ਸੰਸਾਰ

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਭਾਈ ਪਿੰਦਰਪਾਲ ਸਿੰਘ ਅਤੇ ਗਿਆਨੀ ਨਰਿੰਦਰ ਸਿੰਘ ਦਾ ਸਨਮਾਨ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | September 27, 2024 07:34 PM

ਸਰੀ-ਸਿੱਖ ਕੌਮ ਦੇ ਨਾਮਵਰ ਵਿਦਵਾਨ,  ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਬੁੱਢਾ ਜੀ ਦੇ ਜੀਵਨ ਨੂੰ ਸਮਰਪਿਤ ਦੋ ਦਿਨ ਕਥਾ ਕਰ ਕੇ ਸੰਗਤ ਨੂੰ ਗੁਰੂ ਲੜ ਲਾਉਣ ਦਾ ਸੁਹਿਰਦ ਯਤਨ ਕੀਤਾ ਗਿਆ। ਉਨ੍ਹਾਂ ਗੁਰਬਾਣੀ ਤੋਂ ਇਲਾਵਾ ਭਾਈ ਗੁਰਦਾਸ, ਭਾਈ ਨੰਦ ਲਾਲ ਅਤੇ ਹੋਰ ਮਹੱਤਵਪੂ੍ਰਨ ਸਿੱਖ ਲਿਖਤਾਂ ਦੇ ਸਟੀਕ ਹਵਾਲਿਆਂ ਨਾਲ ਕਥਾ ਨੂੰ ਸੁਹਜ ਅਤੇ ਨਵੀਨਤਾ ਨਾਲ ਸੰਗਤਾਂ ਦੇ ਹਿਰਦਿਆਂ ਵਿਚ ਵਸਾਇਆ। ਉਨ੍ਹਾਂ ਆਪਣੀ ਕਥਾ ਦੇ ਦੌਰਾਨ ਨਿਰੋਲ ਗੁਰਬਾਣੀ ਵਿੱਚੋਂ ਗੁਰਮਤਿ ਦੇ ਅਸੂਲਾਂ ਨੂੰ ਪ੍ਰਗਟ ਕਰਨ ਲ ਦ੍ਰਿਸ਼ਟਾਂਤ ਅਤੇ ਉਦਾਹਰਣਾਂ ਪੇਸ਼ ਕੀਤੀਆਂ।

ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਬਚਿੱਤਰ ਸਿੰਘ ਜੀ ਮੈਮੋਰੀਅਲ ਟਰੱਸਟ ਕੋਟਲਾ ਨਿਹੰਗ ਖਾਂ ਰੋਪੜ ਦੇ ਪ੍ਰਧਾਨ ਗੁਰਮੇਲ ਸਿੰਘ,   ਸਰਪ੍ਰਸਤ ਅਤੇ ਕੈਨੇਡਾ ਦੇ ਉਘੇ ਕਾਰੋਬਾਰੀ ਜੇ ਮਿਨਹਾਸ,  ਡਾਇਰੈਕਟਰ ਅਤੇ ਚੇਅਰਮੈਨ ਰਣਜੀਤ ਸਿੰਘ ਖੰਨਾ,  ਜੱਥੇਦਾਰ ਹਰਪਾਲ ਸਿੰਘ ਜੱਲਾ (ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਭਾਈ ਪਿੰਦਰਪਾਲ ਸਿੰਘ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Have something to say? Post your comment

 

ਸੰਸਾਰ

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਬੀਸੀ ਅਸੈਂਬਲੀ ਚੋਣਾਂ ਵਿਚ ਕੋਈ ਵੀ ਪਾਰਟੀ ਸਪੱਸ਼ਟ ਬਹੁਤ ਹਾਸਲ ਨਾ ਕਰ ਸਕੀ

ਪੰਨੂ ਕਤਲ ਸਾਜ਼ਿਸ਼ ਮਾਮਲੇ 'ਚ ਦੋਸ਼ੀ ਨਿਖਿਲ ਗੁਪਤਾ ਨੇ ਹਿੰਦੀ ਬੋਲਣ ਵਾਲੇ ਵਕੀਲ ਦੀ ਕੀਤੀ ਮੰਗ

ਨਿਊਜੀਲੈਂਡ ਵਿਖ਼ੇ ਸਿੱਖਾਂ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਕਢੀ ਗਈ ਕਾਰ ਰੈਲੀ 

ਰੋਜ਼ਾਨਾ ‘ਅਜੀਤ’ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਨਾਲ਼ ਮੀਡੀਆ ਦੀ ਸਮਾਜਿਕ ਭੂਮਿਕਾ ਬਾਰੇ ਹੋਈ ਵਿਚਾਰ ਚਰਚਾ

ਕੈਨੇਡਾ: ਬੀ.ਸੀ. ਅਸੈਂਬਲੀ ਚੋਣਾਂ- ਕੰਸਰਵੇਟਿਵ ਸਰਕਾਰ ਬਣਨ ‘ਤੇ ਸਰੀ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ-ਜੋਹਨ ਰਸਟੈਡ

ਕੈਨੇਡਾ ਪੋਸਟ ਵੱਲੋਂ ਦੀਵਾਲੀ ਦੇ ਆਗਮਨ ਮੌਕੇ ਨਵੀਂ ਡਾਕ ਟਿਕਟ ਜਾਰੀ

ਵੈਨਕੂਵਰ ਵਿਚਾਰ ਮੰਚ ਵੱਲੋਂ ਰੰਗਮੰਚ ਗੁਰੂ ਡਾ. ਯੋਗੇਸ਼ ਗੰਭੀਰ ਨਾਲ ਵਿਸ਼ੇਸ਼ ਮਿਲਣੀ

ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਦਾ ਰਿਲੀਜ਼ ਸਮਾਗਮ