ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੁਰੂਕਸ਼ੇਤਰ ਵਿਚ ਅਨਾਜ ਮੰਡੀਆਂ ਦਾ ਕੀਤਾ ਦੌਰਾ

ਕੌਮੀ ਮਾਰਗ ਬਿਊਰੋ | October 11, 2024 05:56 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾਲ ਖਰੀਦਿਆ ਜਾਵੇਗਾ। ਕਿਸਾਨਾਂ ਨੂੰ ਤੈਅ ਸਮੇਂ ਵਿਚ ਫਸਲ ਖਰੀਦ ਦਾ ਭੁਗਤਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਤੀਬੱਧ ਹੈ। ਮੰਡੀਆਂ ਵਿਚ ਕਿਸਾਨਾਂ ਨੂੰ ਸਾਰੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਈ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਾ ਆਵੇ। ਨਾਲ ਹੀ ਮੰਡੀਆਂ ਤੋਂ ਝੋਨਾ ਉਠਾਨ ਦਾ ਕੰਮ ਵੀ ਯਕੀਨੀ ਕੀਤਾ ਜਾਵੇਗਾ।

ਮੁੱਖ ਮੰਤਰੀ ਸ਼ੁਕਰਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿਚ ਪੀਪਲੀ, ਲਾਡਵਾ ਤੇ ਬਬੈਨ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਸਨ। ਇੱਥੇ ਪਹੁੰਚਣ 'ਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਜੀ. ਅਨੂਪਮਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ੧ੋਗਪਾਲ ਤੇ ਪੁਲਿਸ ਸੁਪਰਡੈਂਟ ਸ੍ਰੀ ਵਰੁਣ ਸਿੰਗਲਾ ਨੇ ਮੁੱਖ ਮੰਤਰੀ ਦੀ ਗੁਲਦਸਤਾ ਦੇ ਕੇ ਉਨ੍ਹਾਂ ਦਾ ਅਭਿਨੰਦਰ ਕੀਤਾ। ਇਸ ਮੌਕੇ 'ਤੇ ਸਾਬਕਾ ਰਾਜਮੰਤਰੀ ਸ੍ਰੀ ਸੁਭਾਸ਼ ਸੁਧਾ ਵੀ ਮੌਜੂਦ ਰਹੇ।

ਸ੍ਰੀ ਨਾਇਬ ਸਿੰਘ ਸੈਨੀ ਨੇ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਕੋਇਚਰ ਮੀਟਰ ਰਾਹੀਂ ਝੋਨੇ ਦੀ ਨਮੀ ਵੀ ਚੈਕ ਕੀਤੀ। ਉਨ੍ਹਾਂ ਨੇ ਇਸ ਮੌਕੇ 'ਤੇ ਕਿਸਾਨਾਂ, ਆੜਤੀਆਂ ਤੇ ਯੂਨੀਅਨ ਦੇ ਅਧਿਕਾਰੀਆਂ ਦੇ ਨਾਲ ਗਲਬਾਤ ਕਰ ਕੇ ਝੋਨੇ ਦੇ ਖਰੀਦ ਕੰਮ ਦੇ ਬਾਰੇ ਵਿਚ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਤੈਅ ਪੈਰਾਮੀਟਰ ਅਨੁਸਾਰ ਝੋਨਾ ਖਰੀਦ ਦਾ ਕੰਮ ਸੁਚਾਰੂ ਰੂਪ ਨਾਲ ਚੱਲ ਰਿਹਾ ਹੈ। ਝੋਨੇ ਦੇ ਨਾਲ-ਨਾਲ ਬਾਜਰੇ ਦੀ ਵੀ ਸਰਕਾਰੀ ਖਰੀਦ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਹਰਿਆਣਾ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਨਣ 'ਤੇ ਸੂਬਾਵਾਸੀਆਂ ਤੇ ਕਾਰਜਕਰਤਾਵਾਂ ਨੂੰ ਵਧਾਈ ਵੀ ਦਿੱਤੀ ਅਤੇ ਇਸ ਦੇ ਲਈ ਆਮਜਨਤਾ ਦਾ ਧੰਨਵਾਦ ਵੀ ਪ੍ਰਗਟਾਇਆ। ਉਨ੍ਹਾਂ ਨੇ ਇਸ ਮੌਕੇ 'ਤੇ ਕਿਹਾ ਕਿ ਸੁੰਹ ਚੁੱਕ ਸਮਾਰੋਹ ਤੋਂ ਪਹਿਲਾਂ ਪੂਰਵ ਐਲਾਨ ਵਾਇਦੇ ਦੇ ਅਨੁਰੂਪ 25 ਹਜਾਰ ਅਸਾਮੀਆਂ ਦਾ ਰਿਜਟਲ ਜਲਦੀ ਕੱਢ ਦਿੱਤਾ ਜਾਵੇਗਾ।

ਕਾਂਗਰਸ ਪਾਰਟੀ 'ਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੇ ਦਲਦਲ ਵਿਚ ਫਸੀ ਹੋਈ ਪਾਰਟੀ ਹੈ। ਪਹਿਲਾਂ ਕਈ ਸੂਬਿਆਂ ਵਿਚ ਉਨ੍ਹਾਂ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਸੀ, ਜਿਸ ਵਿਚ ਹਿਮਾਚਲ, ਕਰਨਾਟਕ ਤੇ ਹੋਰ ਸੂਬੇ ਸ਼ਾਮਿਲ ਹਨ। ਲੋਕਾਂ ਦਾ ਕਾਂਗਰਸ ਤੋਂ ਭਰੋਸਾ ਉੱਠ ਚੁੱਕਾ ਹੈ।

ਕਿਸਾਨਾਂ ਤੇ ਆੜਤੀਆਂ ਦੀ ਸੁਣੀ ਸਮਸਿਆਵਾਂ

ਮੁੱਖ ਮੰਤਰੀ ਨੇ ਝੋਨਾ ਖਰੀਦ ਕੰਮ ਦਾ ਜਾਇਜਾ ਲੈਣ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਉਨ੍ਹਾਂ ਦੀ ਸਮਸਿਆਵਾਂ ਵੀ ਜਾਣੀਆਂ। ਇਸੀ ਦੌਰਾਨ ਕਿਸਾਨਾਂ ਨੇ ਜੀਰੀ ਦਾ ਉਠਾਨ ਨਾ ਹੋਣ ਬਾਰੇ, ਆਰਓ ਨਾ ਕੱਟਣ ਬਾਰੇ ਤੇ ਹੋਰ ਸਮਸਿਆਵਾਂ ਰੱਖੀਆਂ। ਮੁੱਖ ਮੰਤਰੀ ਨੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਇੰਨ੍ਹਾਂ ਸਮਸਿਆਵਾਂ ਦਾ ਨਿਪਟਾਨ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀ ਆਉਣੀ ਚਾਹੀਦੀ ਹੈ। ਜੇਕਰ ਕੋਈ ਸਥਾਨਕ ਮਿਲਰਜ ਝੋਨੇ ਦੀ ਖਰੀਦ ਜਾਂ ਉਠਾਨ ਨਹੀਂ ਕਰ ਰਿਹਾ ਤਾਂ ਦੂਜਾ ਕੋਈ ਵੀ ਮਿਲਰ ਇਸ ਕੰਮ ਨੂੰ ਕਰ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਿਸਾਨ ਕਿਸੇ ਵੀ ਮੰਡੀ ਵਿਚ ਜਾ ਕੇ ਆਪਣੀ ਫਸਲ ਵੇਚ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਝੋਨਾ ਖਰੀਦ ਕੰਮ ਵਿਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਲਤਾੜ ਲਗਾਉਂਦੇ ਹੋਏ ਸਪਸ਼ਟ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ। ਜੇਕਰ ਕੋਈ ਇਸ ਕੰਮ ਵਿਚ ਲਾਪ੍ਰਵਾਹੀ ਵਰਤਦਾ ਹੈ ਤਾਂ ਉਸ ਦੇ ਖਿਲਾਫ ਤੁਰੰਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।

Have something to say? Post your comment

 

ਹਰਿਆਣਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ

ਭਾਜਪਾ ਦੇ ਇਸ਼ਾਰੇ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੋਈ ਗੜਬੜੀ: ਕਰਨ ਸਿੰਘ ਦਲਾਲ

ਹਰਿਆਣਾ ਕਮੇਟੀ ਵਲੋਂ ਅਨਾਜ ਮੰਡੀ ਕਾਲਾਂਵਾਲੀ ਵਿੱਚ ਸ਼ਫਰ-ਏ-ਸ਼ਹਾਦਤ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਵੀ ਆਗੂ ਸ੍ਰੀ ਓਮ ਪ੍ਰਕਾਸ ਚੌਟਾਲਾ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਨੂਹ: ਪੁਲਿਸ ਨੇ 11 ਸਾਈਬਰ ਠੱਗਾਂ ਨੂੰ ਗ੍ਰਿਫਤਾਰ ਕਰਕੇ 12 ਮੋਬਾਈਲ ਅਤੇ ਜਾਅਲੀ ਸਿਮ ਕੀਤੇ ਬਰਾਮਦ

ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ ਵਿਚ ਸੋਗ ਦੀ ਲਹਿਰ