ਪੰਜਾਬ

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦੇ ਖਰੜੇ ਸੰਬੰਧੀ ਭਾਕਿਯੂ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਨਾਲ ਬੈਠਕ 9 ਅਕਤੂਬਰ ਨੂੰ 

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | October 08, 2024 08:19 PM
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਉੱਚ ਅਧਿਕਾਰੀਆਂ ਵੱਲੋਂ ਖੇਤੀ ਨੀਤੀ ਖਰੜੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੂਬਾਈ ਵਫ਼ਦ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਲਕੇ 9 ਅਕਤੂਬਰ ਨੂੰ ਸਵੇਰੇ 10.30 ਵਜੇ ਮੀਟਿੰਗ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਦੋਹਾਂ ਜਥੇਬੰਦੀਆਂ ਵੱਲੋਂ ਮਾਹਰਾਂ ਦੁਆਰਾ ਤਿਆਰ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਸੁਝਾਵਾਂ ਲਈ ਜਾਰੀ ਕੀਤੇ ਖੇਤੀ ਨੀਤੀ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਦੌਰਾਨ ਦੋਹਾਂ ਜਥੇਬੰਦੀਆਂ ਵੱਲੋਂ ਖਰੜੇ ਵਿੱਚ ਵਾਧੇ ਕਰਨ ਲਈ ਠੋਸ ਸੁਝਾਅ ਮੁੱਦੇਵਾਰ ਪੇਸ਼ ਕੀਤੇ ਜਾਣਗੇ ਅਤੇ ਇਹਨਾਂ ਮੁੱਦਿਆਂ ਨੂੰ ਖੇਤੀ ਨੀਤੀ ਖਰੜੇ ਵਿੱਚ ਸ਼ਾਮਿਲ ਕਰਕੇ ਬਾਕਾਇਦਾ ਸਰਕਾਰੀ ਖੇਤੀ ਨੀਤੀ ਦਸਤਾਵੇਜ਼ ਛੇਤੀ ਜਾਰੀ ਕਰਨ ਤੇ ਲਾਗੂ ਕਰਨ ਦਾ ਅਮਲ ਸ਼ੁਰੂ ਕਰਨ ਦੀ ਮੰਗ ਕੀਤੀ ਜਾਵੇਗੀ। ਉਹਨਾਂ ਆਖਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਵਿਖੇ ਦੋਹਾਂ ਜਥੇਬੰਦੀਆਂ ਵੱਲੋਂ ਲਾਏ ਖੇਤੀ ਨੀਤੀ ਮੋਰਚੇ ਦੌਰਾਨ ਪੰਜ ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀਆਂ ਨਾਲ਼ ਕੀਤੀ ਮੀਟਿੰਗ ਸਮੇਂ ਖੇਤੀ ਨੀਤੀ ਖਰੜਾ ਜਾਰੀ ਕਰਨ ਤੋਂ ਇਲਾਵਾ ਮੰਨੀਆਂ ਗਈਆਂ ਹੋਰ ਮੰਗਾਂ ਨੂੰ ਲਾਗੂ ਕਰਨ 'ਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ਦਾ ਮੁੱਦਾ ਵੀ ਉਠਾਇਆ ਜਾਵੇਗਾ। ਉਹਨਾਂ ਆਖਿਆ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਉਪਰੰਤ ਸਰਕਾਰ ਦੇ ਰੱਵਈਏ ਨੂੰ ਭਾਂਪ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਐਲਾਨ ਵੀ ਕੀਤਾ ਜਾਵੇਗਾ।
 

Have something to say? Post your comment

 

ਪੰਜਾਬ

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਦਿੱਤੇ ਨਿਰਦੇਸ਼ ਲਾਲਜੀਤ ਸਿੰਘ ਭੁੱਲਰ ਨੇ

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਪ ਵਿੱਚ ਸ਼ਾਮਲ, ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਦਾ ਦੱਸਿਆ ਸੱਚਾ ਮਾਰਗ ਦਰਸ਼ਕ 

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਵੱਲੋਂ ਸਲਾਨਾ ਈ ਜਨਰਲ ਗਿਆਨ ਕੋਸ਼ ਕੀਤਾ ਗਿਆ ਜਾਰੀ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਖਾਲਸਾ ਕਾਲਜ ਵਿਖੇ ਉੱਪ ਕੁਲਪਤੀ ਨੇ ਏ. ਆਈ. ਲੈਬ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ  ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ