BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਨਿਊਯੌਰਕ ਪੁਲਿਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਪਿਸ ਨਾ ਦੇਣ ਦੇ ਦੋਸ਼ ਹੇਂਠ ਪ੍ਰਭਲੀਨ ਕੌਰ ਗ੍ਰਿਫ਼ਤਾਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 04, 2024 07:19 PM

ਨਵੀਂ ਦਿੱਲੀ - ਨਿਊਯਾਰਕ ਦੇ ਵਾਰਡਨ ਸਿਟੀ ਪਾਰਕ ਤੋਂ ਇਕ ਬੜੀ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਇਕ ਮਹਿਲਾ ਵੱਲੋਂ ਗੁਰੂ ਘਰ ਤੋਂ ਆਪਣੇ ਘਰ ਸਹਿਜ ਪਾਠ ਰਖਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਲੈ ਕੇ ਗਈ ਪਰ ਬਾਅਦ ਵਿਚ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰੂ ਘਰ ਨੂੰ ਵਾਪਿਸ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ।

ਜਾਣਕਾਰੀ ਦੇ ਅਨੁਸਾਰ 37 ਸਾਲਾ ਪ੍ਰਭਲੀਨ ਕੌਰ ਜੋ ਕਿ 4-5 ਹਫਤਿਆਂ ਤੋਂ ਗੁਰਦੁਆਰਾ ਗਿਆਨਸਰ ਸਾਹਿਬ ਰਾਮਗੜੀਆ ਸਿੱਖ ਸੁਸਾਇਟੀ ਫਾਰ ਨਿਊਯਾਰਕ ਵਿਖੇ ਰੋਜ ਸੇਵਾ ਕਰਨ ਜਾਂਦੀ ਸੀ ਉਸਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਗੁਲਜ਼ਾਰ ਸਿੰਘ ਨੂੰ ਆਪਣੇ ਘਰ ਸਹਿਜ ਪਾਠ ਰਖਵਾਉਣ ਦੀ ਗੱਲ ਕੀਤੀ ਜਿਸ ਤੋਂ ਬਾਅਦ ਗੁਰੂ ਘਰ ਤੋਂ ਸ੍ਰੀ ਗੁਰੂ ਗੁਰ ਸਾਹਿਬ ਜੀ ਉਸ ਦੇ ਘਰ ਪਹੁੰਚਾਏ ਗਏ ਪਰ ਜਦੋ ਬਾਅਦ ਵਿਚ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਪਿਸ ਗੁਰੂ ਘਰ ਲੈ ਕੇ ਜਾਣ ਲਈ ਪਹੁੰਚੇ ਤਾਂ ਪ੍ਰਭਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਣ ਤੋਂ ਮਨਾ ਕਰ ਦਿੱਤਾ।
ਨਿਊਯੌਰਕ ਵਿਚ ਸਾਂਝਾ ਪੰਜਾਬ ਟੀਵੀ ਵੱਲੋਂ ਇਸ ਖ਼ਬਰ ਨੂੰ ਚਲਾਇਆ ਗਿਆ ਤਾਂ ਸਤਿਕਾਰ ਕਮੇਟੀ ਅਤੇ ਸਿੱਖ ਸੰਗਤਾਂ ਨੇ ਪ੍ਰਭਲੀਨ ਕੌਰ ਦੇ ਘਰ ਦੇ ਬਾਹਰ ਦਿਨ ਰਾਤ ਪਹਿਰਾ ਦਿੱਤਾ ਤਾਂ ਜੇ ਕੋਈ ਮੰਦਭਾਗੀ ਘਟਨਾ ਨਾ ਵਾਪਰ ਜਾਵੇ। ਇਸ ਮਾਮਲੇ ਵਿਚ ਨਸਾਓ ਕਾਉਂਟੀ ਪੁਲਿਸ ਵਿਚ ਵੀ ਸ਼ਿਕਾਇਤ ਕੀਤੀ ਗਈ ਜਿਸ ਤੋਂ ਬਾਅਦ ਜੱਜ ਸਾਹਿਬ ਨੇ ਪੁਲਿਸ ਨੂੰ ਸਰਚ ਵਾਰੰਟ ਦੇ ਕੇ ਘਰ ਵਿਚ ਤਲਾਸ਼ੀ ਲੈਣ ਦੀ ਇਜ਼ਾਜਤ ਦਿੱਤੀ। ਪੁਲਿਸ ਨੇ ਦੱਸਿਆ ਕਿ ਅਧਿਕਾਰੀ ਬੁਧਵਾਰ ਨੂੰ ਗਾਰਡਨ ਸਿਟੀ ਦੀ ਪ੍ਰਭਲੀਨ ਕੌਰ ਦੇ ਘਰ ਗਏ ਪਰ ਉਸਨੇ ਦਰਵਾਜ਼ਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ। ਜਿਸ ਉਪਰੰਤ ਪੁਲਿਸ ਦੀ ਐਮਰਜੈਂਸੀ ਸਰਵਿਸ ਯੂਨਿਟ ਦੇ ਅਧਿਕਾਰੀ ਪ੍ਰਭਲੀਨ ਕੌਰ ਦੇ ਘਰ ਦਾਖਲ ਹੋਏ ਅਤੇ ਬਿਨਾਂ ਕਿਸੇ ਦੁਖਾਂਤ ਘਟਨਾ ਦੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਉਸ ਦੇ ਘਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਮਦ ਕਰ ਲਏ ਅਤੇ ਸਤਿਕਾਰ ਕਮੇਟੀ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਨਾਲ ਗੁਰੂ ਘਰ ਬਿਰਾਜਮਾਨ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਕੌਰ ਨੂੰ ਦਿਮਾਰੀ ਜਾਂਚ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਪ੍ਰਭਲੀਨ ਕੌਰ 'ਤੇ ਚੌਥੇ ਦਰਜੇ ਦੀ ਵੱਡੀ ਲੁੱਟ ਦਾ ਦੋਸ਼ ਲਗਾਇਆ ਗਿਆ ਹੈ । ਉਸ ਨੂੰ ਪਹਿਲੀ ਜਿਲ੍ਹਾ ਅਦਾਲਤ, 99 ਮੈਨ ਸੇਂਟ, ਹੈਂਪਸਟੋਡ ਵਿਖੇ ਪੇਸ਼ ਕੀਤਾ ਜਾਵੇਗਾ।

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ