BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ

ਕੌਮੀ ਮਾਰਗ ਬਿਊਰੋ | October 01, 2024 08:57 PM

ਜਲੰਧਰ-ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ ਦੀ ਵਰਤੋਂ ਕਰਕੇ ਪਰਿਪੱੱਖ ਨਿਗਰਾਨੀ ਰੱਖੀ ਜਾਵਗੀ ।

ਉਨ੍ਹਾਂ ਕਿਹਾ ਕਿ ਸੁਚੱਜੇ ਢੰਗ ਨਾਲ ਹਰ ਮੌਕੇ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸੀਸੀਟੀਵੀ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਇਹ ਕਦਮ ਪਿਛਲੇ ਤਿੰਨ ਸਾਲਾਂ ਦੌਰਾਨ ਅਜਿਹੇ ਅਪਰਾਧਿਕ ਹੌਟਸਪੌਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ਦੀ ਕ੍ਰਾਈਮ ਹੌਟਸਪੌਟ ਮੈਪਿੰਗ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ।

ਡੀਜੀਪੀ ਸਾਰੇ 28 ਪੁਲਿਸ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਲੜਾਈ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਧਿਕਾਰੀਆਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਪੀ.ਏ.ਪੀ. ਕੰਪਲੈਕਸ ਜਲੰਧਰ ਵਿਖੇ ਰਾਜ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਵਿਸ਼ੇਸ਼ ਯੂਨਿਟਾਂ ਦੇ ਮੁਖੀ , ਜਿਨ੍ਹਾਂ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.), ਰੇਲਵੇ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਕਾਊਂਟਰ ਇੰਟੈਲੀਜੈਂਸ, ਅੰਦਰੂਨੀ ਸੁਰੱਖਿਆ, ਕਾਨੂੰਨ ਅਤੇ ਵਿਵਸਥਾ, ਇੰਟੈਲੀਜੈਂਸ, ਪ੍ਰਸ਼ਾਸਨ, ਬਿਊਰੋ ਆਫ ਇਨਵੈਸਟੀਗੇਸ਼ਨ, ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਪ੍ਰੋਵਿਜ਼ਨਿੰਗਸ ਆਦਿ ਸ਼ਾਮਲ ਹਨ, ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ), ਪੁਲਿਸ ਕਮਿਸ਼ਨਰ (ਸੀਪੀਜ਼), ਅਤੇ ਰੇਂਜ ਆਈਜੀ/ਡੀਆਈਜੀ ਵੀ ਹਾਜ਼ਰ ਸਨ।

ਡੀਜੀਪੀ ਗੌਰਵ ਯਾਦਵ ਨੇ ‘ਛੋਟੇ ਅਪਰਾਧ ਰੋਕਣ’ ਨੂੰ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਫੀਲਡ ਅਫਸਰਾਂ ਨੂੰ ਇਸ ਕਾਰਵਾਈ ਨੂੰ ਹੋਰ ਪ੍ਰਭਾਵੀ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਦੀਆਂ ਕਾਲਾਂ, ਸਨੈਚਿੰਗ, ਚੋਰੀਆਂ, ਠੱਗੀਆਂ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ ਨਾਲ ਨਜਿੱਠਣ ਲਈ ਸਾਰੀਆਂ ਵਿਧੀਆਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਜਿਹੇ ਅਪਰਾਧੀਆਂ ਨਾਲ ਸਖਤੀ ਨਾਲ ਨਜਿੱਠਣ ਅਤੇ ਡਰੱਗ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਜੁਟਾਈ ਸੰਪਤੀ ਨੂੰ ਫਰੀਜ਼ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਹੁਕਮ ਦਿੱਤੇ ।

ਰਾਜ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀਜੀਪੀ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੰ ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣ ਲਈ ਪ੍ਰਭਾਵਸ਼ਾਲੀ ਨਾਕੇ ਲਗਾਉਣ ਲਈ ਵੀ ਕਿਹਾ।

ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਉਨ੍ਹਾਂ ਨੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਭੀੜ ਵਾਲੇ ਖੇਤਰਾਂ ਵਿੱਚ ਚੌਕਸੀ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਐਸਐਸਪੀਜ਼ ਅਤੇ ਸੀਪੀਜ਼ ਨੂੰ ਅਪਰਾਧੀਆਂ ਦਾ ਕੱਚਾ-ਚਿੱਠਾ (ਹਿਸਟਰੀ-ਸ਼ੀਟ) ਤਿਆਰ ਕਰਨ, ਹਿੰਸਕ ਅਪਰਾਧਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ, ਨਿਗਰਾਨੀ ਵਧਾਉਣ, ਅਪਰਾਧਾਂ ਦੀ ਪਛਾਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਸੰਪਤੀਆਂ ਨੂੰ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਜ਼ਮੀਨੀ ਪੱਧਰ ’ਤੇ ਪੇਸ਼ ਆ ਰਹੀਆਂ ਵਿਹਾਰਕ ਸਮੱਸਿਆਵਾਂ/ਮੁੱਦਿਆਂ ਨੂੰ ਨੇੜਿਓਂ ਸਮਝਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਫੀਡਬੈਕ ਵੀ ਲਿਆ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਹਫ਼ਤਾਵਾਰੀ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਲਈ ਕਿਹਾ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਇਹ ਵੀ ਕਿਹਾ ਕਿ ਉਹ ਰਸਮੀ ਜਾਂ ਗੈਰ-ਰਸਮੀ ਤੌਰ ’ਤੇ ਪੁਲਿਸ ਥਾਣਿਆਂ ਦੇ ਅਚਨਚੇਤੀ ਨਿਰੀਖਣ ਕਰਨ ਨੂੰ ਯਕੀਨੀ ਬਣਾਉਣ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ