ਪੰਜਾਬ

ਹਾਲੇ ਵੀ ਜਥੇਦਾਰ ਹਰਪ੍ਰੀਤ ਸਿੰਘ ਦੇ ਖਿਲਾਫ ਇਲਜ਼ਾਮ ਤਰਾਸ਼ੀ ਕਰ ਰਹੇ ਹਨ ਵਲਟੋਹਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 15, 2024 07:45 PM

ਅੰਮ੍ਰਿਤਸਰ - ਤਖਤਾਂ ਦੇ ਜਥੇਦਾਰਾਂ ਦੇ ਖਿਲਾਫ ਪਹਿਲਾ ਇਲਜ਼ਾਮ ਤਰਾਸ਼ੀ ਤੇ ਫਿਰ ਲਿਖਤੀ ਮੁਆਫੀ ਮੰਗਣ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਇਕ ਸਾਜ਼ਿਸ਼ੀ ਢੰਗ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਇਲਜ਼ਾਮ ਤਰਾਸ਼ੀ ਕਰਨ ਵਿਚ ਮਸਰੂਫ ਹਨ। ਸ੍ਰੀ ਅਕਾਲ ਤਖਤ ਸਾਹਿਬ ਤੇ ਮੁਆਫੀ ਮੰਗਣ ਤੋਂ ਬਾਅਦ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।

ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ।
ਮੇਰੀਆਂ ਰਗਾਂ 'ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ।
ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ 'ਤੇ ਰੂਹ ਤੋਂ ਪ੍ਰਵਾਨ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ।ਹਾਂ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ।ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।
ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ।ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ।ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ, ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ।ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕਿਰਪਾਲਤਾ ਕਰਨ।
ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ।

ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ pendrive ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।
ਭੁੱਲ ਚੁੱਕ ਦੀ ਮਾਫੀ।

Have something to say? Post your comment

 

ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਗਏ ਤਿੰਨ ਦਿਨਾਂ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ

ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੇ ਸਬੂਤ ਕੀਤੇ ਜਨਤਕ ਕਿਹਾ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹਾਂ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿਰਸਾ ਵਾਲੇ ਸਾਧ ਦੀ ਜੈ ਜੈਕਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਲਾਈ ਸੇਵਾ

ਸੁਖਬੀਰ ਸਿੰਘ ਬਾਦਲ ਮਾਮਲਾ ਵਿਚਾਰਣ ਲਈ ਸਿੱਖ ਬੁੱਧੀਜੀਵੀਆਂ ਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਜਲਦ - ਗਿ ਰਘਬੀਰ ਸਿੰਘ

ਵਲਟੋਹਾ ਨੂੰ 10 ਸਾਲਾਂ ਲਈ ਅਕਾਲੀ ਦਲ 'ਚੋਂ ਕੱਢੋ- ਹੁਕਮ ਜਥੇਦਾਰ ਅਕਾਲ ਤਖ਼ਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਉਪ ਚੋਣ 13 ਨਵੰਬਰ ਨੂੰ