ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਕੌਮੀ ਮਾਰਗ ਬਿਊਰੋ | October 15, 2024 06:23 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ।

ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।

ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ।

ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Have something to say? Post your comment

 

ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ

ਹਾਲੇ ਵੀ ਜਥੇਦਾਰ ਹਰਪ੍ਰੀਤ ਸਿੰਘ ਦੇ ਖਿਲਾਫ ਇਲਜ਼ਾਮ ਤਰਾਸ਼ੀ ਕਰ ਰਹੇ ਹਨ ਵਲਟੋਹਾ

ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੇ ਸਬੂਤ ਕੀਤੇ ਜਨਤਕ ਕਿਹਾ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹਾਂ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿਰਸਾ ਵਾਲੇ ਸਾਧ ਦੀ ਜੈ ਜੈਕਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਲਾਈ ਸੇਵਾ

ਸੁਖਬੀਰ ਸਿੰਘ ਬਾਦਲ ਮਾਮਲਾ ਵਿਚਾਰਣ ਲਈ ਸਿੱਖ ਬੁੱਧੀਜੀਵੀਆਂ ਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਜਲਦ - ਗਿ ਰਘਬੀਰ ਸਿੰਘ

ਵਲਟੋਹਾ ਨੂੰ 10 ਸਾਲਾਂ ਲਈ ਅਕਾਲੀ ਦਲ 'ਚੋਂ ਕੱਢੋ- ਹੁਕਮ ਜਥੇਦਾਰ ਅਕਾਲ ਤਖ਼ਤ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਉਪ ਚੋਣ 13 ਨਵੰਬਰ ਨੂੰ