BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਫ਼ਲਸਤੀਨੀਆਂ ਦੀ ਨਸਲਕੁਸ਼ੀ ਪਿੱਛੇ ਅਮਰੀਕੀ ਸਾਮਰਾਜੀ ਹੱਥ ਜੰਗ ਕਿਸੇ ਵੀ ਮਸਲੇ ਦਾ ਹਲ ਨਹੀਂ

ਕੌਮੀ ਮਾਰਗ ਬਿਊਰੋ | October 08, 2024 05:23 PM

ਚੰਡੀਗੜ੍ਹ -ਫ਼ਲਸਤੀਨੀ ਲੋਕਾਂ ਦੀ ਬੇਰਹਿਮੀ ਨਾਲ ਹੋ ਰਹੀ ਨਸਲਕੁਸ਼ੀ ਖਿਲਾਫ਼ ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਲਾਜ਼ਾ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ।

ਰੈਲੀ ਨੂੰ ਸੰਬੋਧਨ ਕਰਦੇ ਬੰਤ ਸਿੰਘ ਬਰਾੜ, ਸੂਬਾ ਸਕੱਤਰ, ਸੀਪੀਆਈ ਨੇ ਕਿਹਾ ਕਿ ਪਿਛਲੇ ਇਕ ਸਾਲ ਵਿਚ ਇਜ਼ਰਾਈਲੀ ਸਰਕਾਰ / ਫੌਜ਼ ਨੇ ਫ਼ਲਸਤੀਨੀ ਲੋਕਾਂ ਦੇ ਮਾਨਵੀ ਅਧਿਕਾਰਾਂ ਨੂੰ ਮਧੋਲ ਕੇ ਰੱਖ ਦਿੱਤਾ ਹੈ। ਨਿਹੱਥੇ ਹਜ਼ਾਰਾਂ ਬੱਚੇ ਅਤੇ ਔਰਤਾਂ ਦਾ ਬੇਰਹਿਮੀ ਨਾਲ ਲੋਕ ਮਾਰੂ ਬੰਬ ਚਲਾਕੇ ਕਤਲ ਕੀਤਾ ਜਾ ਰਿਹਾ ਹੈ। ਹਸਪਤਾਲ ਅਤੇ ਸ਼ਰਨਾਰਥੀ ਕਾਫਲੇ ਵੀ ਨਹੀਂ ਬਖਸ਼ੇ ਗਏ ਇਹ ਕਿੱਥੋਂ ਦੀ ਇਨਸਾਨੀਅਤ ਹੈ? ਉਨ੍ਹਾਂ ਕਿਹਾ ਕਿ ਕੀ ਜਿਊਣ ਦਾ ਹੱਕ ਸਿਰਫ਼ ਹੈਕੜਬਾਜ ਜੰਗ-ਜੂਆਂ ਨੂੰ ਹੀ ਹੈ? ਕੀ ਜੰਗ ਕਿਸੇ ਮਸਲੇ ਦਾ ਹੱਲ ਹੈ? ਆਮ ਜਨਤਾ ਨੂੰ ਘਰੋਂ ਉਜਾੜਨਾ ਤੇ ਨਸਲਕੁਸ਼ੀ ਕਰਦੇ ਹੋਏ ਫ਼ਲਸਤੀਨੀਆਂ ਦਾ ਮੁਲਕ ਬਰਬਾਦ ਕਰਨਾ ਅਮਾਨਵੀ ਤੇ ਸਖ਼ਤ ਨਿੰਦਣਯੋਗ ਕੰਮ ਹੈ। ਇਕ ਪਸੜ ਜੰਗ ਨੂੰ ਚਲਦੇ ਇਕ ਸਾਲ ਹੋ ਗਿਆ ਹੈ ਅਤੇ 80000 ਨੇੜੇ ਫ਼ਲਸਤੀਨੀ ਬੱਚੇ, ਔਰਤਾਂ ਅਤੇ ਨੌਜਵਾਨ ਜੰਗ ਦੀ ਭੇਂਟ ਚੜ੍ਹ ਗਏ ਹਨ। ਫਲਸਤੀਨ ਦੀ ਤਬਾਹੀ ਪਿੱਛੇ ਅਮਰੀਕੀ ਸਾਮਰਾਜੀ ਜੁੰਡਲੀ ਦਾ ਹੱਥ ਹੈ। ਪੇਜਰਾਂ ਰਾਹੀਂ ਧਮਾਕੇ ਕਰ ਕੇ ਹਜ਼ਾਰਾਂ ਆਮ ਲੋਕ ਕਤਲ ਕੀਤੇ ਗਏ ਹਨ। ਸਟੇਡੀਅਮ ਵਿੱਚ ਫੁੱਟਬਾਲ ਖੇਲਦੇ ਬੱਚਿਆਂ ਨੂੰ ਬੰਬਾਂ ਸੁਟ ਕੇ ਮਰਿਆ ਗਿਆ ਹੈ। ਅਸੀਂ ਸਾਰੇ ਫ਼ਲਸਤੀਨੀ ਜਨਤਾ ਦੇ ਕਤਲੇਆਮ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਤੇ ਨਿਰਦੋਸ਼ੇ ਫ਼ਲਸਤੀਨੀਆਂ ਨਾਲ ਗਹਿਰੀ ਸੰਵੇਦਨਾ ਵਿਅਕਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੀ ਹਿੰਦੂ ਰਾਸ਼ਟਰ ਸਥਾਪਤ ਕਰਕੇ ਹੋਰ ਕੌਮਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾਉਣਾ ਚਾਹੁੰਦੀ ਹੈ ਜਿਵੇਂ ਕਿ ਨੇਤਨਯਾਹੂ ਇਜ਼ਰਾਈਲ ਵਿਚ ਫ਼ਲਸਤੀਨੀਆਂ ਨੂੰ ਗੁਲਾਮ ਕਰਨ ਦੇ ਇਰਾਦੇ ਨਾਲ ਨਸਲਕੁਸ਼ੀ ਕਰ ਰਿਹਾ ਹੈ।

ਦੇਵੀ ਦਿਆਲ ਸ਼ਰਮਾ- ਸਾਬਕਾ ਸਕੱਤਰ ਸੀਪੀਆਈ, ਜਸਪਾਲ ਦੱਪਰ -(ਸਕੱਤਰ ਐਪਸੋ ਪੰਜਾਬ), ਕਰਮ ਸਿੰਘ ਵਕੀਲ- ਪ੍ਰਧਾਨ ਆਲ ਇੰਡੀਆ ਲਾਇਰਜ਼ ਯੂਨੀਅਨ, ਬਾਲ ਕ੍ਰਿਸ਼ਨ ਤੇ ਦਿਨੇਸ਼ ਪ੍ਰਸ਼ਾਦ- ਸੀਪੀਐਮ, ਆਸ਼ਾ ਰਾਣੀ- ਐਡਵਾ ਸੂਬਾ ਪ੍ਰਧਾਨ, ਰਾਜ ਕੁਮਾਰ - ਸਕੱਤਰ ਸੀਪੀਆਈ, ਮੁਹੰਮਦ ਸ਼ਹਿਨਾਜ਼ ਗੋਰਸੀ- ਸਕੱਤਰ, ਸੀਪੀਆਈ (ਐਮ), ਆਰ ਐੱਲ ਮੋਦਗਿਲ - ਜਨਰਲ ਸਕੱਤਰ- ਐਪਸੋ ਚੰਡੀਗੜ, ਸਨੇਹ ਪ੍ਰੀਤ ਸਿੰਘ - ਪ੍ਰਧਾਨ ਬਾਰ ਐਸੋਸੀਏਸ਼ਨ ਮੋਹਾਲੀ, ਹਰਭਜਨ ਸਿੰਘ- ਸੰਪਾਦਕ ਲੋਕ ਲਹਿਰ , ਦਿਲਦਾਰ ਸਿੰਘ- ਸੀਪੀਆਈ ਮੋਹਾਲੀ, ਆਰ ਐੱਸ ਸਾਥੀ ਤੇ ਰਣਵੀਰ ਸਿੰਘ ਚੌਹਾਨ -ਆਇਲੂ, ਸਤੀਆਵੀਰ- ਸਕੱਤਰ ਏਟਕ, ਸਗੀਰ ਅਹਿਮਦ ਅਤੇ ਅਮਰਜੀਤ ਸਿੰਘ - ਆਇਲੂ ਨੇ ਹਾਜ਼ਰ ਇਕਠ ਨੂੰ ਸੰਬੋਧਨ ਕਰਦੇ ਹੋਏ ਫ਼ਲਸਤੀਨੀ ਲੋਕਾਂ ਲਈ ਹਾਅ ਦਾ ਨਾਅਰਾ ਮਾਰੀਆ ਅਤੇ ਹਮਲਾਵਰ ਇਜ਼ਰਾਈਲ ਦੀ ਨਿੰਦਾ ਕੀਤਾ।

ਅੰਤ ਵਿੱਚ ਫ਼ਲਸਤੀਨੀ ਲੋਕਾਂ ਉਤੇ ਥੋਪੀ ਬੇਲੋੜੀ ਜੰਗ ਬੰਦ ਕਰਨ ਅਤੇ ਫ਼ਲਸਤੀਨ ਵਿਚ ਅਮਨ ਸ਼ਾਂਤੀ ਬਹਾਲ ਕਰਨ ਦੀ ਮੰਗ ਕਰਦੇ ਸੈਂਕੜੇ ਮੁਜ਼ਾਹਰਾਕਾਰੀਆਂ ਨੇ ਅਕਾਸ਼ ਗੁੰਜਾਊ ਨਾਅਰੇ ਲਾ ਕੇ ਰੋਸ ਰੈਲੀ ਦੀ ਸਮਾਪਤੀ ਕੀਤੀ। ਮੰਚ ਸੰਚਾਲਨ ਕਰਮ ਸਿੰਘ ਵਕੀਲ ਨੇ ਕੀਤਾ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ