ਨੈਸ਼ਨਲ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 14, 2024 07:22 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੁਆਉਣ ਵਾਲੇ ਇਹ ਲੋਕ ਅੱਜ ਸਿੰਘ ਸਾਹਿਬ ’ਤੇ ਹੀ ਦਬਾਅ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੰਘ ਸਾਹਿਬ ਨੇ ਵਲਟੋਹਾ ਨੂੰ ਸਹੀ ਤਲਬ ਕੀਤਾ ਹੈ ਤੇ ਹੁਣ ਵਲਟੋਹਾ ਸਿੰਘ ਸਾਹਿਬ ’ਤੇ ਪਾਰਟੀ ਵਿਸ਼ੇਸ਼ ਦੇ ਦਬਾਅ ਦੇ ਲਗਾਏ ਦੋਸ਼ ਦੇ ਸਬੂਤ ਪੇਸ਼ ਕਰਨ ਅਤੇ ਜੇਕਰ ਸਬੂਤ ਪੇਸ਼ ਨਹੀਂ ਕਰ ਸਕਦੇ ਤਾਂ ਫਿਰ ਸਿੰਘ ਸਾਹਿਬ ਵਲਟੋਹਾ ਨੂੰ ਪੰਥ ਵਿਚੋਂ ਛੇਕਣ ਦਾ ਫੈਸਲਾ ਲੈਣ।
ਉਹਨਾਂ ਕਿਹਾ ਕਿ ਵਲਟੋਹਾ ਨੇ ਸਿੰਘ ਸਾਹਿਬ ਦੇ ਫੈਸਲਿਆਂ ’ਤੇ ਸਵਾਲ ਚੁੱਕ ਕੇ ਸਮੁੱਚੀ ਕੌਮ ਦੀ ਬਦਨਾਮੀ ਕਰਵਾਈ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਫੈਸਲਾ ਸਮੁੱਚੀ ਦੁਨੀਆਂ ਵਿਚ ਬੈਠੀ ਸਿੱਖ ਕੌਮ ਲਈ ਸਨਮਾਨਯੋਗ ਹੁੰਦਾ ਹੈ ਤੇ ਹਮੇਸ਼ਾ ਸਿੱਖ ਸਿੰਘ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ। ਉਹਨਾਂ ਕਿਹਾ ਕਿ ਵਲਟੋਹਾ ਨੇ ਜਾਣ ਬੁੱਝ ਕੇ ਸਿੰਘ ਸਾਹਿਬ ’ਤੇ ਦਬਾਅ ਬਣਾਉਣ ਦਾ ਯਤਨ ਕੀਤਾ ਹੈ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਤੁਰੰਤ ਅਕਾਲੀ ਦਲ ਦੀ ਮਰਜ਼ੀ ਮੁਤਾਬਕ ਫੈਸਲਾ ਲੈਣ ਜਦੋਂ ਸਿੰਘ ਸਾਹਿਬ ਹਮੇਸ਼ਾ ਕੌਮ ਦੀਆਂ ਭਾਵਨਾਵਾਂ ਅਨੁਸਾਰ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦੇ ਹਨ।
ਉਹਨਾਂ ਕਿਹਾ ਕਿ ਵਲਟੋਹਾ ਦਾ ਗੁਨਾਹ ਮੁਆਫ ਨਹੀਂ ਕੀਤਾ ਜਾ ਸਕਦਾ ਤੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Have something to say? Post your comment

 

ਨੈਸ਼ਨਲ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ

ਮਦਰੱਸੇ ਸਿੱਖਿਆ ਦੀ ਬਜਾਏ ਇਸਲਾਮ ਦਾ ਪ੍ਰਚਾਰ ਕਰ ਰਹੇ ਹਨ: ਭਾਜਪਾ

ਕਾਂਗਰਸ ਦੇ ਅਤਿ-ਆਤਮਵਿਸ਼ਵਾਸ ਅਤੇ ਗਠਜੋੜ ਵਿੱਚ ਨਾਕਾਮੀ ਕਾਰਨ ਹਰਿਆਣਾ ਵਿੱਚ ਹਾਰ ਹੋਈ

ਹੁਣ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਕੌਮ ਖੜ੍ਹੇ ਕਰੇਗੀ ਆਜ਼ਾਦ ਉਮੀਦਵਾਰ

ਹਰਿਆਣੇ ਦੀ ਚੋਣ ਦੇ ਨਤੀਜੇ ਲੋਕਾਂ ਦੇ ਰੁਝਾਨ ਦੇ ਉਲਟ ਆ ਜਾਣ ਪਿੱਛੇ, ਈ.ਵੀ.ਐਮ ਮਸੀਨਾਂ ਵਿਚ ਗੜਬੜੀ ਹੋਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ : ਮਾਨ

ਸ਼੍ਰੀ ਗੁਰੂ ਰਾਮਦਾਸ ਭਲਾਈ ਕੇਂਦਰ ਹਸਪਤਾਲ ਵਿੱਚ ਜਲਦੀ ਹੀ ਹੋਵੇਗੀ ਓਪੀਡੀ ਸ਼ੁਰੂ