ਪੰਜਾਬ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਕੌਮੀ ਮਾਰਗ ਬਿਊਰੋ | October 15, 2024 06:06 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ।

ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।

ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90, 000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।

ਜੂਲੀਅਨ ਨੇ ਕਿਹਾ ਕਿ ਕੰਪਨੀ ਦੀ 'ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ' ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।

Have something to say? Post your comment

 

ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ

ਹਾਲੇ ਵੀ ਜਥੇਦਾਰ ਹਰਪ੍ਰੀਤ ਸਿੰਘ ਦੇ ਖਿਲਾਫ ਇਲਜ਼ਾਮ ਤਰਾਸ਼ੀ ਕਰ ਰਹੇ ਹਨ ਵਲਟੋਹਾ

ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੇ ਸਬੂਤ ਕੀਤੇ ਜਨਤਕ ਕਿਹਾ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹਾਂ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿਰਸਾ ਵਾਲੇ ਸਾਧ ਦੀ ਜੈ ਜੈਕਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਲਾਈ ਸੇਵਾ

ਸੁਖਬੀਰ ਸਿੰਘ ਬਾਦਲ ਮਾਮਲਾ ਵਿਚਾਰਣ ਲਈ ਸਿੱਖ ਬੁੱਧੀਜੀਵੀਆਂ ਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਜਲਦ - ਗਿ ਰਘਬੀਰ ਸਿੰਘ

ਵਲਟੋਹਾ ਨੂੰ 10 ਸਾਲਾਂ ਲਈ ਅਕਾਲੀ ਦਲ 'ਚੋਂ ਕੱਢੋ- ਹੁਕਮ ਜਥੇਦਾਰ ਅਕਾਲ ਤਖ਼ਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਉਪ ਚੋਣ 13 ਨਵੰਬਰ ਨੂੰ