ਨੈਸ਼ਨਲ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 16, 2024 08:19 PM

ਨਵੀਂ ਦਿੱਲੀ -ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ । ਅਮਰੀਕਾ ਨੇ ਵੀ ਇਸ ਵਿਵਾਦ ਵਿੱਚ ਦਖਲ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ ਉਪਰ ਕੈਨੇਡਾ ਦੇ ਦੋਸ਼ ਬਹੁਤ ਗੰਭੀਰ ਹਨ ਜਿਸ ਕਰਕੇ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਅਮਰੀਕਾ ਦੇ ਇਸ ਬਿਆਨ ਨੇ ਕੌਮਾਂਤਰੀ ਪੱਧਰ 'ਤੇ ਭਾਰਤ ਦੀਆਂ ਕੂਟਨੀਤਕ ਚੁਣੌਤੀਆਂ ਨੂੰ ਹੋਰ ਵਧਾ ਦਿੱਤਾ ਹੈ। ਜਿਸ ਨਾਲ ਲੱਗ ਰਿਹਾ ਹੈ ਕਿ ਕੈਨੇਡਾ ਦਾ ਸਮਰਥਨ ਕਰਕੇ ਅਮਰੀਕਾ ਅਸਿੱਧੇ ਤੌਰ 'ਤੇ ਭਾਰਤ 'ਤੇ ਦਬਾਅ ਪਾ ਰਿਹਾ ਹੈ ।

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਪ੍ਰੈੱਸ ਬ੍ਰੀਫਿੰਗ 'ਚ ਸਪੱਸ਼ਟ ਕਿਹਾ ਕਿ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਨ੍ਹਾਂ ਨੂੰ ਹਲਕੇ 'ਚ ਨਹੀਂ ਲਿਆ ਜਾਣਾ ਚਾਹੀਦਾ। ਉਸ ਨੇ ਭਾਰਤ ਨੂੰ ਜਾਂਚ ਵਿਚ ਸਹਿਯੋਗ ਕਰਨ ਦੀ ਸਲਾਹ ਦਿੱਤੀ, ਪਰ ਭਾਰਤ ਨੇ ਇਸ ਨੂੰ ਠੁਕਰਾ ਦਿੱਤਾ ਅਤੇ ਆਪਣੇ ਤਰੀਕੇ ਨਾਲ ਚੱਲਣ ਦਾ ਫੈਸਲਾ ਕੀਤਾ ਹੈ । ਇਹ ਅਮਰੀਕਾ ਵਾਲੇ ਪਾਸੇ ਤੋਂ ਭਾਰਤ 'ਤੇ ਕੂਟਨੀਤਕ ਦਬਾਅ ਦਾ ਪ੍ਰਤੀਕ ਹੈ, ਜਿਸ ਦਾ ਅਸਰ ਭਾਰਤ ਅਤੇ ਕੈਨੇਡਾ ਦੇ ਨਾਲ-ਨਾਲ ਭਾਰਤ-ਅਮਰੀਕਾ ਸਬੰਧਾਂ 'ਤੇ ਵੀ ਪੈ ਸਕਦਾ ਹੈ।
ਜਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ 'ਤੇ ਟਿੱਪਣੀ ਕੀਤੀ ਹੈ। ਪਿਛਲੇ ਸਾਲ ਵੀ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ ਹੱਤਿਆ ਦੇ ਭਾਰਤੀ ਏਜੰਟਾਂ 'ਤੇ ਦੋਸ਼ ਲਾਏ ਸਨ ਤਾਂ ਅਮਰੀਕਾ ਨੇ ਇਸ 'ਤੇ ਚਿੰਤਾ ਪ੍ਰਗਟਾਈ ਸੀ। ਉਦੋਂ ਵੀ ਅਮਰੀਕਾ ਦੇ ਬੁਲਾਰੇ ਮਿਲਰ ਨੇ ਕਿਹਾ ਸੀ ਕਿ ਭਾਰਤ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ, ਜੋ ਕੂਟਨੀਤਕ ਪੱਧਰ 'ਤੇ ਇਕ ਵੱਡਾ ਕਦਮ ਸੀ।
ਕੂਟਨੀਤਕ ਸੰਕਟ ਹੁਣ ਹੋਰ ਡੂੰਘਾ ਹੋ ਗਿਆ ਹੈ। ਕਿਉਕਿ ਕੈਨੇਡਾ ਨੇ ਹਾਈ ਕਮਿਸ਼ਨਰ ਸਮੇਤ ਛੇ ਭਾਰਤੀ ਡਿਪਲੋਮੈਟਾਂ ਨੂੰ ਕੈਨੇਡਾ ਵਿੱਚੋ ਕੱਢ ਦਿੱਤਾ ।  ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਨਾਗਰਿਕਾਂ ਨੂੰ ਡਰਾਉਣ ਅਤੇ ਉਨ੍ਹਾਂ ਦੀ ਹੱਤਿਆ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਵੀ ਵਿਦੇਸ਼ੀ ਏਜੰਟ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਵਿਵਾਦ 'ਚ ਅਮਰੀਕਾ ਦਾ ਬਿਆਨ ਦਰਸਾਉਂਦਾ ਹੈ ਕਿ ਉਹ ਭਾਰਤ ਦੇ ਖਿਲਾਫ ਦਬਾਅ ਵਧਾ ਰਿਹਾ ਹੈ ।

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ

ਦੁਸਹਿਰੇ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਤਰਨ ਤੇ ਹੱਲਾ ਖਾਲਸਾਈ ਪਰੰਪਰਾ ਅਨੁਸਾਰ ਸਜਾਇਆ ਗਿਆ