਂ ਨਿਭਾਈਆਂ ਹਨ। ਯੂ.ਐਨ.ਓ. ਦੇ ਦੌਰੇ ਦੌਰਾਨ ਸਾਹਿਬ ਕੌਰ ਨੇ ਜਿੱਥੇ ਯੂ.ਟੀ.ਓ.ਬਾਰੇ ਵਿਚਾਰਾਂ ਦੀ ਸਾਂਝ ਪਾਈ, ਉੱਥੇ ਯੂ.ਐਨ.ਓ. ਦੇ ਮੰਚ ਤੋਂ ਮਨੁੱਖੀ ਅਧਿਕਾਰਾਂ ਦੇਖੇਤਰ ‘ਚ ਸੰਸਾਰ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਅਤੇ ਦੱਬਿਆਂ-ਕੁਚਲਿਆਂ ਦੇ ਹੱਕ ਵਿੱਚ
ਦ੍ਰਿੜਤਾ ਨਾਲ ਆਵਾਜ਼ ਉਠਾਉਣ ਦਾ ਵੀ ਅਹਿਦ ਕੀਤਾ।
 
 

Have something to say? Post your comment

 

ਸੰਸਾਰ

ਗ਼ਜ਼ਲ ਮੰਚ ਸਰੀ ਦੀ ਖੂਬਸੂਰਤ ਸ਼ਾਇਰਾਨਾ ਸ਼ਾਮ ਨੇ ਸ਼ਾਇਰੀ ਦੇ ਪ੍ਰਸੰਸਕਾਂ ਨੂੰ ਮੋਹ ਲਿਆ

ਸਿੱਖ ਧਰਮ ਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ – ਹਰਿੰਦਰ ਸਿੰਘ

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਪੰਚ ਪ੍ਰਧਾਨੀ ਨੀਤੀ ਤਹਿਤ ਨੌਜਵਾਨਾਂ ਨੂੰ ਸੌਂਪਿਆ ਪ੍ਰਬੰਧ

ਕੈਨੇਡੀਅਨ ਆਰਥਿਕਤਾ ਅਗਲੇ ਸਾਲ ਅਮਰੀਕੀ ਅਰਥ ਵਿਵਸਥਾ ਨਾਲੋਂ ਵੀ ਤੇਜ਼ੀ ਨਾਲ ਵਧੇਗੀ – ਜਸਟਿਨ ਟਰੂਡੋ

ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਗਿਆ ਨਗਰ ਕੀਰਤਨ 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ 

ਭਗਤ ਰਵਿਦਾਸ ਜੀ ਨੂੰ “ਗੁਰੂ ਜਾਂ ਸਤਿਗੁਰੂ” ਕਹਿਣਾ ਯੋਗ ਹੈ - ਠਾਕੁਰ ਦਲੀਪ ਸਿੰਘ

ਪਿਕਸ ਸੋਸਾਇਟੀ ਵੱਲੋਂ ਉਸਾਰੇ ਜਾ ਰਹੇ ‘ਗੁਰੂ ਨਾਨਕ ਡਾਇਵਰਸਿਟੀ ਵਿਲੇਜ’ ਦਾ ਨੀਂਹ ਪੱਥਰ ਰੱਖਿਆ ਗਿਆ

ਸਾਬਕਾ ਆਈਏਐਸ ਆਫੀਸਰ ਡੀਐਸ ਜਸਪਾਲ ਦੀ ਹੋਈ ਤਾਰੀਫ ਪਾਕਿਸਤਾਨ ਪੰਜਾਬ ਅਸੈਂਬਲੀ ਵਿੱਚ