ਪੰਜਾਬ

ਸੁਖਬੀਰ ਸਿੰਘ ਬਾਦਲ ਮਾਮਲਾ ਵਿਚਾਰਣ ਲਈ ਸਿੱਖ ਬੁੱਧੀਜੀਵੀਆਂ ਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਜਲਦ - ਗਿ ਰਘਬੀਰ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 15, 2024 07:39 PM

ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਅੱਜ ਜਥੇਦਾਰ ਰਘਬੀਰ ਸਿੰਘ ਨੇ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਮਾਮਲੇ ਤੇ ਵਿਚਾਰ ਕਰਨ ਲਈ ਜਲਦ ਹੀ ਸਿੱਖ ਬੁੱਧੀਜੀਵੀਆਂ ਦੀ ਇਕ ਮੀਟਿੰਗ ਬੁਲਾਈ ਜਾ ਰਹੀ ਹੈ। ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਗਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਤੇ ਸਾਡੇ ਉਪਰ ਭਾਰਤੀ ਜਨਤਾ ਪਾਰਟੀ ਜਾਂ ਆਰ ਐਸ ਐਸ ਦਾ ਨਹੀਂ ਬਲਕਿ ਸਿੱਖ ਸੰਗਤ ਦੀਆਂ ਭਾਵਨਾਵਾਂ, ਕੌਮੀ ਜਜ਼ਬਾਤਾਂ ਦੀ ਤਰਜਮਾਨੀ, ਸਿੱਖ ਸਿਧਾਂਤਾਂ ਦੀ ਰਾਖੀ ਦਾ ਦਬਾਅ ਹੈ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ ਫੈਸਲਾ ਕੌਮ ਦੀਆਂ ਭਾਵਨਾਵਾਂ ਮੁਤਬਿਕ ਲਿਆ ਜਾਵੇ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਕਿੰਤੂ ਪ੍ਰੰਤੂ ਦੀ ਗੁੰਜਾਇਸ਼ ਨਾ ਰਹਿ ਜਾਵੇ। ਗਿ ਰਘਬੀਰ ਸਿੰਘ ਨੇ ਅਗੇ ਕਿਹਾ ਕਿ ਇਸ ਮਾਮਲੇ ਤੇ ਇਕ ਰਾਏ ਬਣਾਉਣ ਲਈ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ ਵੀ ਜਲਦ ਸ੍ਰੀ ਅਕਾਲ ਤਖਤ ਸਾਹਿਬ ਤੇ ਬੁਲਾਈ ਜਾ ਰਹੀ ਹੈ। ਇਸ ਮੌਕੇ ਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਪੰਜ ਪਿਆਰੇ ਸਿੰਘ ਭਾਈ ਸੁਖਦੇਵ ਸਿੰਘ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ

ਹਾਲੇ ਵੀ ਜਥੇਦਾਰ ਹਰਪ੍ਰੀਤ ਸਿੰਘ ਦੇ ਖਿਲਾਫ ਇਲਜ਼ਾਮ ਤਰਾਸ਼ੀ ਕਰ ਰਹੇ ਹਨ ਵਲਟੋਹਾ

ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੇ ਸਬੂਤ ਕੀਤੇ ਜਨਤਕ ਕਿਹਾ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹਾਂ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿਰਸਾ ਵਾਲੇ ਸਾਧ ਦੀ ਜੈ ਜੈਕਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਲਾਈ ਸੇਵਾ

ਵਲਟੋਹਾ ਨੂੰ 10 ਸਾਲਾਂ ਲਈ ਅਕਾਲੀ ਦਲ 'ਚੋਂ ਕੱਢੋ- ਹੁਕਮ ਜਥੇਦਾਰ ਅਕਾਲ ਤਖ਼ਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਉਪ ਚੋਣ 13 ਨਵੰਬਰ ਨੂੰ