ਹਰਿਆਣਾ

ਅਮਰੀਕਾ ਵਿੱਚ ਜਥੇਦਾਰ ਦਾਦੂਵਾਲ ਨਾਲ ਗੁਰਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਪਤਵੰਤੇ ਸਿੱਖਾਂ ਨੇ

ਕੌਮੀ ਮਾਰਗ ਬਿਊਰੋ | September 29, 2024 08:43 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨਾਲ ਸਿੱਖੀ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਵਾਸਤੇ ਅਮਰੀਕਾ ਨਿਊ ਯਾਰਕ ਦੇ ਪਤਵੰਤੇ ਸਿੱਖਾਂ ਨੇ ਵਿਸੇਸ਼ ਮੁਲਾਕਾਤ ਕੀਤੀ ਅਤੇ ਸਨਮਾਨਿਤ ਕੀਤਾ ਦੇਸ ਵਿਦੇਸ਼ ਵਿੱਚ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਦੇਸ਼ ਵਿਦੇਸ਼ ਵਿੱਚ ਸਿੱਖ ਪੰਥ ਦੀਆਂ ਨੁੰਮਾਇਂਦਾ ਜਥੇਬੰਦੀਆ ਸਬੰਧਤ ਸਰਕਾਰਾਂ ਨਾਲ ਗੱਲਬਾਤ ਕਰਕੇ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਹਮੇਸ਼ਾ ਯਤਨਸ਼ੀਲ ਹਨ ਅਤੇ ਗੱਲਬਾਤ ਕਰਕੇ ਬਹੁਤੀਆਂ ਮੁਸ਼ਕਿਲਾਂ ਦਾ ਹੱਲ ਕੱਢ ਵੀ ਲਿਆ ਜਾਂਦਾ ਹੈ ਸਿੱਖ ਸੰਸਥਾਵਾਂ ਦੇ ਨੁਮਾਇੰਦਿਆ ਵਲੋਂ ਜਥੇਦਾਰ ਦਾਦੂਵਾਲ ਜੀ ਦਾ ਪੰਥਕ ਮਸਲਿਆਂ ਉਪਰ ਹਮੇਸ਼ਾ ਅਵਾਜ ਬੁਲੰਦ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਜਥੇਦਾਰ ਦਾਦੂਵਾਲ ਜੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਸੰਤ ਪ੍ਰੇਮ ਸਿੰਘ ਸੁਸਾਇਟੀ ਨਿਊਯਾਰਕ, ਸਿੱਖ ਕਲਚਰਲ ਸੁਸਾਇਟੀ ਨਿਊਯਾਰਕ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਪੋਕਸਮੈਨ ਸਿੱਖ ਕਮਿਊਨਿਟੀ ਕੌਸਲ ਅਮਰੀਕਾ, ਸ.ਹਰਬੰਸ ਸਿੰਘ ਢਿੱਲੋਂ, ਪ੍ਰਧਾਨ ਅਮਰੀਕ ਸਿੰਘ ਪਿਹੋਵਾ, ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਮੀਡੀਆ ਇੰਚਾਰਜ ਬਲਵਿੰਦਰ ਸਿੰਘ ਗੁਰਦਾਸਪੁਰ, ਬਾਊ ਜੋਗਿੰਦਰ ਸਿੰਘ, ਸ.ਮਨਮੋਹਨ ਸਿੰਘ, ਜਰਨਲ ਸਕੱਤਰ ਜਗੀਰ ਸਿੰਘ ਖਲੀਲ, ਜਥੇਦਾਰ ਚਰਨ ਸਿੰਘ ਪ੍ਰੇਮਪੁਰਾ ਪ੍ਰਧਾਨ ਐਨ ਆਰ ਆਈ ਵਿੰਗ, ਸ.ਲਖਵਿੰਦਰ ਸਿੰਘ ਚੀਮਾ ਗੁਰਦੁਆਰਾ ਸਿੱਖ ਸੈਂਟਰ ਵੀ ਹਾਜ਼ਰ ਸਨ

Have something to say? Post your comment

 

ਹਰਿਆਣਾ

ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਹਰਿਆਣਾ ਵਿਚ ਗਜਟਿਡ ਛੁੱਟੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦਾ ਪ੍ਰਗਟਾਇਆ ਅਨੁਸੂਚਿਤ ਵਾਂਝੀ ਜਾਤੀਆਂ ਨੇ ਧੰਨਵਾਦ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਨਵੀਂ ਦਿੱਲੀ ਵਿਚ ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਾਦਾ ਕੀਤਾ ਪੂਰਾ ਕਿਡਨੀ ਰੋਗੀਆਂ ਨੂੰ ਹਰਿਆਣਾ ਸਰਕਾਰ ਦਵੇਗੀ ਖਰਚਾ

ਸੁਪਰੀਮ ਕੋਰਟ ਦੇ ਫੈਸਲੇ ਬਾਅਦ ਹਰਿਆਣਾ ਅਨੁੂਸੂਚਿਤ ਜਾਤੀ ਆਯੋਗ ਦੀ ਅਨੁਸੂਚਿਤ ਜਾਤੀਆਂ ਦੇ ਲਈ ਰਾਖਵਾਂ ਨੂੰ ਵਿਭਾਜਿਤ ਕਰਨ ਦੀ ਰਿਪੋਰਟ ਨੁੰ ਮੰਜੂਰੀ

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚਐਮ ਸ਼ਾਹ ਦੀ ਮੌਜੂਦਗੀ ਵਿੱਚ ਚੁੱਕੀ ਸਹੁੰ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਗੁਹਾਟੀ ਦੇ ਮਾਂ ਕਾਮਾਖਿਆ ਮੰਦਿਰ ਵਿਚ ਪੂਜਾ ਕੀਤੀ

ਹਰਿਆਣਾ ਦੀ ਨਵੀਂ ਸਰਕਾਰ 17 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁੱਕੇਗੀ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਵਾਸ਼ਿੰਗਟਨ ਡੀ.ਸੀ. ਵਿੱਚ ਯੂਨੀਵਰਸਲ ਪੀਸ ਫੈਡਰੇਸ਼ਨ ਯੂਐਸਏ ਵੱਲੋਂ "ਸ਼ਾਂਤੀ ਰਾਜਦੂਤ" ਨਿਯੁਕਤ

ਹਾਰਨ ਤੋਂ ਬਾਅਦ ਹਾਰ ਨਾ ਮੰਨਣਾ ਕਾਂਗਰਸ ਦੀ ਪੁਰਾਣੀ ਰਵਾਇਤ ਹੈ: ਪੰਡਿਤ ਮੋਹਨ ਲਾਲ ਬਡੋਲੀ