ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 23, 2024 07:10 PM


ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਲਿਆ।
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਧਰਮ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ