ਪੰਜਾਬ

ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ ਐਡਵੋਕੇਟ ਧਾਮੀ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 17, 2024 06:56 PM
 ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਨਾਈ ਜਾਵੇ।
ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਗੰਭੀਰ ਮਸਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ’ਤੇ ਬਣਦੀ ਨਿਰਪੱਖ ਜਾਂਚ ਕਰਵਾਉਣ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।

Have something to say? Post your comment

 

ਪੰਜਾਬ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਕੀਤਾ ਲੋਕਾਈ ਨੂੰ ਸਮਰਪਿਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ 'ਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਭਲਕੇ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਅਪ੍ਰਵਾਨ ਸ਼੍ਰੋਮਣੀ ਕਮੇਟੀ ਨੇ 

ਸੂਬੇ ਦੇ ਜੇਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ, ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

ਚੋਣ ਕਮਿਸ਼ਨ ਨੇ ਈ.ਵੀ.ਐਮ ‘ਚ ਗੜਬੜੀ ਕਰਕੇ ਬੀ.ਜੇ.ਪੀ ਨੂੰ 24 ਸੀਟਾਂ ਵੱਧ ਦਿੱਤੀਆਂ:- ਕੇਂਦਰੀ ਸਿੰਘ ਸਭਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ