BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਲਿਖਿਆ ਪੱਤਰ: ਐਡਵੋਕੇਟ ਧਾਮੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 04, 2024 07:18 PM

ਨਵੀਂ ਦਿੱਲੀ- ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।

ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ