ਨੈਸ਼ਨਲ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ

ਕੌਮੀ ਮਾਰਗ ਬਿਊਰੋ | October 12, 2024 06:10 PM

ਫਤਿਹਗੜ੍ਹ ਸਾਹਿਬ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਅਰਦਾਸ ਉਪਰੰਤ ਪੁਰਾਤਨ ਪਰੰਪਰਾਵਾਂ ਤੇ ਰਹੁਰੀਤ ਅਨੁਸਾਰ ਦੁਸਹਿਰੇ ਤਿਉਹਾਰ ਤੇ ਪੰਜ ਪਿਆਰਿਆਂ ਤੇ ਨਿਸ਼ਾਨਾ ਦੀ ਅਗਵਾਈ ਵਿੱਚ ਨਗਰ ਕੀਰਤਨ ਅਤੇ ਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਪੰਥਕ ਜੈਕਾਰਿਆਂ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੀ ਗੂੰਜ ਵਿੱਚ ਸਜਾਇਆ ਗਿਆ ਜਿਸ ਵਿੱਚ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਿੰਘ ਸਾਹਿਬ ਬਾਬਾ ਜੋਤਇੰਦਰ ਸਿੰਘ ਮੀਤ ਗ੍ਰੰਥੀ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬਾਬਾ ਜੱਸਾ ਸਿੰਘ ਦੀ ਅਗਵਾਈ ਵਿੱਚ ਭੇਜਿਆ ਬੁੱਢਾ ਦਲ ਦਾ ਨਿਹੰਗ ਸਿੰਘਾਂ ਦਾ ਜਥਾ ਸ਼ਾਮਲ ਹੋਇਆ ਅਤੇ ਤਰਨਾ ਦਲ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਵੱਲੋਂ ਬਾਬਾ ਗੁਰਦੇਵ ਸਿੰਘ, ਦਸ਼ਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ, ਤਰਨਾ ਦਲ ਬਾਬਾ ਜੀਵਨ ਵੱਲਾ ਦੇ ਮੁਖੀ ਬਾਬਾ ਬਲਦੇਵ ਸਿੰਘ ਅਤੇ ਬੇਅੰਤ ਹੋਰ ਤਰਨਾ ਦਲ ਨਿਹੰਗ ਸਿੰਘਾਂ ਸਮੇਤ ਹਾਜ਼ਰ ਹੋਏ। ਨਗਰ ਕੀਰਤਨ ਦੀ ਅਰੰਭਤਾ ਸਮੇਂ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਦੁਸਹਿਰੇ ਮੌਕੇ ਪੁਜੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਜਿਨ੍ਹਾਂ ਵਿੱਚ ਬੁੱਢਾ ਦਲ ਵੱਲੋਂ ਪੁੱਜੇ ਬਾਬਾ ਜੱਸਾ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਸਮੂਹ ਜਥੇਬੰਦੀਆਂ ਦੇ ਮੁਖੀ ਪ੍ਰਤੀਨਿਧਾਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।

Have something to say? Post your comment

 

ਨੈਸ਼ਨਲ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਮਦਰੱਸੇ ਸਿੱਖਿਆ ਦੀ ਬਜਾਏ ਇਸਲਾਮ ਦਾ ਪ੍ਰਚਾਰ ਕਰ ਰਹੇ ਹਨ: ਭਾਜਪਾ

ਕਾਂਗਰਸ ਦੇ ਅਤਿ-ਆਤਮਵਿਸ਼ਵਾਸ ਅਤੇ ਗਠਜੋੜ ਵਿੱਚ ਨਾਕਾਮੀ ਕਾਰਨ ਹਰਿਆਣਾ ਵਿੱਚ ਹਾਰ ਹੋਈ

ਹੁਣ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਕੌਮ ਖੜ੍ਹੇ ਕਰੇਗੀ ਆਜ਼ਾਦ ਉਮੀਦਵਾਰ

ਹਰਿਆਣੇ ਦੀ ਚੋਣ ਦੇ ਨਤੀਜੇ ਲੋਕਾਂ ਦੇ ਰੁਝਾਨ ਦੇ ਉਲਟ ਆ ਜਾਣ ਪਿੱਛੇ, ਈ.ਵੀ.ਐਮ ਮਸੀਨਾਂ ਵਿਚ ਗੜਬੜੀ ਹੋਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ : ਮਾਨ

ਸ਼੍ਰੀ ਗੁਰੂ ਰਾਮਦਾਸ ਭਲਾਈ ਕੇਂਦਰ ਹਸਪਤਾਲ ਵਿੱਚ ਜਲਦੀ ਹੀ ਹੋਵੇਗੀ ਓਪੀਡੀ ਸ਼ੁਰੂ