ਸੰਸਾਰ

ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ 28 - 29 ਸਤੰਬਰ ਨੂੰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 26, 2024 07:35 PM

ਸਰੀ- ਖੋਜ, ਵਿਦਿਆ ਅਤੇ ਸੇਵਾ ਰਾਹੀਂ ਸੱਭਿਅਚਾਰਕ ਵਖਰੇਵੇਂ ਦੇ ਨਾਲ ਨਾਲ ਸਿੱਖੀ ਦੀ ਸਹਿ-ਹੋਂਦ ਨੂੰ ਪ੍ਰਫੁੱਲਤ ਕਰਨ ਅਤੇ ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦੇ ਮੁਕਾਬਲਤਨ ਯੂਨੀਵਰਸਿਟੀ ਬਣਾਉਣ ਦੇ ਉਦੇਸ਼ ਪ੍ਰਤੀ ਕਾਰਜਸ਼ੀਲ ਸੰਸਥਾ ‘ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟੱਡੀਜ਼’ ਵੱਲੋਂ ਆਪਣੀ ਤੀਜੀ ਸਾਲਾਨਾ ‘ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ-2024’ ਧਾਲੀਵਾਲ ਬੈਂਕੁਇਟ ਹਾਲ (ਪਾਇਲ ਬਿਜ਼ਨਸ ਸੈਂਟਰ) ਸਰੀ ਵਿਖੇ 28 ਅਤੇ 29 ਸਤੰਬਰ 2024 ਨੂੰ ਕਰਵਾਈ ਜਾ ਰਹੀ ਹੈ। ਪਹਿਲੇ ਦਿਨ ਸਵੇਰੇ 7.30 ਵਜੇ ਤੋਂ ਸ਼ਾਮ 6.30 ਵਜੇ ਤੱਕ ਅਤੇ ਦੂਜੇ ਦਿਨ ਸਵੇਰੇ 7.30 ਤੋਂ ਸ਼ਾਮ 4.30 ਵਜੇ ਤੱਕ ਹੋਣ ਵਾਲੀ ਇਸ ਕਾਨਫਰੰਸ ਵਿੱਚ ‘ਗਲੋਬਲ ਪ੍ਰਭਾਵ ਅਤੇ ਸਿੱਖਾਂ ਦਾ ਯੋਗਦਾਨ’ ਨਾਲ ਸੰਬੰਧਿਤ ਵੱਖ ਵੱਖ ਵਿਸ਼ਿਆਂ ਉੱਪਰ ਵੱਖ ਵੱਖ ਯੂਨੀਵਰਸਿਟੀਆਂ ਦੇ ਨਾਮਵਰ ਵਿਦਵਾਨ ਅਤੇ ਵੱਖ ਵੱਖ ਖੇਤਰਾਂ ਦੇ ਮਾਹਿਰ ਆਪਣੇ ਖੋਜ ਭਰਪੂਰ ਪਰਚੇ ਅਤੇ ਵਿਚਾਰ ਪੇਸ਼ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੇ ਪ੍ਰਧਾਨ ਅਤੇ ਸੀਈਓ ਗਿਆਨ ਸਿੰਘ ਸੰਧੂ ਨੇ ਦੱਸਿਆ ਹੈ ਕਿ ਇਸ ਦੋ ਦਿਨਾਂ ਕਾਨਫਰੰਸ ਵਿੱਚ ਅੰਤਰ-ਰਾਸ਼ਟਰੀ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ, ਗਲੋਬਲ ਕਣਕ ਉਤਪਾਦਨ ਵਿੱਚ ਸਿੱਖ ਵਿਗਿਆਨੀਆਂ ਦਾ ਯੋਗਦਾਨ, ਵਾਤਾਵਰਨ ਨਿਰਮਾਣ ਵਿੱਚ ਸਥਿਰ ਊਰਜਾ ਨੀਤੀਆਂ. ਭੋਜਨ ਅਤੇ ਪੌਸ਼ਟਿਕਤਾ ਸੁਰੱਖਿਆ ਵਿਚ ਸਿੱਖ ਖੋਜੀਆਂ ਦੁਆਰਾ ਯੋਗਦਾਨ, ਸਮਤੋਲ ਵਿਸ਼ਵ ਸੁਰੱਖਿਆ ਲਈ ਸਿੱਖ ਸੰਸਥਾਵਾਂ ਦਾ ਯੋਗਦਾਨ, ਕਨੇਡੀਅਨ ਸਿਆਸੀ ਲੈਂਡਸਕੇਪ(ਲੋਕਤੰਤਰ, ਧਰੁਵੀਕਰਨ, ਗਲੋਬਲ/ਨੈਸ਼ਨਲ/ਲੋਕਲ), ਡੀਕੋਲੋਨਾਈਜਿੰਗ ਐਜੂਕੇਸ਼ਨ (ਸ਼ਮੂਲੀਅਤ, ਨਵੀਨਤਾ ਅਤੇ ਸਿਰਜਣਾਤਮਕ ਸੋਚ ਦੇ ਸਥਾਨ), ਸਮਕਾਲੀ ਹੱਥ ਲਿਖਤ ਸਬੂਤਾਂ ਨਾਲ ਜ਼ਫ਼ਰਨਾਮੇ ਦਾ ਪੁਨਰ ਨਿਰਮਾਣ, ਪਾਕਿਸਤਾਨ ਵਿੱਚ ਬਾਗੜੀ ਸਿੱਖਾਂ ਲਈ ਸੰਘਰਸ਼ ਅਤੇ ਹੱਲ ਦੀਆਂ ਰੁਕਾਵਟਾਂ ਨੂੰ ਦੂਰ ਕਰਨ, ਯੂਕੇ ਦੇ ਸਿੱਖ ਭਾਈਚਾਰੇ ਵਿੱਚ ਮਾਨਸਿਕ ਸਿਹਤ ਮੁੱਦਿਆਂ ਦੇ ਉਭਾਰ, ਪਰਿਵਾਰਿਕ ਮਾਨਸਿਕ ਸਿਹਤ ਅਤੇ ਨੌਜਵਾਨਾਂ ਨਾਲ ਸੰਬੰਧਿਤ ਵਿਸ਼ਿਆਂ ਉਪਰ ਵਿਸ਼ਵ ਪ੍ਰਸਿੱਧ ਮਾਹਿਰ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਸਮੂਹ ਭਾਈਚਾਰੇ ਨੂੰ ਇਸ ਕਾਨਫਰੰਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Have something to say? Post your comment

 

ਸੰਸਾਰ

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਬੀਸੀ ਅਸੈਂਬਲੀ ਚੋਣਾਂ ਵਿਚ ਕੋਈ ਵੀ ਪਾਰਟੀ ਸਪੱਸ਼ਟ ਬਹੁਤ ਹਾਸਲ ਨਾ ਕਰ ਸਕੀ

ਪੰਨੂ ਕਤਲ ਸਾਜ਼ਿਸ਼ ਮਾਮਲੇ 'ਚ ਦੋਸ਼ੀ ਨਿਖਿਲ ਗੁਪਤਾ ਨੇ ਹਿੰਦੀ ਬੋਲਣ ਵਾਲੇ ਵਕੀਲ ਦੀ ਕੀਤੀ ਮੰਗ

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ 

ਰੋਜ਼ਾਨਾ ‘ਅਜੀਤ’ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਨਾਲ਼ ਮੀਡੀਆ ਦੀ ਸਮਾਜਿਕ ਭੂਮਿਕਾ ਬਾਰੇ ਹੋਈ ਵਿਚਾਰ ਚਰਚਾ

ਕੈਨੇਡਾ: ਬੀ.ਸੀ. ਅਸੈਂਬਲੀ ਚੋਣਾਂ- ਕੰਸਰਵੇਟਿਵ ਸਰਕਾਰ ਬਣਨ ‘ਤੇ ਸਰੀ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ-ਜੋਹਨ ਰਸਟੈਡ

ਕੈਨੇਡਾ ਪੋਸਟ ਵੱਲੋਂ ਦੀਵਾਲੀ ਦੇ ਆਗਮਨ ਮੌਕੇ ਨਵੀਂ ਡਾਕ ਟਿਕਟ ਜਾਰੀ

ਵੈਨਕੂਵਰ ਵਿਚਾਰ ਮੰਚ ਵੱਲੋਂ ਰੰਗਮੰਚ ਗੁਰੂ ਡਾ. ਯੋਗੇਸ਼ ਗੰਭੀਰ ਨਾਲ ਵਿਸ਼ੇਸ਼ ਮਿਲਣੀ

ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਦਾ ਰਿਲੀਜ਼ ਸਮਾਗਮ