ਨੈਸ਼ਨਲ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਕੌਮੀ ਮਾਰਗ ਬਿਊਰੋ | October 13, 2024 07:25 PM

ਹਜ਼ੂਰ ਸਾਹਿਬ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ, ਇਤਿਹਾਸਕ ਗੁਰਦੁਆਰਾ ਨਗੀਨਾ ਘਾਟ, ਤੋਂ ਗੁ: ਬਾਉਲੀ ਸਾਹਿਬ ਦੀ ਗਰਾਉਂਡ ਤੱਕ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸਾਂਝੇ ਤੌਰ ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲਾ ਸਜਾਇਆ ਗਿਆ। ਪੁਰਾਤਨ ਰਵਾਇਤ ਮੁਤਾਬਕ ਮਹੱਲਾ ਦੀ ਅਗਵਾਈ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬਾਬਾ ਜੱਸਾ ਸਿੰਘ ਦੀ ਅਗਵਾਈ ਵਿੱਚ ਭੇਜਿਆ ਬੁੱਢਾ ਦਲ ਦਾ ਨਿਹੰਗ ਸਿੰਘਾਂ ਦਾ ਜਥਾ ਸ਼ਾਮਲ ਹੋਇਆ ਅਤੇ ਤਰਨਾ ਦਲ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਵੱਲੋਂ ਬਾਬਾ ਗੁਰਦੇਵ ਸਿੰਘ, ਬਾਬਾ ਬਿਧੀਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਰਿੰਦਰ ਸਿੰਘ ਗੁ: ਲੰਗਰ ਸਾਹਿਬ ਕਾਰਸੇਵਾ ਵਾਲੇ, ਦਸ਼ਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ, ਤਰਨਾ ਦਲ ਬਾਬਾ ਜੀਵਨ ਵੱਲਾ ਦੇ ਮੁਖੀ ਬਾਬਾ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਨਿਹੰਗ ਦਲਾਂ ਨੇ ਸਮੂਲੀਅਤ ਕੀਤੀ। ਗੁਰਦੁਆਰਾ ਨਗੀਨਾ ਘਾਟ ਤੋਂ ਮਹੱਲੇ ‘ਚ ਅਰੰਭਤਾ ਉਪਰੰਤ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਈਆਂ। ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਲੱਕ ਤੇ ਢਾਲਾਂ ਖੰਡੇ ਸਜਾਏ ਹੱਥਾਂ ਵਿੱਚ ਨੇਜੇ ਫੜੀ, ਨੀਲਿਆਂ, ਕੇਸਰੀ ਬਾਣਿਆਂ ਵਿੱਚ ਖਾਲਸਾਈ ਜੰਗੀ ਮਾਹੌਲ ਦਾ ਦ੍ਰਿਸ਼ ਪੇਸ ਕਰ ਰਹੇ ਸਨ। ਇਹ ਖਾਲਸਾਈ ਮਹੱਲਾ ਗੁਰਦੂਆਰਾ ਬਾਉਲੀ ਸਾਹਿਬ ਦੇ ਖੁਲੇ੍ਹ ਮੈਦਾਨ ਵਿਖੇ ਪੁਜਣ ਉਪਰੰਤ ਸੰਪੂਰਨ ਹੋਇਆ।ਨਿਹੰਗ ਸਿੰਘਾਂ ਨੇ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਘੋੜੇ ਦੌੜਾਏ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲ੍ਹੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਖੂਬ ਜੋਹਰ ਵਿਖਾਏ।

ਇਸ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਹੋਏ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਬਾ ਜੱਸਾ ਸਿੰਘ ਬੁੱਢਾ ਦਲ ਨੇ ਪੰਥਕ, ਧਾਰਮਿਕ ਸ਼ਖਸੀਅਤਾਂ ਨਾਲ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਅਕਾਲੀ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੋਜਾਂ ਨਾਲ ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਸੰਗਤ ਸਾਹਿਬ, ਗੁਰਦੁਆਰਾ ਬਾਬਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬਉਲੀ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਅਸਥਾਨਾਂ ਤੇ ਨਤਮਸਤਕ ਹੋਏ।

Have something to say? Post your comment

 

ਨੈਸ਼ਨਲ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ

ਮਦਰੱਸੇ ਸਿੱਖਿਆ ਦੀ ਬਜਾਏ ਇਸਲਾਮ ਦਾ ਪ੍ਰਚਾਰ ਕਰ ਰਹੇ ਹਨ: ਭਾਜਪਾ

ਕਾਂਗਰਸ ਦੇ ਅਤਿ-ਆਤਮਵਿਸ਼ਵਾਸ ਅਤੇ ਗਠਜੋੜ ਵਿੱਚ ਨਾਕਾਮੀ ਕਾਰਨ ਹਰਿਆਣਾ ਵਿੱਚ ਹਾਰ ਹੋਈ

ਹੁਣ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਕੌਮ ਖੜ੍ਹੇ ਕਰੇਗੀ ਆਜ਼ਾਦ ਉਮੀਦਵਾਰ

ਹਰਿਆਣੇ ਦੀ ਚੋਣ ਦੇ ਨਤੀਜੇ ਲੋਕਾਂ ਦੇ ਰੁਝਾਨ ਦੇ ਉਲਟ ਆ ਜਾਣ ਪਿੱਛੇ, ਈ.ਵੀ.ਐਮ ਮਸੀਨਾਂ ਵਿਚ ਗੜਬੜੀ ਹੋਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ : ਮਾਨ

ਸ਼੍ਰੀ ਗੁਰੂ ਰਾਮਦਾਸ ਭਲਾਈ ਕੇਂਦਰ ਹਸਪਤਾਲ ਵਿੱਚ ਜਲਦੀ ਹੀ ਹੋਵੇਗੀ ਓਪੀਡੀ ਸ਼ੁਰੂ