ਪੰਜਾਬ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | September 19, 2024 08:44 PM

ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਤੇ ਨਿੱਜੀ ਹਸਪਤਾਲਾਂ ਦਾ ਬਕਾਇਆ 197 ਕਰੋੜ ਰੁਪਏ ਹੈ: ਡਾ. ਬਲਬੀਰ ਸਿੰਘ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ-ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਨੀਂਹ ਪੱਥਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ