ਨੈਸ਼ਨਲ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 14, 2024 07:22 PM

ਨਵੀਂ ਦਿੱਲੀ - ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਕੀਤੀ ਗਈ ਫੈਸਲਾਕੁੰਨ ਕਾਰਵਾਈ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ੀ ਰੁਜ਼ਗਾਰ ਦੇ ਮੌਕਿਆਂ ਦੀ ਮਸ਼ਹੂਰੀ ਕਰਨ ਬਦਲੇ ਹੁਣ ਤੱਕ 43 ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜੋ ਮਨੁੱਖੀ ਤਸਕਰੀ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਅਹਿਮ ਕਦਮ ਹੈ।

ਡਾ: ਸਾਹਨੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਏਜੰਟਾਂ ਵਿਰੁੱਧ ਕਾਰਵਾਈ ਦੀ ਵਕਾਲਤ ਕਰ ਰਹੇ ਹਨ ਅਤੇ ਪਿਛਲੇ ਇੱਕ ਸਾਲ ਤੋਂ ਸੰਸਦ ਦੇ ਅੰਦਰ ਅਤੇ ਬਾਹਰ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ।
ਡਾ: ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਇੱਕ ਸਟਿੰਗ ਆਪ੍ਰੇਸ਼ਨ ਵੀ ਕੀਤਾ ਗਿਆ ਸੀ ਜਿਸ ਵਿੱਚ ਪੰਜਾਬ ਵਿੱਚ ਪਾਬੰਦੀਸ਼ੁਦਾ ਏਜੰਟਾਂ ਵਲੋਂ ਨਿਰੰਤਰ ਗਤੀਵਿਧੀਆਂ ਜਾਰੀ ਰੱਖੇ ਜਾਣ ਦਾ ਖੁਲਾਸਾ ਹੋਇਆ ਸੀ, ਜਿਸ ਤੋਂ ਬਾਅਦ ਇਨ੍ਹਾਂ ਗ਼ੈਰ ਕਾਨੂੰਨੀ ਏਜੰਟਾਂ ਦੀ ਸੂਚੀ ਵਾਲਾ ਇੱਕ ਵਿਆਪਕ ਡੋਜ਼ੀਅਰ 18 ਜੂਨ, 2023 ਵਿਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੂੰ ਸੌਂਪਿਆ ਗਿਆ ਸੀ।
ਡਾ: ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ਾਂ 'ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ 'ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਸ ਸਿਲਸਿਲੇ ਵਿਚ ਪੰਜਾਬ ਦੀਆਂ 100 ਦੇ ਕਰੀਬ ਔਰਤਾਂ ਨੂੰ ਮੱਧ ਪੂਰਬ ਤੋਂ ਬਾਹਰ ਕੱਢਿਆ ਗਿਆ ਹੈ |
ਡਾ: ਸਾਹਨੀ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਾਅਲੀ ਟਰੈਵਲ ਏਜੰਟ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗਦੇ ਹਨ, ਪਰ ਉਨ੍ਹਾਂ ਨੂੰ ਰੂਸ, ਲੀਬੀਆ, ਗ੍ਰੀਸ ਆਦਿ ਦੇਸ਼ਾਂ 'ਚ ਅੱਧ-ਵਿਚਾਲੇ ਹੀ ਛੱਡ ਦਿੰਦੇ ਹਨ।

Have something to say? Post your comment

 

ਨੈਸ਼ਨਲ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ

ਮਦਰੱਸੇ ਸਿੱਖਿਆ ਦੀ ਬਜਾਏ ਇਸਲਾਮ ਦਾ ਪ੍ਰਚਾਰ ਕਰ ਰਹੇ ਹਨ: ਭਾਜਪਾ

ਕਾਂਗਰਸ ਦੇ ਅਤਿ-ਆਤਮਵਿਸ਼ਵਾਸ ਅਤੇ ਗਠਜੋੜ ਵਿੱਚ ਨਾਕਾਮੀ ਕਾਰਨ ਹਰਿਆਣਾ ਵਿੱਚ ਹਾਰ ਹੋਈ

ਹੁਣ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਕੌਮ ਖੜ੍ਹੇ ਕਰੇਗੀ ਆਜ਼ਾਦ ਉਮੀਦਵਾਰ

ਹਰਿਆਣੇ ਦੀ ਚੋਣ ਦੇ ਨਤੀਜੇ ਲੋਕਾਂ ਦੇ ਰੁਝਾਨ ਦੇ ਉਲਟ ਆ ਜਾਣ ਪਿੱਛੇ, ਈ.ਵੀ.ਐਮ ਮਸੀਨਾਂ ਵਿਚ ਗੜਬੜੀ ਹੋਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ : ਮਾਨ

ਸ਼੍ਰੀ ਗੁਰੂ ਰਾਮਦਾਸ ਭਲਾਈ ਕੇਂਦਰ ਹਸਪਤਾਲ ਵਿੱਚ ਜਲਦੀ ਹੀ ਹੋਵੇਗੀ ਓਪੀਡੀ ਸ਼ੁਰੂ